ਬਾਘਾਪੁਰਾਣਾ ਤੋਂ ‘ਆਪ’ ਉਮੀਦਵਾਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਦਾਖ਼ਲ ਕਰਵਾਇਆ ਨਾਮਜ਼ਦਗੀ ਪੱਤਰ
Monday, Jan 31, 2022 - 12:35 PM (IST)
ਬਾਘਾਪੁਰਾਣਾ (ਅਜੇ) - ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸੁਖਾਨੰਦ ਨੇ ਆਪਣਾ ਨਾਮਜ਼ਦਗੀ ਪੱਤਰ ਚੋਣ ਰਿਟਰਨਿੰਗ ਅਫ਼ਸਰ ਐੱਸ.ਡੀ.ਐੱਮ. ਨਿਤਿਸ ਸਿੰਗਲਾ ਕੋਲ ਦਾਖ਼ਲ ਕਰਵਾਇਆ ਹੈ। ਇਸ ਮੌਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਗਈ। ਪੁਲਸ ਪ੍ਰਸ਼ਾਸਨ ਵੱਲੋਂ ਤਹਿਸੀਲ ਕੰਪਲੈਕਸ ਵਿਖੇ ਪੂਰੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਟ੍ਰੇਡ ਵਿੰਗ ਦੇ ਪ੍ਰਧਾਨ ਰਮਨ ਮਿੱਤਲ ਵੀ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਵੱਡੀ ਵਾਰਦਾਤ: ਬੁਲੇਟ ਸਵਾਰ ਨੌਜਵਾਨਾਂ ਨੇ ਸਕਿਓਰਿਟੀ ਗਾਰਡ ’ਤੇ ਚਲਾਈਆਂ ਤਾਬੜਤੋੜ ਗੋਲੀਆਂ
ਜ਼ਿਕਰਯੋਗ ਹੈ ਕਿ ਪੰਜਾਬ ’ਚ 20 ਫਰਵਰੀ, 2022 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹੁਣ ਸਾਰੇ ਉਮੀਦਵਾਰ ਆਪਣੇ-ਆਪਣੇ ਹਲਕੇ ਤੋਂ ਚੋਣ ਲੜਨ ਲਈ ਨਾਮਜ਼ਦਗੀਆਂ ਭਰ ਰਹੇ ਹਨ। ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਮੀਦਵਾਰਹਲਕੇ ’ਚ ਕੀਤੇ ਹੋਏ ਆਪਣੇ ਕੰਮਾਂ ਦਾ ਵੇਰਵਾ ਦੱਸਦੇ ਹੋਏ ਲੋਕਾਂ ਤੋਂ ਵੋਟਾਂ ਦੀ ਮੰਗ ਕਰ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਬਟਾਲਾ ਤੋਂ ਲੜ ਸਕਦੇ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ!