ਮੋਗਾ: ਬਜ਼ੁਰਗ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Monday, Feb 10, 2020 - 11:37 AM (IST)

ਮੋਗਾ: ਬਜ਼ੁਰਗ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਬਾਘਾਪੁਰਾਣਾ (ਗੋਪੀ ਰਾਊਕੇ): ਬਾਘਾਪੁਰਾਣਾ ਨੇੜਲੇ ਪਿੰਡ ਰਾਜਿਆਣਾ ਵਿਖੇ ਇੱਕ ਬਜ਼ੁਰਗ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਕੱਟ-ਵੱਢ ਦੇ ਮੌਤ ਦੇ ਘਾਟ ਉਤਾਰਨ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸਰਦਾਰਾ ਸਿੰਘ, ਉਮਰ ਕਰੀਬ 70-75 ਸਾਲ ਪੁੱਤਰ ਮੱਲ ਸਿੰਘ ਦੇ ਰੂਪ |ਚ ਹੋਈ ਹੈ ਅਤੇ ਉਹ ਛੜਾ ਹੋਣ ਕਾਰਨ ਆਪਣੇ ਘਰ 'ਚ ਇਕੱਲਾ ਰਹਿੰਦਾ ਸੀ।

ਕਤਲ ਬਾਰੇ ਸਰਦਾਰਾ ਸਿੰਘ ਦੇ ਭਤੀਜੇ ਹਰਭਜਨ ਸਿੰਘ ਨੂੰ ਉਸ ਵੇਲੇ ਪਤਾ ਲੱਗਾ, ਜਦੋਂ ਉਹ ਆਪਣੇ ਤਾਏ (ਸਰਦਾਰਾ ਸਿੰਘ) ਨੂੰ ਚਾਹ ਦੇਣ ਲਈ ਆਇਆ, ਜਿਸ ਤੋਂ ਬਾਅਦ ਉਸ ਨੇ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਹੀ ਪੁਲਸ ਥਾਣਾ ਬਾਘਾਪੁਰਾਣਾ ਦੇ ਸਬ-ਇੰਸਪੈਕਟਰ ਗੁਰਤੇਜ ਸਿੰਘ, ਸਹਾਇਕ ਥਾਣੇਦਾਰ ਪਰਮਜੀਤ ਸਿੰਘ ਘਟਨਾ ਵਾਲੀ ਥਾਂ 'ਤੇ ਪਹੁੰਚੇ। ਪੁਲਸ ਮੁਤਾਬਕ ਮ੍ਰਿਤਕ ਦੇ ਘਰ ਅੰਦਰਲਾ ਸਾਮਾਨ ਵੀ ਕਾਤਲਾਂ ਵਲੋਂ ਖਿਲਾਰਿਆ ਗਿਆ ਸੀ। ਥਾਣਾ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਕਤਲ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀ. ਸੀ. ਟੀ. ਵੀ. ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ। ਜਾਂਚ ਮੁਕੰਮਲ ਹੋਣ 'ਤੇ ਹੀ ਅਸਲੀਅਤ ਬਾਹਰ ਆਵੇਗੀ।


author

Shyna

Content Editor

Related News