ਪੰਜਾਬ ਦੇ 35 ਬੈਡਮਿੰਟਨ ਖਿਡਾਰੀ ਇਕ ਮਹੀਨੇ ਦੇ ਕੈਂਪ ਲਈ ਹੈਦਰਾਬਾਦ ਰਵਾਨਾ
Thursday, Jun 15, 2023 - 10:26 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਬਿਹਤਰ ਮੰਚ ਮੁਹੱਈਆ ਕਰਵਾਉਣ ਦੇ ਟੀਚੇ ਤਹਿਤ ਪੰਜਾਬ ਦੇ 35 ਬੈਡਮਿੰਟਨ ਖਿਡਾਰੀ ਜਵਾਲਾ ਗੁੱਟਾ ਅਕੈਡਮੀ ਆਫ਼ ਐਕਸੀਲੈਂਸ ਵਿਖੇ ਇਕ ਮਹੀਨੇ ਲਈ ਵਿਸ਼ੇਸ਼ ਸਿਖਲਾਈ ਹਾਸਲ ਕਰਨ ਲਈ ਅੱਜ ਹੈਦਰਾਬਾਦ ਲਈ ਰਵਾਨਾ ਹੋਏ। ਖੇਡ ਵਿਭਾਗ ਦੇ ਮੁੱਖ ਦਫ਼ਤਰ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੌਮਾਂਤਰੀ ਹਾਕੀ ਸਟੇਡੀਅਮ ਤੋਂ ਰਵਾਨਾ ਹੋਏ ਖਿਡਾਰੀਆਂ ਵਿੱਚ ਅੰਡਰ 9 ਤੋਂ 16 ਤੱਕ 18 ਲੜਕੀਆਂ ਤੇ 17 ਮੁੰਡੇ ਸ਼ਾਮਲ ਹਨ। ਇਨ੍ਹਾਂ ਨਾਲ ਪੰਜਾਬ ਦੇ 2 ਬੈਡਮਿੰਟਨ ਕੋਚ ਵੀ ਰਵਾਨਾ ਹੋਏ।
ਇਹ ਵੀ ਪੜ੍ਹੋ : ਮਾਣ ਵਾਲੀ ਗੱਲ : ਪੰਜਾਬੀ ਨੌਜਵਾਨ ਨੂੰ ਇਟਲੀ ਦੇ ਰੇਲਵੇ ਵਿਭਾਗ 'ਚ ਮਿਲੀ ਅਹਿਮ ਜ਼ਿੰਮੇਵਾਰੀ
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹੈਦਰਾਬਾਦ ਲਈ ਰਵਾਨਾ ਹੋਏ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਪੰਜਾਬ ਨੂੰ ਖੇਡਾਂ 'ਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕੀਤਾ ਜਾ ਰਿਹਾ ਹੈ। ਹੈਦਰਾਬਾਦ ਦੇਸ਼ ਵਿੱਚ ਬੈਡਮਿੰਟਨ ਖੇਡ ਦਾ ਧੁਰਾ ਹੈ, ਜਿੱਥੇ ਪੰਜਾਬ ਦੇ ਖਿਡਾਰੀਆਂ ਨੂੰ ਭੇਜਣ ਦਾ ਉਦੇਸ਼ ਵੱਡਾ ਮੰਚ ਮੁਹੱਈਆ ਕਰਵਾਉਣਾ ਹੈ। ਇਹ ਕੈਂਪ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਹਿਲੀ ਵਾਰ ਲਗਾਇਆ ਜਾ ਰਿਹਾ ਹੈ, ਜਿਸ ਦਾ ਸਾਰਾ ਖ਼ਰਚਾ ਖੇਡ ਵਿਭਾਗ ਵੱਲੋਂ ਉਠਾਇਆ ਜਾ ਰਿਹਾ ਹੈ। ਇਸ ਕੈਂਪ 'ਚ ਖਿਡਾਰੀਆਂ ਨੂੰ ਇਕ ਮਹੀਨੇ ਲਈ ਭਾਰਤੀ ਬੈਡਮਿੰਟਨ ਕੋਚ ਮੁਹੰਮਦ ਆਰਿਫ ਤੇ ਜਵਾਲਾ ਗੁੱਟਾ ਵੱਲੋਂ ਕੋਚਿੰਗ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪੁਲਸ ਟੋਅ ਵੈਨ ਨੇ ਕਰ 'ਤਾ ਕਾਰਾ, ਭੰਨ੍ਹ ਦਿੱਤੀ ਬਰੇਜ਼ਾ, ਜਾਣੋ ਪੂਰਾ ਮਾਮਲਾ
ਖੇਡ ਮੰਤਰੀ ਨੇ ਅੱਗੇ ਕਿਹਾ ਕਿ ਜਵਾਲਾ ਗੁੱਟਾ ਅਕੈਡਮੀ ਆਫ਼ ਐਕਸੀਲੈਂਸ ਅਤੇ ਸੁਧਾਰ ਐਜੂਕੇਸ਼ਨਲ ਸੁਸਾਇਟੀ ਹੈਦਰਾਬਾਦ (ਤੇਲੰਗਾਨਾ) ਵਿਖੇ ਦੇਸ਼ ਭਰ ਦੇ ਬੈਡਮਿੰਟਨ ਖਿਡਾਰੀਆਂ ਨੂੰ ਟ੍ਰੇਨਿੰਗ ਦੇਣ ਲਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਲਈ ਸੂਬੇ ਭਰ 'ਚੋਂ ਕੁਲ 35 ਖਿਡਾਰੀ ਚੁਣੇ ਗਏ ਹਨ। ਇਨ੍ਹਾਂ ਖਿਡਾਰੀਆਂ ਨਾਲ 2 ਕੋਚ ਵਰੁਣ ਤੇ ਸ਼ਹਿਨਾਜ਼ ਵੀ ਰਵਾਨਾ ਹੋਏ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।