ਫਗਵਾੜਾ ਤੋਂ ਆਈ ਮਾੜੀ ਖ਼ਬਰ: ਡੇਢ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Tuesday, Jun 16, 2026 - 01:35 AM (IST)

ਫਗਵਾੜਾ ਤੋਂ ਆਈ ਮਾੜੀ ਖ਼ਬਰ: ਡੇਢ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਫਗਵਾੜਾ (ਜਲੋਟਾ) : ਫਗਵਾੜਾ ਦੇ ਸੰਘਣੀ ਵਸੋਂ ਵਾਲੇ ਸੁਭਾਸ਼ ਨਗਰ ਦੀ ਗਲੀ ਨੰਬਰ-3 ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਨਵ-ਵਿਆਹੇ ਨੌਜਵਾਨ ਨੇ ਭੇਦਭਰੇ ਹਾਲਾਤ ਵਿੱਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਭਾਰਤ ਸ਼ਰਮਾ (26) ਪੁੱਤਰ ਸਵ. ਕੁਲਭੂਸ਼ਣ ਸ਼ਰਮਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਭਾਰੀ ਗਿਣਤੀ ਵਿੱਚ ਮੁਹੱਲਾ ਨਿਵਾਸੀ ਮ੍ਰਿਤਕ ਦੇ ਘਰ ਬਾਹਰ ਇਕੱਠੇ ਹੋ ਗਏ।

ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ

ਜਾਣਕਾਰੀ ਅਨੁਸਾਰ ਮ੍ਰਿਤਕ ਭਾਰਤ ਸ਼ਰਮਾ ਦਾ ਵਿਆਹ ਮਹਿਜ਼ ਡੇਢ ਮਹੀਨਾ ਪਹਿਲਾਂ ਹੀ ਹੋਇਆ ਸੀ। ਗੁਆਂਢੀਆਂ ਅਤੇ ਸਥਾਨਕ ਨਿਵਾਸੀਆਂ ਨੇ ਅਤਿਅੰਤ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਭਾਰਤ ਸ਼ਰਮਾ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਉਸਦੇ ਮਾਤਾ-ਪਿਤਾ ਦਾ ਪਹਿਲਾਂ ਹੀ ਦੇਹਾਂਤ ਹੋ ਚੁੱਕਾ ਹੈ ਅਤੇ ਉਸ ਦੀਆਂ ਦੋ ਵਿਆਹੀਆਂ ਭੈਣਾਂ ਵਿਦੇਸ਼ ਵਿੱਚ ਰਹਿੰਦੀਆਂ ਹਨ। ਭਾਰਤ ਬਹੁਤ ਹੀ ਮਿਲਣਸਾਰ, ਸ਼ਰੀਫ਼ ਅਤੇ ਨੇਕ ਦਿਲ ਇਨਸਾਨ ਸੀ, ਜੋ ਮੁਹੱਲੇ ਵਿੱਚ ਸਾਰਿਆਂ ਨਾਲ ਹੱਸ ਕੇ ਗੱਲ ਕਰਦਾ ਸੀ। ਉਸਦੀ ਇਸ ਅਚਾਨਕ ਮੌਤ ਕਾਰਨ ਉਸਦੀ ਨਵ-ਵਿਆਹੀ ਪਤਨੀ ਅਤੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

PunjabKesari

ਇਹ ਵੀ ਪੜ੍ਹੋ : ਬੈਂਕ ਆਫ ਬੜੌਦਾ ਦੇ ATM ਨੂੰ ਲੁੱਟਣ ਦੀ ਕੋਸ਼ਿਸ਼, ਚੋਰਾਂ ਨੇ ਅੱਧੀ ਰਾਤ ਬੋਲਿਆ ਧਾਵਾ

ਆਤਮਹੱਤਿਆ ਦੇ ਕਾਰਨਾਂ ਦਾ ਫਿਲਹਾਲ ਖੁਲਾਸਾ ਨਹੀਂ?

ਮ੍ਰਿਤਕ ਭਾਰਤ ਸ਼ਰਮਾ ਨੇ ਇਹ ਖੌਫ਼ਨਾਕ ਕਦਮ ਕਿਉਂ ਚੁੱਕਿਆ ਅਤੇ ਮੌਤ ਨੂੰ ਗਲੇ ਕਿਉਂ ਲਗਾਇਆ, ਇਸਦੇ ਕਾਰਨਾਂ ਦਾ ਫਿਲਹਾਲ ਕੁਝ ਪਤਾ ਨਹੀਂ ਲੱਗ ਸਕਿਆ ਹੈ। ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਪਰਿਵਾਰ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਵਿਵਾਦ ਜਾਂ ਪਰੇਸ਼ਾਨੀ ਸਾਹਮਣੇ ਨਹੀਂ ਆਈ ਸੀ। ਘਰ ਵਿੱਚ ਇਕੱਲੇ ਹੋਣ ਦੌਰਾਨ ਉਸਨੇ ਇਸ ਦੁਖਦ ਘਟਨਾ ਨੂੰ ਅੰਜਾਮ ਦਿੱਤਾ ਹੈ।

ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ 

ਘਟਨਾ ਦੀ ਸੂਚਨਾ ਮਿਲਦਿਆਂ ਹੀ ਫਗਵਾੜਾ ਪੁਲਸ ਦੇ ਆਲਾ ਅਧਿਕਾਰੀ ਦਲ-ਬਲ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਨੇ ਮ੍ਰਿਤਕ ਭਾਰਤ ਸ਼ਰਮਾ ਦੀ ਲਾਸ਼ ਨੂੰ ਫਾਹੇ ਤੋਂ ਹੇਠਾਂ ਉਤਾਰ ਕੇ ਆਪਣੇ ਕਬਜ਼ੇ ਵਿੱਚ ਲਿਆ ਅਤੇ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਸੁਭਾਸ਼ ਨਗਰ ਦੀ ਗਲੀ ਨੰਬਰ 3 ਵਿੱਚ ਇੱਕ ਨੌਜਵਾਨ ਵੱਲੋਂ ਆਤਮਹੱਤਿਆ ਕੀਤੇ ਜਾਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਅਤੇ ਸਹੁਰੇ ਪੱਖ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਪੋਸਟਮਾਰਟਮ ਦੀ ਰਿਪੋਰਟ ਦੇ ਆਧਾਰ ’ਤੇ ਹੀ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲਸ ਹਰ ਪਹਿਲੂ ਨੂੰ ਧਿਆਨ ਵਿੱਚ ਰੱਖ ਕੇ ਡੂੰਘਾਈ ਨਾਲ ਤਫਤੀਸ਼ ਕਰ ਰਹੀ ਹੈ।

ਇਹ ਵੀ ਪੜ੍ਹੋ : ਸ਼ਰਧਾਲੂਆਂ ਦੀ ਵਧੀ ਗਿਣਤੀ, ਵੈਸ਼ਨੋ ਦੇਵੀ ਯਾਤਰਾ ਰਜਿਸਟ੍ਰੇਸ਼ਨ 2 ਘੰਟੇ ਪਹਿਲਾਂ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News