ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ ਨੇ ਘਰ ''ਚ ਪਵਾਏ ਵੈਣ, ਟਰੱਕ ਚਲਾਉਂਦੇ ਸਮੇਂ ਨੌਜਵਾਨ ਦੀ ਨਿਕਲੀ ਜਾਨ
Wednesday, Nov 27, 2024 - 05:59 AM (IST)
ਮੋਗਾ (ਕਸ਼ਿਸ਼ ਸਿੰਗਲਾ)- ਕੈਨੇਡਾ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰੋਜ਼ੀ-ਰੋਟੀ ਦੀ ਭਾਲ 'ਚ ਗਏ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ ਮੋਗਾ ਜ਼ਿਲ੍ਹੇ ਦੇ ਪਿੰਡ ਲੋਪੋ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਕਰੀਬ ਡੇਢ ਸਾਲ ਪਹਿਲਾਂ ਹੀ ਵਿਦੇਸ਼ ਗਿਆ ਸੀ ਤੇ ਉੱਥੇ ਟਰੱਕ ਚਲਾਉਣ ਦਾ ਕੰਮ ਕਰਦਾ ਸੀ। ਇਸੇ ਦੌਰਾਨ ਉਹ ਟਰੱਕ 'ਚ ਕਿਤੇ ਜਾ ਰਿਹਾ ਸੀ ਕਿ ਅਚਾਨਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ।
ਇਹ ਵੀ ਪੜ੍ਹੋ- 'ਘਰੇ ਆਟਾ ਈ ਹੈ ਨੀ...',ਸਾਹਮਣੇ ਆ ਗਏ ਮਾਪੇ, ਭੁੱਖੇ ਬੱਚੇ ਦੀਆਂ ਗੱਲਾਂ ਸੁਣ ਤੁਹਾਡੀਆਂ ਵੀ ਭਿੱਜ ਜਾਣਗੀਆਂ ਅੱਖਾਂ
ਉਸ ਦੀ ਮੌਤ ਖ਼ਬਰ ਸਾਹਮਣੇ ਆਉਂਦਿਆਂ ਹੀ ਉਸ ਦੇ ਪਰਿਵਾਰ, ਪਿੰਡ ਤੇ ਆਸਪਾਸ ਦੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਗੁਰਪ੍ਰੀਤ ਦੇ ਪਰਿਵਾਰ ਵੱਲੋਂ ਉਸ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਸਰਕਾਰ ਅੱਗੇ ਗੁਜ਼ਾਰਿਸ਼ ਕੀਤੀ ਗਈ ਹੈ, ਤਾਂ ਜੋ ਉਸ ਦੀਆਂ ਅੰਤਿਮ ਰਸਮਾਂ ਪੂਰੀਆਂ ਕੀਤੀਆਂ ਜਾ ਸਕਣ।
ਇਹ ਵੀ ਪੜ੍ਹੋ- ਮਾਸੂਮ ਬੱਚਿਆਂ ਨਾਲ ਸਕੂਲੋਂ ਆਉਂਦੇ ਸਮੇਂ ਵਾਪਰ ਗਿਆ ਹਾਦਸਾ, ਫ਼ਿਰ ਜੋ ਹੋਇਆ ਆਪੇ ਦੇਖ ਲਓ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e