ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ ਨੇ ਰਿਟਾਇਰਡ ASI ਦੇ ਘਰ ਪਵਾਏ ਵੈਣ, ਜਵਾਨ ਪੁੱਤ ਨੇ ਛੱਡੀ ਦੁਨੀਆ
Wednesday, Feb 12, 2025 - 05:29 AM (IST)
![ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ ਨੇ ਰਿਟਾਇਰਡ ASI ਦੇ ਘਰ ਪਵਾਏ ਵੈਣ, ਜਵਾਨ ਪੁੱਤ ਨੇ ਛੱਡੀ ਦੁਨੀਆ](https://static.jagbani.com/multimedia/05_27_37540820802310.jpg)
ਬਟਾਲਾ (ਸਾਹਿਲ)- ਕੈਨੇਡਾ ਦੇ ਮੈਨੀਟੋਬਾ ਸਟੇਟ ਦੇ ਸ਼ਹਿਰ ਵਿਨੀਪੈੱਗ ਵਿਚ ਬੀਤੀ 31 ਦਸੰਬਰ ਦੀ ਰਾਤ ਨੂੰ ਇਕ ਸੜਕ ਹਾਦਸੇ ਦੌਰਾਨ ਗੰਭੀਰ ਜ਼ਖਮੀ ਹੋਏ ਬਟਾਲਾ ਦੇ ਨੇੜਲੇ ਪਿੰਡ ਮੂਲਿਆਂਵਾਲ ਦੇ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਮਿਲਿਆ ਹੈ। ਨੌਜਵਾਨ ਦੀ ਮ੍ਰਿਤਕ ਦੇਹ ਮੰਗਲਵਾਰ ਨੂੰ ਦੁਪਹਿਰ 2 ਵਜੇ ਪਿੰਡ ਪੁੱਜੀ।
ਇਸ ਸਬੰਧੀ ਮ੍ਰਿਤਕ ਸੁਖਪ੍ਰੀਤ ਸਿੰਘ ਪੱਡਾ (32) ਦੇ ਪਿਤਾ ਰਿਟਾ. ਏ.ਐੱਸ.ਆਈ. ਮਨਜੀਤ ਸਿੰਘ ਪੱਡਾ ਨੇ ਦੱਸਿਆ ਕਿ ਉਸ ਦਾ ਪੁੱਤਰ ਸੁਖਪ੍ਰੀਤ ਪੱਡਾ 2017 ਵਿਚ ਕੈਨੇਡਾ ਦੇ ਸ਼ਹਿਰ ਵਿਨੀਪੈੱਗ ਵਿਖੇ ਗਿਆ ਸੀ ਅਤੇ ਮੈਡੀਕਲ ਦੀ ਪੜ੍ਹਾਈ ਕਰਨ ਉਪਰੰਤ ਉਹ ਉਥੇ ਹੀ ਮੈਡੀਕਲ ਖੇਤਰ ਵਿਚ ਨੌਕਰੀ ਕਰ ਰਿਹਾ ਸੀ।
ਇਹ ਵੀ ਪੜ੍ਹੋ- 'ਡੰਕੀ' ਦੇ ਚੱਕਰਵਿਊ 'ਚ ਫ਼ਸਿਆ ਇਕ ਹੋਰ ਮਾਂ ਦਾ ਪੁੱਤ, ਜੰਗਲਾਂ 'ਚੋਂ ਫ਼ੋਨ ਕਰ ਕੇ ਲਾ ਰਿਹਾ ਬਚਾਉਣ ਦੀ ਗੁਹਾਰ
ਉਨ੍ਹਾਂ ਦੱਸਿਆ ਕਿ ਬੀਤੀ 31 ਦਸੰਬਰ 2024 ਦੀ ਰਾਤ ਨੂੰ ਕੰਮ ਤੋਂ ਵਾਪਸ ਘਰ ਨੂੰ ਪਰਤ ਰਿਹਾ ਸੀ ਕਿ ਇਕ ਗੋਰੀ ਨੇ ਗਲਤ ਸਾਈਡ ਤੋਂ ਆ ਕੇ ਕਾਰ ਮਾਰ ਦਿੱਤੀ, ਜਿਸ ਨਾਲ ਉਸ ਦਾ ਬੇਟਾ ਸੁਖਪ੍ਰੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ ਸੀ ਅਤੇ ਉਸ ਦਾ ਇਲਾਜ ਵਿਨੀਪੈੱਗ ਸ਼ਹਿਰ ਦੇ ਹਸਪਤਾਲ ਵਿਚ ਚੱਲ ਰਿਹਾ ਸੀ, ਜਿੱਥੇ ਬੀਤੇ ਦਿਨੀਂ ਸੁਖਪ੍ਰੀਤ ਦੀ ਮੌਤ ਹੋ ਗਈ।
ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਜਵਾਨ ਪੁੱਤਰ ਦੀ ਮੌਤ ਹੋਣ ਨਾਲ ਦੁੱਖਾਂ ਦਾ ਪਹਾੜ ਉਨ੍ਹਾਂ ’ਤੇ ਡਿੱਗ ਪਿਆ ਹੈ। ਉਸ ਦੱਸਿਆ ਕਿ ਉਸ ਦਾ ਬੇਟਾ ਸ਼ਾਦੀਸ਼ੁਦਾ ਹੈ, ਜਿਸ ਦੀ ਇਕ ਬੱਚੀ ਵੀ ਹੈ ਅਤੇ ਬੀਤੀ 5 ਜਨਵਰੀ ਨੂੰ ਘਰ ਆਉਣਾ ਸੀ ਪਰ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਹੋ ਗਿਆ। ਮੰਦਭਾਗੀ ਖ਼ਬਰ ਮਿਲਣ ਮਗਰੋਂ ਮ੍ਰਿਤਕ ਦੀ ਮਾਤਾ ਦਾ ਰੋ-ਰੋ ਕੇ ਬੁਰਾ ਹਾਲ ਸੀ ਅਤੇ ਸਾਰੇ ਪਿੰਡ ਵਿਚ ਸ਼ੋਕ ਦੀ ਲਹਿਰ ਦੌੜ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਸੁਖਪ੍ਰੀਤ ਸਿੰਘ ਪੱਡਾ ਦਾ ਪਿੰਡ ਮੂਲਿਆਂਵਾਲ ਦੇ ਸਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- India's Got Latent 'ਚ ਜਾ ਕੇ ਬੁਰਾ ਫ਼ਸਿਆ ਰਣਵੀਰ ਅਲਾਹਾਬਾਦੀਆ, BPraak ਨੇ ਰੱਦ ਕੀਤਾ Podcast
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e