ਬਾਦਲ ਪਰਿਵਾਰ ਨੇ ਸੁਣੀ ਗੁਰਬਾਣੀ, ਸਿੱਖ ਸੰਗਤ ਨੂੰ ਦਿੱਤੀਆਂ ਗੁਰਪੁਰਬ ਦੀਆਂ ਵਧਾਈਆਂ (ਵੀਡੀਓ)

01/05/2017 6:11:50 AM

ਪਟਨਾ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਦਿਹਾੜੇ ਮੌਕੇ ਜਿੱਥੇ ਪੂਰੀ ਦੁਨੀਆ ਪਵਿੱਤਰ ਧਰਤੀ ''ਤੇ ਪੁੱਜ ਰਹੀ ਹੈ, ਉੱਥੇ ਹੀ ਅੱਜ ਸਵੇਰੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਪਰਿਵਾਰ ਸਮੇਤ ਤਖਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਬਾਦਲ ਨਾਲ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ, ਸੁਖਦੇਵ ਸਿੰਘ ਢੀਂਡਸਾ, ਅਵਤਾਰ ਸਿੰਘ ਮੱਕੜ ਅਤੇ ਹੋਰ ਆਗੂ ਸ਼ਾਮਲ ਸਨ। ਤਕਰੀਬਨ ਅੱਧਾ ਘੰਟਾ ਬਾਦਲ ਪਰਿਵਾਰ ਨੇ ਗੁਰਬਾਣੀ ਸਰਵਣ ਕੀਤੀ ਅਤੇ ਵਾਪਸੀ ਮੌਕੇ ਸਮੂਹ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸੁਖਬੀਰ ਬਾਦਲ ਨੇ ਬਿਹਾਰ ਸਰਕਾਰ ਵਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬਿਹਾਰ ਸਰਕਾਰ ਨੇ ਗੁਰਪੁਰਬ ਸੰਬਧੀ ਬਹੁਤ ਵਧੀਆ ਤਰੀਕੇ ਨਾਲ ਸਾਰੇ ਪ੍ਰਬੰਧ ਕੀਤੇ ਹਨ। 

Babita Marhas

News Editor

Related News