ਬਾਦਲਾਂ ਨੂੰ ਹੁਣ ਲੋਕ ਕਚਹਿਰੀ ਤੋਂ ਬਾਅਦ ਕਾਨੂੰਨ ਦੀ ਕਚਹਿਰੀ ''ਚ ਦੇਣਾ ਪਵੇਗਾ ਜਵਾਬ: ਮਨਪ੍ਰੀਤ
Monday, Sep 17, 2018 - 07:46 PM (IST)

ਮਾਨਸਾ\ਬੁਢਲਾਡਾ (ਮਿੱਤਲ\ਮਨਜੀਤ)- ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 25 ਸਾਲ ਰਾਜ ਕਰਨ ਦੇ ਸੁਪਨੇ ਲੈਣ ਵਾਲਿਆਂ ਨੂੰ 25 ਸੀਟਾਂ ਵਿਧਾਨ ਸਭਾ ਦੀਆਂ ਵੀ ਨਹੀਂ ਹਾਸਲ ਹੋਣਗੀਆਂ। ਲੋਕਾਂ ਵੱਲੋਂ ਦਿੱਤੀ ਗਈ ਸਜ਼ਾ ਤੋਂ ਬਾਅਦ ਹੁਣ ਕਾਨੂੰਨੀ ਸਜ਼ਾ ਮਿਲਣ ਦੀਆਂ ਸੰਭਾਵਨਾਵਾਂ ਨਜ਼ਰ ਆ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇੱਕੋ-ਇੱਕ ਸੁਪਨਾ ਹੈ ਕਿ ਬਾਦਲ ਪਰਿਵਾਰ ਵਰਗੇ ਲੋਕਾਂ ਨੂੰ ਰਾਜਨੀਤੀ ਤੋਂ ਪਿਛਾਂਹ ਕਰਕੇ ਇੱਕ ਸੋਹਣੇ ਅਤੇ ਤੰਦਰੁਸਤ ਪੰਜਾਬ ਦੀ ਸਿਰਜਣਾ ਕੀਤੀ ਜਾਵੇ। ਇਸ ਮੌਕੇ ਮਨਪ੍ਰੀਤ ਬਾਦਲ ਨੇ ਬੀਬੀ ਹਰਸਿਮਰਤ ਕੌਰ ਬਾਦਲ 'ਤੇ ਵਰ੍ਹਦਿਆਂ ਕਿਹਾ ਕਿ ਬੀਬਾ ਬਾਦਲ ਨੇ ਬਠਿੰਡਾ ਲੋਕ ਸਭਾ ਹਲਕੇ ਦਾ ਵਿਕਾਸ ਕਰਨ ਦੀ ਬਜਾਏ ਆਪਣੀ ਸਸਤੀ ਸ਼ੋਹਰਤ ਲਈ ਹਲਕੇ ਨੂੰ ਨੀਂਹ ਪੱਥਰਾਂ ਦੀ ਮੂਰਤੀ ਬਣਾ ਕੇ ਰੱਖ ਦਿੱਤਾ ਹੈ।