ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਬੁਰੀ ਖ਼ਬਰ, ਸੂਬੇ ਭਰ 'ਚ ਸ਼ੁਰੂ ਹੋਈ ਵੱਡੀ ਕਾਰਵਾਈ
Thursday, Mar 06, 2025 - 11:10 AM (IST)

ਲੁਧਿਆਣਾ/ਚੰਡੀਗੜ੍ਹ : ਪੰਜਾਬ ਭਰ ਦੇ ਬਿਜਲੀ ਖ਼ਪਤਕਾਰਾਂ ਲਈ ਬੁਰੀ ਖ਼ਬਰ ਹੈ। ਦਰਅਸਲ ਪਾਵਰਕਾਮ ਵਲੋਂ ਪੂਰੇ ਸੂਬੇ 'ਚ ਬਿੱਲ ਨਾ ਭਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਵਿਭਾਗ ਨੇ ਪਹਿਲਾਂ ਹੀ ਬਿਜਲੀ ਡਿਫ਼ਾਲਟਰਾਂ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਦੇ ਬਿਜਲੀ ਬਿੱਲ ਬਕਾਇਆ ਹਨ ਤਾਂ ਉਹ ਸਮੇਂ ਸਿਰ ਬਿੱਲਾਂ ਦਾ ਭੁਗਤਾਨ ਕਰ ਦੇਣ, ਨਹੀਂ ਤਾਂ ਉਨ੍ਹਾਂ ਦੇ ਕੁਨੈਕਸ਼ਨ ਕੱਟ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਫ਼ਰਮਾਨ, ਸੂਬਾ ਵਾਸੀਆਂ ਦੀਆਂ ਲੱਗ ਗਈਆਂ ਮੌਜਾਂ
ਹੁਣ ਵਿਭਾਗ ਵਲੋਂ ਲੰਬੇ ਸਮੇਂ ਤੋਂ ਬਕਾਇਆ ਬਿਜਲੀ ਬਿੱਲਾਂ ਦੀ ਵਸੂਲੀ ਲਈ ਅਧਿਕਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਲੁਧਿਆਣਾ ਜ਼ਿਲ੍ਹੇ 'ਚ 13 ਹਜ਼ਾਰ ਡਿਫ਼ਾਲਟਰ ਖ਼ਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦਾ ਰਿਕਾਰਡ ਬਣਾਇਆ ਹੈ, ਜਿਸ ਨਾਲ 50.42 ਕਰੋੜ ਰੁਪਏ ਦੀ ਵੱਡੀ ਰਕਮ ਵਸੂਲੀ ਗਈ ਹੈ। ਇਸ ਦੇ ਨਾਲ ਹੀ ਦੂਜੇ ਜ਼ਿਲ੍ਹਿਆਂ 'ਚ ਵਿਭਾਗ ਦੀ ਇਹ ਕਾਰਵਾਈ ਲਗਤਾਰ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਕੈਮਿਸਟਾਂ ਨੂੰ ਜਾਰੀ ਹੋਈ ਵੱਡੀ ਚਿਤਾਵਨੀ! ਇਹ ਦਵਾਈ ਵੇਚੀ ਤਾਂ...
ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਡੀ. ਪੀ. ਐੱਸ, ਸੀ. ਐੱਮ. ਡੀ. ਤੇ ਡਾਇਰੈਕਟਰ, ਪੰਜਾਬ ਸੂਬਾ ਬਿਜਲੀ ਨਿਗਮ ਗਰੇਵਾਲ ਦੀਆਂ ਹਦਾਇਤਾਂ ’ਤੇ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ ਬਿਜਲੀ ਵਿਭਾਗ ਦੇ ਡਿਫਾਲਟ ਖ਼ਪਤਕਾਰਾਂ ’ਤੇ ਸ਼ਿਕੰਜਾ ਕੱਸਣ ਲਈ ਸੜਕਾਂ ’ਤੇ ਉਤਰੀਆਂ। ਇਨ੍ਹਾਂ ਟੀਮਾਂ ਨੇ ਸਬੰਧਿਤ ਅਧਿਕਾਰ ਖੇਤਰਾਂ ’ਚ ਡਿਫ਼ਾਲਟਰ ਖ਼ਪਤਕਾਰਾਂ ਦੀ ਸੂਚੀ ਤਿਆਰ ਕਰਕੇ ਅਤੇ ਸਬੰਧਿਤ ਖ਼ਪਤਕਾਰਾਂ ਨੂੰ ਉਨ੍ਹਾਂ ਦੇ ਬਕਾਇਆ ਬਿਜਲੀ ਬਿੱਲਾਂ ਦਾ ਭੁਗਤਾਨ ਕਰਨ ਲਈ ਜਾਗਰੂਕ ਕਰਕੇ ਕਰੋੜਾਂ ਰੁਪਏ ਸਰਕਾਰੀ ਖਜ਼ਾਨੇ ’ਚ ਜਮ੍ਹਾਂ ਕਰਵਾਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8