ਬਾਘਾਪੁਰਾਣਾ ''ਚ ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਖੇਤੀ ਬਿੱਲਾਂ ਖ਼ਿਲਾਫ਼ ਮੇਨ ਚੌਂਕ ਕੀਤਾ ਜਾਮ
Thursday, Nov 05, 2020 - 01:57 PM (IST)
ਬਾਘਾਪੁਰਾਣਾ (ਅਜੇ ) : ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਅੱਜ ਦੁਪਹਿਰ 12 ਵਜੇ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਮੇਨ ਚੌਂਕ 'ਚ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਗੁਰਦਾਸ ਸਿੰਘ, ਚਮਕੌਰ ਸਿੰਘ, ਗੁਰਦੀਪ ਸਿੰਘ, ਬਲਕਰਨ ਸਿੰਘ, ਗੁਰਦਰਸ਼ਨ ਸਿੰਘ ਕਾਲੇਕੇ ਦੀ ਅਗਵਾਈ 'ਚ ਸੈਂਕੜੇ ਕਿਸਾਨਾਂ ਨੇ ਮੇਨ ਚੌਂਕ 'ਚ ਧਰਨਾ ਦਿੱਤਾ ਗਿਆ।
ਇਹ ਵੀ ਪੜ੍ਹੋ : ਬੇਸ਼ਰਮੀ ਦੀਆਂ ਹੱਦਾਂ ਪਾਰ, ਹਵਸ ਦੇ ਭੁੱਖਿਆਂ ਨੇ ਜਨਾਨੀ ਨੂੰ ਬਣਾਇਆ ਆਪਣਾ ਸ਼ਿਕਾਰ
ਇਸ ਮੌਕੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਮੋਦੀ ਸਰਕਾਰ ਦੇ ਕਿਸਾਨ ਮਾਰੂ ਬਿੱਲਾਂ ਦਾ ਵਿਰੋਧ ਕਰਦੇ ਹੋਏ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਹੁਣ ਮੋਦੀ ਸਰਕਾਰ ਖ਼ਿਲਾਫ਼ ਆਰ ਪਾਰ ਦੀ ਲੜਾਈ ਸ਼ੁਰੂ ਹੋ ਚੁੱਕੀ ਹੈ, ਜੋ ਖੇਤੀ ਕਾਨੂੰਨਾਂ ਦੇ ਰੱਦ ਕਰਵਾਉਣ ਤੱਕ ਜਾਰੀ ਰਹੇਗੀ।
ਇਹ ਵੀ ਪੜ੍ਹੋ : ਜਿਸ ਦੀ ਲੰਮੀ ਉਮਰ ਲਈ ਰੱਖਿਆ ਸੀ ਕਰਵਾ ਚੌਥ ਉਸੇ ਨੂੰ ਚਿੱਟੇ ਕਫ਼ਨ 'ਚ ਲਿਪਟੇ ਵੇਖ ਪਤਨੀ ਦੇ ਉਡੇ ਹੋਸ਼