ਬਹਿਬਲ ਕਲਾਂ ਗੋਲੀ ਕਾਂਡ ''ਤੇ ਸਿਮਰਨਜੀਤ ਮਾਨ ਦਾ ਵੱਡਾ ਬਿਆਨ

02/05/2019 5:52:31 PM

ਅੰਮ੍ਰਿਤਸਰ (ਸੁਮਿਤ ਖੰਨਾ)— ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦਾ ਨੇ ਬਹਿਬਲ ਕਲਾਂ ਗੋਲੀ ਕਾਂਡ 'ਤੇ ਬੋਲਦੇ ਹੋਏ ਕਿਹਾ ਹੈ ਕਿ ਸਮੇਂ ਦੀਆਂ ਸਰਕਾਰਾਂ ਵਲੋਂ ਸਿੱਖਾਂ 'ਤੇ ਤਸ਼ੱਦਦ ਕੀਤਾ ਗਿਆ ਹੈ , ਇਸ ਦਾ ਖੁਲਾਸਾ ਪੰਜਾਬ ਸਰਕਾਰ ਵਲੋਂ ਬਣਾਈ ਗਈ ਐੱਸ. ਆਈ. ਟੀ. ਨੇ ਵੀ ਕੀਤਾ ਹੈ। ਮਾਨ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ 'ਚ ਪੰਜਾਬ ਸਰਕਾਰ ਵਲੋਂ ਬਣਾਈ ਗਈ ਐੱਸ.ਆਈ.ਟੀ. ਨੇ ਇਹ ਖੁਲਾਸਾ ਕੀਤਾ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ 'ਚ ਉਸ ਸਮੇਂ ਜਿਹੜੀ ਪੁਲਸ ਤਾਇਨਾਤ ਸੀ ਉਹ ਇਹ ਦਾਅਵਾ ਕਰ ਰਹੀ ਸੀ ਕਿ ਜਿਹੜੀ ਗੋਲੀ ਉਨ੍ਹਾਂ ਨੇ ਚਲਾਈ ਸੀ ਉਹ ਸੈਲਫ ਡਿਫੈਂਨਸ 'ਚ ਚਲਾਈ ਸੀ। ਇਸ ਮਾਮਲੇ ਦੀ ਐੱਸ.ਆਈ.ਟੀ. ਵਲੋਂ ਜਾਂਚ ਕਰਨ 'ਤੇ ਸਾਹਮਣੇ ਆਇਆ ਕਿ ਉਹ ਗੋਲੀ ਸੈਲਫ ਡਿਫੈਂਨਸ 'ਚ ਨਹੀਂ ਚਲਾਈ ਗਈ ਸੀ ਕਿਉਂਕਿ ਜਿਹੜੀ ਪਿਸਤੌਲ ਤੋਂ ਗੋਲੀ ਚੱਲੀ ਸੀ, ਉਹ ਅਜੇ ਤੱਕ ਬਰਾਮਦ ਨਹੀਂ ਹੋਈ ਹੈ। 

ਉੱਥੇ ਇਸ ਮਾਮਲੇ 'ਚ ਸਿਮਰਨਜੀਤ ਸਿੰਘ ਮਾਨ ਦਾ ਕਹਿਣਾ ਹੈ ਕਿ ਸਰਕਾਰੀ ਅੱਤਿਆਚਾਰ ਹਮੇਸ਼ਾ ਹੀ ਸਿੱਖਾਂ ਨਾਲ ਹੋਇਆ ਹੈ ਅਤੇ ਨਾਲ ਹੀ ਬਾਦਲ, ਭਾਜਪਾ ਅਤੇ ਕਾਂਗਰਸ ਸਿੱਖਾਂ 'ਤੇ ਅੱਤਿਆਚਾਰ ਕਰਦੀ ਰਹੀ ਹੈ। ਨਾਲ ਹੀ ਕੁਲਵੰਤ ਸਿੰਘ ਜੋ ਕਿ ਐੱਸ.ਜੀ.ਪੀ.ਸੀ. ਦੇ ਸਾਬਕਾ ਸੈਕਟਰੀ ਹਨ, ਉਨ੍ਹਾਂ ਨੇ ਕਿਤਾਬ 'ਚ ਲਿਖਿਆ ਹੈ ਕਿ ਐੱਸ.ਜੀ.ਪੀ.ਸੀ. ਦੇ 'ਤੇ ਅਕਾਲੀ ਦਲ ਦਾ ਕਬਜ਼ਾ ਹੈ ਅਤੇ ਇਸ ਮਾਮਲੇ 'ਚ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਾਰ ਸਿੱਖ ਕੌਮ ਨੂੰ ਇਕ ਹੋਣ ਦੀ ਲੋੜ ਹੈ, ਜਿਸ ਨਾਲ ਸਿੱਖਾਂ ਦੀ ਹੋਂਦ ਨੂੰ ਕਾਇਮ ਕੀਤਾ ਜਾ ਸਕੇ। ਟਕਸਾਲੀ ਗਠਜੋੜ 'ਚ ਸ਼ਾਮਲ ਹੋਣ ਬਾਰੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਕਰਤਾਰਪੁਰ ਕੋਰੀਡੋਰ ਲਈ ਪਾਕਿਸਤਾਨ ਰੇਲ ਮੰਤਰੀ ਜਿਹੜੀ ਲਾਈਨ ਵਿਛਾਉਣ ਦੀ ਗੱਲ ਕਹੀ ਹੈ ਉਹ ਸਹੀ ਹੈ।

Shyna

This news is Content Editor Shyna