ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਬੁਰੀ ਖ਼ਬਰ! ਰੱਦ ਕੀਤਾ ਜਾ ਸਕਦਾ...
Wednesday, Mar 19, 2025 - 10:13 AM (IST)
 
            
            ਮੋਹਾਲੀ (ਰਣਬੀਰ) : ਪੰਜਾਬ 'ਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ 'ਚ ਦਰਜ ਸਮੂਹ ਪਰਿਵਾਰਕ ਮੈਂਬਰਾਂ ਦੀ ਈ. ਕੇ. ਵਾਈ. ਸੀ. ਕਰਵਾਉਣਾ 31 ਮਾਰਚ ਤੱਕ ਲਾਜ਼ਮੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਆਪਣੇ ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਦੇ ਹੋਏ 31.03.2025 ਤੱਕ ਈ. ਕੇ. ਵਾਈ. ਸੀ. ਕਰਵਾਉਣੀ ਯਕੀਨੀ ਬਣਾਈ ਜਾਵੇ।
ਇਹ ਵੀ ਪੜ੍ਹੋ : ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਅਹਿਮ ਫ਼ੈਸਲਾ
ਉਨ੍ਹਾਂ ਕਿਹਾ ਕਿ ਈ. ਕੇ. ਵਾਈ. ਸੀ. ਨਾ ਹੋਣ ਦੀ ਸੂਰਤ 'ਚ ਅਗਲੇ ਕਣਕ ਦੇ ਵੰਡ ਚੱਕਰ ਦੌਰਾਨ ਸਮਾਰਟ ਰਾਸ਼ਨ ਕਾਰਡ ਧਾਰਕ ਕਣਕ ਦਾ ਲਾਭ ਲੈਣ ਤੋਂ ਵਾਂਝੇ ਰਹਿ ਸਕਦੇ ਹਨ। ਇਸ ਲਈ ਤੁਰੰਤ ਈ. ਕੇ. ਵਾਈ. ਸੀ. ਕਰਵਾ ਕੇ ਆਪਣਾ ਲਾਭ ਯਕੀਨੀ ਬਣਾਇਆ ਜਾਵੇ। ਕੁਰਾਲੀ ਦੇ ਏ. ਐੱਫ. ਐੱਸ.ਓ. ਹਰਦੀਪ ਸਿੰਘ ਨੇ ਕਿਹਾ ਕਿ ਨੈਸ਼ਨਲ ਫੂਡ ਸਕਿਓਰਿਟੀ ਐਕਟ-2013 ਤਹਿਤ ਮੁਫ਼ਤ ਕਣਕ ਦਾ ਲਾਭ ਲੈਣ ਵਾਲੇ ਲਾਭਪਾਤਰੀ ਆਪਣੇ ਨਜ਼ਦੀਕੀ ਡਿਪੂ ’ਤੇ ਜਾ ਕੇ 31 ਮਾਰਚ ਤੱਕ ਕੇ. ਵਾਈ. ਸੀ. ਕਰਵਾ ਲੈਣ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮਾਂ ਲਈ ਜਾਰੀ ਹੋਏ ਨਵੇਂ ਹੁਕਮ! ਹੁਣ 2 ਸਾਲ ਤੋਂ ਵੱਧ...
ਉਨ੍ਹਾਂ ਕਿਹਾ ਕਿ 31 ਮਾਰਚ ਤੱਕ ਈ-ਕੇ. ਵਾਈ. ਸੀ. ਨਾ ਕਰਵਾਉਣ ਵਾਲੇ ਲਾਭਪਾਤਰੀਆਂ ਦਾ ਕਣਕ ਦਾ ਕੋਟਾ ਰੱਦ ਕੀਤਾ ਜਾ ਸਕਦਾ ਹੈ। ਹਰਦੀਪ ਸਿੰਘ ਨੇ ਦੱਸਿਆ ਕਿ ਸਾਰੇ ਡਿਪੂ ਹੋਲਡਰ ਲਾਭਪਾਤਰੀਆਂ ਦੀ ਈ-ਕੇ. ਵਾਈ. ਸੀ. ਬਿਲਕੁਲ ਮੁਫ਼ਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 31 ਮਾਰਚ 2025 ਤੱਕ ਈ- ਕੇ. ਵਾਈ. ਸੀ. ਨਾ ਕਰਵਾਉਣ ਵਾਲੇ ਲਾਭਪਾਤਰੀਆਂ ਦਾ ਕਣਕ ਦਾ ਕੋਟਾ ਰੱਦ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            