ਹਰਿਮੰਦਰ ਸਾਹਿਬ ਨਤਮਸਤਕ ਹੋਏ ਬਾਦਲ ਤੇ ਮਜੀਠੀਆ ਪਰਿਵਾਰ, ਦੇਖੋ ਵੀਡੀਓ
Wednesday, Jan 01, 2020 - 08:41 AM (IST)
ਅੰਮ੍ਰਿਤਸਰ— ਨਵੇਂ ਸਾਲ ਦੇ ਮੌਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਮਜੀਠੀਆ ਦੇ ਪਰਿਵਾਰ ਨੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਸਾਲ ਦੇ ਪਹਿਲੇ ਦਿਨ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੁਖਬੀਰ ਬਾਦਲ, ਹਰਸਿਮਰਤ ਕੌਰ ਤੇ ਮਜੀਠੀਆ ਨੇ ਸਭ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਉੱਥੇ ਹੀ, ਰੰਧਾਵਾ ਨੂੰ ਲੈ ਕੇ ਇਕ ਸਵਾਲ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਸੁਖਜਿੰਦਰ ਰੰਧਾਵਾ ਨੂੰ ਕੌਮ ਤੋਂ ਮਾਫੀ ਮੰਗਣੀ ਚਾਹੀਦੀ ਹੈ।