ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਬੁਰੀ ਖ਼ਬਰ, ਤਿਉਹਾਰੀ ਸੀਜ਼ਨ ''ਚ ਪਾਵਰਕਾਮ ਨੇ ਦਿੱਤਾ ਵੱਡਾ ਝਟਕਾ

Wednesday, Oct 01, 2025 - 09:38 AM (IST)

ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਬੁਰੀ ਖ਼ਬਰ, ਤਿਉਹਾਰੀ ਸੀਜ਼ਨ ''ਚ ਪਾਵਰਕਾਮ ਨੇ ਦਿੱਤਾ ਵੱਡਾ ਝਟਕਾ

ਲੁਧਿਆਣਾ (ਖੁਰਾਣਾ) : ਮੁੱਖ ਇੰਜੀਨੀਅਰ ਜਗਦੇਵ ਸਿੰਘ ਹੰਸ ਦੀ ਅਗਵਾਈ ਹੇਠ ਪੰਜਾਬ ਰਾਜ ਬਿਜਲੀ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਬਿਜਲੀ ਵਿਭਾਗ ਦੇ ਡਿਫਾਲਟਰ ਖ਼ਪਤਕਾਰਾਂ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿਛਲੇ ਹਫ਼ਤੇ ਦੌਰਾਨ 5,492 ਡਿਫਾਲਟਰ ਖ਼ਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟ ਕੇ ਇਕ ਵੱਡੀ ਕਾਰਵਾਈ ਕੀਤੀ ਗਈ। ਪਾਵਰਕਾਮ ਦੇ ਡਿਪਟੀ ਚੀਫ਼ ਇੰਜੀਨੀਅਰ ਈਸਟ ਸੁਰਜੀਤ ਸਿੰਘ ਅਤੇ ਡਿਪਟੀ ਚੀਫ਼ ਇੰਜੀਨੀਅਰ ਪੱਛੀ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਟੀਮਾਂ ਸੜਕਾਂ ’ਤੇ ਉਤਰੀਆਂ ਅਤੇ 3,426.50 ਕਰੋੜ ਰੁਪਏ ਦੇ ਬਕਾਇਆ ਬਿੱਲ ਵਸੂਲੇ। ਜਾਣਕਾਰੀ ਅਨੁਸਾਰ ਬਿਜਲੀ ਵਿਭਾਗ ਦੇ ਡਿਫਾਲਟਰ ਖ਼ਪਤਕਾਰਾਂ ਖ਼ਿਲਾਫ਼ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ 1,00,000 ਰੁਪਏ ਤੋਂ ਵੱਧ ਬਕਾਇਆ ਹਨ, ਜਿਸ ’ਚ ਜ਼ਿਆਦਾਤਰ ਲੋਕਾਂ ਦੇ ਘਰਾਂ, ਵਪਾਰਕ ਅਦਾਰਿਆਂ ਅਤੇ ਉਦਯੋਗਿਕ ਘਰਾਂ ’ਚ ਲਗਾਏ ਗਏ ਬਿਜਲੀ ਮੀਟਰ ਵੀ ਪਾਵਰਕਾਮ ਵਲੋਂ ਹਟਾਏ ਜਾ ਰਹੇ ਹਨ ਅਤੇ ਜ਼ਬਤ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਘਰ 'ਚ ਬੰਬ ਤਿਆਰ ਕਰ ਰਿਹਾ ਸੀ ਗੁਰਪ੍ਰੀਤ! ਜੀਦਾ ਧਮਾਕਾ ਮਾਮਲੇ 'ਚ ਹੁਣ ਤੱਕ ਦੀ ਵੱਡੀ ਖ਼ਬਰ

ਇਸ ਮਾਮਲੇ ਨਾਲ ਸਬੰਧਿਤ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਇੰਜੀਨੀਅਰ ਜਗਦੇਵ ਸਿੰਘ ਹੰਸ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਨੇ ਸਬੰਧਿਤ ਡਿਫਾਲਟਰ ਖ਼ਪਤਕਾਰਾਂ ਨੂੰ ਲੰਬੇ ਸਮੇਂ ਤੋਂ ਲਟਕ ਰਹੇ ਬਿਜਲੀ ਬਿੱਲਾਂ ਦਾ ਭੁਗਤਾਨ ਕਰਨ ਲਈ ਵਾਰ-ਵਾਰ ਅਪੀਲ ਕੀਤੀ ਹੈ ਪਰ ਪਾਵਰਕਾਮ ਅਧਿਕਾਰੀਆਂ ਵਲੋਂ ਕੀਤੀਆਂ ਅਪੀਲਾਂ ਦਾ ਉਕਤ ਲਾਪਰਵਾਹ ਖ਼ਪਤਕਾਰਾਂ ਦੀ ਸਿਹਤ ’ਤੇ ਕੋਈ ਅਸਰ ਨਹੀਂ ਪਿਆ। ਹਾਲਾਂਕਿ ਖ਼ਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਉਨ੍ਹਾਂ ਵਲੋਂ ਬਕਾਇਆ ਬਿੱਲਾਂ ਦਾ ਭੁਗਤਾਨ 2 ਤੋਂ 3 ਕਿਸ਼ਤਾਂ ’ਚ ਕਰਨ ਦਾ ਪ੍ਰਸਤਾਵ ਵੀ ਦਿੱਤਾ ਗਿਆ ਸੀ, ਤਾਂ ਜੋ ਬਿਜਲੀ ਕੁਨੈਕਸ਼ਨ ਕੱਟਣ ਦੀ ਸੂਰਤ ’ਚ ਉਨ੍ਹਾਂ ਨੂੰ ਕੋਈ ਮੁਸ਼ਕਲ ਨਾ ਆਵੇ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਪ੍ਰੀਖਿਆ ਦਾ ਸ਼ਡਿਊਲ ਜਾਰੀ

ਉਨ੍ਹਾਂ ਨੇ ਡਿਫਾਲਟਰ ਖ਼ਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਕਾਇਆ ਬਿਜਲੀ ਬਿੱਲਾਂ ਦਾ ਭੁਗਤਾਨ ਕਰਨ ਲਈ ਖ਼ੁਦ ਅੱਗੇ ਆਉਣ, ਤਾਂ ਜੋ ਉਨ੍ਹਾਂ ਨੂੰ ਬਿਜਲੀ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਇੰਜੀਨੀਅਰ ਐੱਸ. ਹੰਸ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਖੰਨਾ, ਜਗਰਾਓਂ, ਰਾਏਕੋਟ, ਸਰਹਿੰਦ, ਦੋਰਾਹਾ, ਮੁੱਲਾਂਪੁਰ, ਦਾਖਾ, ਲਲਤੋਂ ਅਤੇ ਅਹਿਮਦਗੜ੍ਹ ਸਮੇਤ ਲੁਧਿਆਣਾ ਦੇ ਸ਼ਹਿਰੀ ਖੇਤਰਾਂ ’ਚ ਕਾਰਵਾਈ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਡਿਫਾਲਟਰ ਖ਼ਪਤਕਾਰਾਂ ਖ਼ਿਲਾਫ਼ ਹੋਰ ਕਾਰਵਾਈ ਕੀਤੀ ਜਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News