ਬਹਿਬਲ ਕਲਾਂ ਕਾਂਡ : 3 ਪੁਲਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ
Saturday, Feb 02, 2019 - 04:02 PM (IST)

ਫਰੀਦਕੋਟ : ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਮੁਲਜ਼ਮ 3 ਪੁਲਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਲਈ ਲਾਈ ਗਈ ਅਰਜ਼ੀ ਨੂੰ ਸ਼ਨੀਵਾਰ ਨੂੰ ਸੈਸ਼ਨ ਕੋਰਟ ਵਲੋਂ ਖਾਰਜ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਇਸ ਮਾਮਲੇ 'ਤੇ ਕਰੀਬ ਡੇਢ ਘੰਟਾ ਬਹਿਸ ਹੋਈ ਅਤੇ ਅਦਾਲਤ ਵਲੋਂ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ, ਜਿਸ ਤੋਂ ਬਾਅਦ ਸ਼ਨੀਵਾਰ ਨੂੰ ਤਿੰਨਾਂ ਪੁਲਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਅਦਾਲਤ ਵਲੋਂ ਖਾਰਜ ਕਰ ਦਿੱਤਾ ਗਿਆ।
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਮਾਮਲਿਆਂ ਸਬੰਧੀ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸਿੰਘ ਸ਼ਰਮਾ ਦੀ ਗ੍ਰਿਫਤਾਰੀ ਤੋਂ ਬਾਅਦ ਉਕਤ 3 ਪੁਲਸ ਮੁਲਾਜ਼ਮਾਂ ਨੂੰ ਵੀ ਆਪਣੀ ਗ੍ਰਿਫਤਾਰੀ ਦਾ ਡਰ ਸੀ, ਜਿਸ ਕਾਰਨ ਉਨ੍ਹਾਂ ਨੇ ਆਪਣੀ ਗ੍ਰਿਫਤਾਰੀ 'ਤੇ ਰੋਕ ਲਾਉਣ ਲਈ ਅਦਾਲਤ 'ਚ ਅਰਜ਼ੀ ਦਾਇਰ ਕੀਤੀ ਸੀ, ਜਿਸ ਤੋਂ ਅੱਜ ਖਾਰਜ ਕਰ ਦਿੱਤਾ ਗਿਆ।