ਪੰਜਾਬ ''ਚ ਬਿਜਲੀ ਬਿੱਲਾਂ ਨੂੰ ਲੈ ਕੇ ਬੁਰੀ ਖ਼ਬਰ! ਖ਼ਪਤਕਾਰਾਂ ਨੂੰ ਲੱਗਾ ਵੱਡਾ ਝਟਕਾ

Sunday, Feb 02, 2025 - 10:22 AM (IST)

ਪੰਜਾਬ ''ਚ ਬਿਜਲੀ ਬਿੱਲਾਂ ਨੂੰ ਲੈ ਕੇ ਬੁਰੀ ਖ਼ਬਰ! ਖ਼ਪਤਕਾਰਾਂ ਨੂੰ ਲੱਗਾ ਵੱਡਾ ਝਟਕਾ

ਲੁਧਿਆਣਾ (ਖੁਰਾਣਾ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਵਿਭਾਗ ਦੇ ਡਿਫਾਲਟਰ ਖ਼ਪਤਕਾਰਾਂ ਖ਼ਿਲਾਫ਼ ਵੱਡਾ ਫ਼ੈਸਲਾ ਲੈਂਦੇ ਹੋਏ ਇਕ ਵਾਰ ਫਿਰ ਤੋਂ ਵੱਡਾ ਐਕਸ਼ਨ ਲਿਆ ਹੈ। ਵਿਭਾਗ ਨੇ ਸਿਰਫ 3 ਦਿਨਾਂ ’ਚ ਹੀ 100 ਤੋਂ ਵੱਧ ਡਿਫਾਲਟਰ ਖ਼ਪਤਕਾਰਾਂ ਦੇ ਘਰਾਂ ਅਤੇ ਕਮਰਸ਼ੀਅਲ ਸਥਾਨਾਂ ’ਤੇ ਲੱਗੇ ਬਿਜਲੀ ਕੁਨੈਕਸ਼ਨ ਕੱਟ ਕੇ 1 ਕਰੋੜ ਤੋਂ ਵੱਧ ਦੇ ਬਕਾਇਆ ਬਿੱਲਾਂ ਦੀ ਰਿਕਵਰੀ ਕੀਤੀ ਹੈ। ਇਨ੍ਹਾਂ ਵਲੋਂ ਬਿਜਲੀ ਦੇ ਬਿੱਲ ਜਮ੍ਹਾਂ ਨਹੀਂ ਕਰਵਾਏ ਗਏ ਸਨ। ਪੰਜਾਬ ਸਟੇਟ ਪਾਵਰ ਕਾਰਪਰੇਸ਼ਨ ਦੀ ਟੀਮ ਵੱਲੋਂ ਸੁੰਦਰ ਨਗਰ ਡਵੀਜ਼ਨ ਦੇ ਐਕਸੀਅਨ ਜਗਮੋਹਨ ਸਿੰਘ ਜੰਡੂ ਦੀ ਅਗਵਾਈ ’ਚ ਵੱਖ-ਵੱਖ ਇਲਾਕਿਆਂ ’ਚ ਡਿਫਾਲਟਰ ਖ਼ਪਤਕਾਰਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਸ਼ਾਮ 7 ਤੋਂ ਰਾਤ 10 ਵਜੇ ਤੱਕ...

ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਈਸਟ ਸਰਕਲ ਦੇ ਡਿਪਟੀ ਚੀਫ ਇੰਜੀਨੀਅਰ ਸੁਰਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਡਿਫਾਲਟਰ ਖ਼ਪਤਕਾਰਾਂ ਨੂੰ ਕਈ ਵਾਰ ਬਿੱਲ ਜਮ੍ਹਾਂ ਕਰਵਾਉਣ ਸਬੰਧੀ ਜਾਗਰੂਕ ਕੀਤਾ ਗਿਆ ਤਾਂ ਜੋ ਬਾਅਦ ’ਚ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਪਰ ਬਾਵਜੂਦ ਇਸ ਦੇ ਜਿਨ੍ਹਾਂ ਖ਼ਪਤਕਾਰਾਂ ਨੇ ਬਿਜਲੀ ਦੇ ਬਿੱਲ ਜਮ੍ਹਾਂ ਨਹੀਂ ਕਰਵਾਏ, ਹੁਣ ਉਨ੍ਹਾਂ ਖ਼ਿਲਾਫ਼ ਪਾਵਰਕਾਮ ਦੀਆਂ ਟੀਮਾਂ ਸੜਕਾਂ ’ਤੇ ਉਤਰ ਕੇ ਵੱਡਾ ਐਕਸ਼ਨ ਲੈਣ ਲਈ ਤਿਆਰ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਜ਼ਿਲ੍ਹੇ 'ਚ ਰਜਿਸਟਰੀਆਂ ਨੂੰ ਲੈ ਕੇ ਘਪਲਾ! ਤਹਿਸੀਲਦਾਰ 'ਤੇ ਲਿਆ ਗਿਆ ਵੱਡਾ Action

ਉਨ੍ਹਾਂ ਕਿਹਾ ਪਾਵਰਕਾਮ ਵਲੋਂ ਡਿਫਾਲਟਰ ਖ਼ਪਤਕਾਰਾਂ ਖ਼ਿਲਾਫ਼ ਚਲਾਈ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਸਾਫ਼ ਕੀਤਾ ਕਿ 31 ਮਾਰਚ ਨੂੰ ਬਿਜਲੀ ਦੇ ਬਕਾਇਆ ਬਿੱਲਾਂ ਦੀ ਕਲੋਜ਼ਿੰਗ ਮਿਤੀ ਹੋਣ ਕਾਰਨ ਪਾਵਰਕਾਮ ਵਲੋਂ ਕਿਸੇ ਵੀ ਡਿਫਾਲਟਰ ਖ਼ਪਤਕਾਰ ਨਾਲ ਕੋਈ ਵੀ ਹਮਦਰਦੀ ਨਹੀਂ ਦਿਖਾਈ ਜਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News