ਇਟਲੀ ਤੋਂ ਆਈ ਮੰਦਭਾਗੀ ਖ਼ਬਰ ; ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਨਹਾਉਂਦੇ ਸਮੇਂ ਨਿਕਲੀ ਜਾਨ

Wednesday, Nov 20, 2024 - 05:41 AM (IST)

ਇਟਲੀ ਤੋਂ ਆਈ ਮੰਦਭਾਗੀ ਖ਼ਬਰ ; ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਨਹਾਉਂਦੇ ਸਮੇਂ ਨਿਕਲੀ ਜਾਨ

ਹਰਸ਼ਾ ਛੀਨਾਂ (ਭੱਟੀ, ਬਾਠ)- ਇਟਲੀ ਵਿੱਚ ਰੋਜ਼ੀ-ਰੋਟੀ ਕਮਾਉਣ ਗਏ ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਪੰਜਾਬੀ ਨੌਜਵਾਨ ਦੀ ਦੁਖਦਾਈ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਅਜਨਾਲਾ ਤਹਿਸੀਲ ਦੇ ਅਧੀਨ ਆਉਂਦੇ ਪਿੰਡ ਬੋਹਲੀਆ ਦਾ ਇੱਕ ਨੌਜਵਾਨ ਸੁਖਜਿੰਦਰ ਸਿੰਘ ਉਰਫ਼ ਸ਼ੇਰਾ ਪੁੱਤਰ ਕੁਲਵੰਤ ਸਿੰਘ ਸ਼ਾਹ, ਜੋ ਕਿ ਤਿੰਨ ਭੈਣਾਂ ਦਾ ਇੱਕਲੌਤਾ ਭਰਾ ਸੀ ਤੇ ਪਿਛਲੇ 5 ਸਾਲਾਂ ਤੋਂ ਰੋਜ਼ੀ-ਰੋਟੀ ਕਮਾਉਣ ਲਈ ਇਟਲੀ ਗਿਆ ਹੋਇਆ ਸੀ।

ਉਹ ਇਟਲੀ ਦੇ ਬੋਰਕੋਨੋਵੋ ਸ਼ਹਿਰ 'ਚ ਆਪਣੇ ਘਰ ਦੇ ਬਾਥਰੂਮ ਵਿੱਚ ਨਹਾ ਰਿਹਾ ਸੀ, ਜਿਸ ਦੌਰਾਨ ਉਸ ਦਾ ਪੈਰ ਫਿਸਲ ਗਿਆ ਤੇ ਉਹ ਜ਼ੋਰ ਨਾਲ ਹੇਠਾਂ ਡਿੱਗ ਗਿਆ। ਉਸ ਦਾ ਸਿਰ ਹੇਠਾਂ ਵੱਜਿਆ, ਜਿਸ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ।

PunjabKesari

ਇਹ ਵੀ ਪੜ੍ਹੋ- ਵੱਡੀ ਖ਼ਬਰ ; ਦਮੋਰੀਆ ਪੁਲ 3 ਮਹੀਨੇ ਲਈ ਹੋਇਆ ਬੰਦ

ਉਸ ਦੀ ਮੌਤ ਸਬੰਧੀ ਉਸ ਦੇ ਨਾਲ ਰਹਿੰਦੇ ਮੁੰਡਿਆਂ ਨੇ ਉਸ ਦੇ ਪਰਿਵਾਰਿਕ ਮੈਂਬਰਾਂ ਨੂੰ ਫੋਨ ਕਰਕੇ ਜਾਣਕਾਰੀ ਦੇ ਦਿੱਤੀ ਹੈ। ਉਧਰ ਪਰਿਵਾਰ ਦੇ ਮੈਂਬਰਾਂ ਨੇ ਪੰਜਾਬ ਤੇ ਭਾਰਤ ਸਰਕਾਰ ਨੂੰ ਸੁਖਜਿੰਦਰ ਸਿੰਘ ਦੀ ਲਾਸ਼ ਭਾਰਤ ਲਿਆਉਣ ਦੇ ਪ੍ਰਬੰਧ ਕਰਨ ਦੀ ਬੇਨਤੀ ਕੀਤੀ ਹੈ, ਤਾਂ ਜੋ ਪਰਿਵਾਰ ਉਸ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਪੂਰੀਆਂ ਕਰ ਸਕੇ।

ਇਹ ਵੀ ਪੜ੍ਹੋ- ਸਬਜ਼ੀ ਦੀ ਰੇਹੜੀ ਲਗਾਉਣ ਵਾਲੇ ਵਿਅਕਤੀ ਦਾ ਮਾਮੂਲੀ ਝਗੜੇ ਮਗਰੋਂ ਮੋਟਰਸਾਈਕਲ ਸਵਾਰ ਨੇ ਕਰ'ਤਾ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News