ਬਾਦਲ ਨੇ ਸਿੰਘੂ ਬਾਰਡਰ ’ਤੇ ਵਾਪਰੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ

Friday, Oct 15, 2021 - 11:04 PM (IST)

ਚੰਡੀਗੜ੍ਹ (ਬਿਊਰੋ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿੰਘੂ ਬਾਰਡਰ ’ਤੇ ਅੱਜ ਸਵੇਰੇ ਵਾਪਰੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਕੀਤੀ ਅਤੇ ਨਿਰਦਈ ਕਤਲ ਤੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਮੇਤ ਇਸ ਘਿਨੌਣੇ ਅਪਰਾਧ ਦੇ ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੱਭਿਅਕ ਸਮਾਜ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਜਾਂ ਫਿਰ ਭਿਆਨਕ ਹਿੰਸਾ ਵਰਗੀਆਂ ਘਿਨੌਣੀਆਂ ਕਾਰਵਾਈਆਂ ਦੀ ਕੋਈ ਥਾਂ ਨਹੀਂ ਹੈ।

ਇਹ ਵੀ ਪੜ੍ਹੋ : ਪੰਜਾਬ ਪ੍ਰਧਾਨ ਦੇ ਅਹੁਦੇ ’ਤੇ ਬਣੇ ਰਹਿਣਗੇ ਸਿੱਧੂ, ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਬਣੀ ਗੱਲ

ਬਾਦਲ ਨੇ ਇਥੇ ਜਾਰੀ ਕੀਤੇ ਇਕ ਬਿਆਨ ’ਚ ਕਿਹਾ ਕਿ ਇਹ ਸਾਰੀ ਸਾਜ਼ਿਸ਼ ਲੰਬੇ ਸਮੇਂ ਤੋਂ ਸ਼ਾਂਤੀਪੂਰਨ ਤੇ ਲੋਕਤੰਤਰਿਕ ਤਰੀਕੇ ਨਾਲ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ ਚਲਾਏ ਜਾ ਰਹੇ ਕਿਸਾਨੀ ਸੰਘਰਸ਼ ਦੇ ਖ਼ਿਲਾਫ ਡੂੰਘੀ ਸਾਜ਼ਿਸ਼ ਦਾ ਹਿੱਸਾ ਹਨ ਤੇ ਇਨ੍ਹਾਂ ਸਭ ਦੀ ਨਿਰਪੱਖ ਤੇ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਜ਼ਰੂਰਤ ਹੈ।


Manoj

Content Editor

Related News