ਪੰਜਾਬ ''ਚ ਮੁਫ਼ਤ ਸਫ਼ਰ ਕਰਦੀਆਂ ਬੀਬੀਆਂ ਲਈ ਬੁਰੀ ਖ਼ਬਰ, ਸਰਕਾਰੀ ਬੱਸਾਂ ਬਾਰੇ ਆਈ ਵੱਡੀ UPDATE
Monday, Mar 10, 2025 - 11:18 AM (IST)

ਲੁਧਿਆਣਾ (ਸੁਸ਼ੀਲ) : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਬੱਸਾਂ 'ਚ ਸਫ਼ਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਰੋਡਵੇਜ਼, ਪਨਬੱਸ, ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਵਲੋਂ 7, 8 ਅਤੇ 9 ਅਪ੍ਰੈਲ ਨੂੰ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਇਨ੍ਹਾਂ ਦਿਨਾਂ ਦੌਰਾਨ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਲੋਕਾਂ ਖ਼ਾਸ ਕਰਕੇ ਬੀਬੀਆਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਚੜ੍ਹਦੀ ਸਵੇਰ ਗੂੰਜੀਆਂ ਮੌਤ ਦੀਆਂ ਚੀਕਾਂ, ਟੂਰਿੱਸਟ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ
ਦੱਸ ਦੇਈਏ ਕਿ ਪੰਜਾਬ ਅੰਦਰ ਸਰਕਾਰੀ ਬੱਸਾਂ 'ਚ ਬੀਬੀਆਂ ਦਾ ਸਫ਼ਰ ਮੁਫ਼ਤ ਹੈ ਅਤੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋਣ 'ਤੇ ਸਭ ਤੋਂ ਜ਼ਿਆਦਾ ਬੀਬੀਆਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਜੇਕਰ ਇਨ੍ਹਾਂ ਦਿਨਾਂ ਦੌਰਾਨ ਤੁਹਾਡਾ ਕਿਤੇ ਜਾਣ ਦਾ ਪ੍ਰੋਗਰਾਮ ਹੈ ਤਾਂ ਸੋਚ-ਸਮਝ ਕੇ ਹੀ ਘਰੋਂ ਨਿਕਲੋ। ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ, ਇਸ ਲਈ ਉਨ੍ਹਾਂ ਵਲੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕ ਹੋ ਜਾਣ Alert, 15 ਮਾਰਚ ਤੱਕ ਲੱਗੀਆਂ ਸਖ਼ਤ ਪਾਬੰਦੀਆਂ
ਇਸ ਦੌਰਾਨ ਜੱਥੇਬੰਦੀਆਂ ਵਲੋਂ 13 ਮਾਰਚ ਨੂੰ ਪੰਜਾਬ ਦੇ ਸਮੂਹ ਡਿਪੂਆਂ 'ਤੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ। 19 ਮਾਰਚ ਨੂੰ ਪਟਿਆਲਾ ਪੀ. ਆਰ. ਟੀ. ਸੀ. ਮੁੱਖ ਦਫ਼ਤਰ ਅੱਗੇ ਮੈਨਜਮੈਂਟ ਖ਼ਿਲਾਫ਼ ਧਰਨਾ ਲਾਇਆ ਜਾਵੇਗਾ। 3 ਅਪ੍ਰੈਲ ਨੂੰ ਸਮੂਹ ਪੰਜਾਬ ਦੇ ਬੱਸ ਸਟੈਂਡ ਬੰਦ ਸਮੇਤ ਧਰਨੇ-ਪ੍ਰਦਰਸ਼ਨ ਕੀਤੇ ਜਾਣਗੇ। ਜੇਕਰ ਫਿਰ ਵੀ ਕੋਈ ਹੱਲ ਨਾ ਨਿਕਲਿਆ ਤਾਂ 7, 8 ਅਤੇ 9 ਅਪ੍ਰੈਲ ਨੂੰ ਸਮੂਹ ਪੰਜਾਬ ਦੀਆਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8