ਰਜਿਸਟਰੀ ਕਲਰਕ ਦੀ ਕੀਤੀ ਕੁੱਟ-ਮਾਰ ਕਰਕੇ ਉਤਾਰੀ ਪੱਗ, ਪਾੜੀਆਂ ਰਜਿਸਟਰੀਆਂ (ਵੀਡੀਓ)

11/30/2019 10:11:43 AM

ਮੋਗਾ (ਆਜ਼ਾਦ,ਗੋਪੀ ਰਾਊਕੇ)—ਤਹਿਸੀਲ ਕੰਪਲੈਕਸ ਬਾਘਾਪੁਰਾਣਾ 'ਚ ਅੱਜ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦ ਰਜਿਸਟਰੀ ਕਲਰਕ ਦੇ ਕਮਰੇ 'ਚ ਆਏ ਇਕ ਵਿਅਕਤੀ, ਜੋ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਹੈ, ਨੇ ਰਜਿਸਟਰੀ ਕਲਰਕ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਥੇ ਪਈਆਂ ਕੁੱਝ ਰਜਿਸਟਰੀਆਂ ਵੀ ਪਾੜ ਦਿੱਤੀਆਂ। ਬਾਘਾਪੁਰਾਣਾ ਪੁਲਸ ਨੇ ਪ੍ਰਾਪਰਟੀ ਡੀਲਰ ਜਸਪ੍ਰੀਤ ਸਿੰਘ ਜੱਸਾ ਨਿਵਾਸੀ ਪਿੰਡ ਰਾਜੇਆਣਾ ਨੂੰ ਹਿਰਾਸਤ 'ਚ ਲੈ ਲਿਆ। ਜਾਣਕਾਰੀ ਅਨੁਸਾਰ ਤਹਿਸੀਲ ਕੰਪਲੈਕਸ ਬਾਘਾਪੁਰਾਣਾ 'ਚ ਰਜਿਸਟਰੀ ਕਲਰਕ ਦੇ ਤੌਰ 'ਤੇ ਕੰਮ ਕਰਦੇ ਜਸਵਿੰਦਰ ਸਿੰਘ ਨਿਵਾਸੀ ਪਿੰਡ ਕੋਟਲਾ ਰਾਇਕਾ ਨੇ ਦੱÎਸਿਆ ਕਿ ਅੱਜ ਜਦ ਉਹ ਆਪਣੇ ਦਫਤਰ 'ਚ ਬੈਠਾ ਸੀ ਤਾਂ ਉਥੇ ਜਸਪ੍ਰੀਤ ਸਿੰਘ ਵੀ ਆ ਗਿਆ ਅਤੇ ਮਾਮੂਲੀ ਗੱਲ ਨੂੰ ਲੈ ਕੇ ਉਹ ਮੇਰੇ ਨਾਲ ਝਗੜਾ ਕਰਨ ਲੱਗਾ। ਇਸ ਦੌਰਾਨ ਉਸ ਨੇ ਮੇਰੇ ਨਾਲ ਹੱਥੋਪਾਈ ਵੀ ਕੀਤੀ, ਮੇਰੀ ਪੱਗ ਵੀ ਉਤਾਰ ਦਿੱਤੀ ਅਤੇ ਦਫਤਰ 'ਚ ਪਈਆਂ ਰਜਿਸਟਰੀਆਂ ਵੀ ਪਾੜ ਦਿੱਤੀਆਂ। ਮੇਰੇ ਵੱਲੋਂ ਰੌਲਾ ਪਾਉਣ 'ਤੇ ਉਥੇ ਆਸ- ਪਾਸ ਦੇ ਲੋਕ ਵੀ ਆ ਗਏ ਅਤੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਆ ਕੇ ਉਸ ਨੂੰ ਹਿਰਾਸਤ 'ਚ ਲਿਆ।

ਰਜਿਸਟਰੀ ਕਲਰਕ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ 'ਤੇ ਤਹਿਸੀਲਦਾਰ ਰਮੇਸ਼ ਕੁਮਾਰ ਅਤੇ ਨਾਇਬ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ, ਕਾਨੂੰਨਗੋ ਅਤੇ ਮਾਲ ਪਟਵਾਰੀ ਵੀ ਆ ਗਏ। ਇਸ ਘਟਨਾ 'ਤੇ ਸਖ਼ਤ ਰੋਸ ਪ੍ਰਦਰਸ਼ਨ ਕਰਦਿਆਂ ਜ਼ਿਲਾ ਪੁਲਸ ਮੁਖੀ ਮੋਗਾ ਤੋਂ ਇਨਸਾਫ ਦੀ ਗੁਹਾਰ ਲਾਉਂਦੇ ਹੋਏ ਹਮਲਾਵਰ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਜਦ ਇਸ ਸਬੰਧੀ ਬਾਘਾਪੁਰਾਣਾ ਪੁਲਸ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਕੇ ਸੱਚਾਈ ਜਾਨਣ ਦਾ ਯਤਨ ਕਰ ਰਹੇ ਹਨ ਅਤੇ ਦੋਵਾਂ ਧਿਰਾਂ ਜਸਵਿੰਦਰ ਸਿੰਘ ਅਤੇ ਜਸਪ੍ਰੀਤ ਸਿੰਘ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਜਾਂਚ ਤੋਂ ਬਾਅਦ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਘਟਨਾ ਨੂੰ ਲੈ ਕੇ ਮਾਲ ਵਿਭਾਗ ਦੇ ਸਾਰੇ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Shyna

This news is Content Editor Shyna