ਪਾਣੀਆਂ ਦੇ ਮੁੱਦੇ ''ਤੇ ਬਹੁਜਨ ਸਮਾਜ ਪਾਰਟੀ ਨੇ ਵੀ ਸਮੱਰਥਨ ਦੇਣ ਦਾ ਕੀਤਾ ਐਲਾਨ

Monday, May 05, 2025 - 02:23 PM (IST)

ਪਾਣੀਆਂ ਦੇ ਮੁੱਦੇ ''ਤੇ ਬਹੁਜਨ ਸਮਾਜ ਪਾਰਟੀ ਨੇ ਵੀ ਸਮੱਰਥਨ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ- ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ 'ਚ ਬਹੁਜਨ ਸਮਾਜ ਪਾਰਟੀ ਨੇ ਵੀ ਪਾਣੀਆਂ ਦੇ ਮੁੱਦੇ ਸਮੱਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਮੰਤਰੀ ਡਾਰਟਰ ਨਛੱਤਰ ਪਾਲ ਨੇ ਕਿਹਾ ਕਿ ਰੀਪੇਰੀਅਨ ਲਾਅ ਦੇ ਹਿਸਾਬ ਨਾਲ ਦੇਖੀਏ ਤਾਂ ਪਾਣੀ ਜਿਸ ਵੀ ਰਾਹ ਜਾਂ ਖੇਤਰ ਵਿਚ ਵੱਗਦਾ ਹੈ, ਉਸ ਦਾ ਹੱਕ ਉਸ ਥਾਂ 'ਤੇ ਵਸਦੇ ਲੋਕਾਂ ਦਾ ਹੀ ਹੁੰਦਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਐੱਸ. ਵਾਈ. ਐੱਲ. ਬਣਨ ਨਾਲ ਪੰਜਾਬ ਨੇ 10 ਸਾਲ ਬਹੁਤ ਵੱਡਾ ਸੰਤਾਪ ਝੇਲਿਆ ਹੈ। ਇਸ ਦੌਰਾਨ ਜੋ ਵੀ ਸਮਝੋਤੇ ਹੋਏ ਸਨ ਉਸ ਨੂੰ ਰੱਦ ਕੀਤਾ ਗਿਆ ਸੀ ਪਰ ਅੱਜ ਵੀ ਸਮਝੋਤੇ ਸੁਪਰੀਮ ਕੋਰਟ 'ਚ ਚੱਲ ਰਹੇ ਹਨ।

 ਇਹ ਵੀ ਪੜ੍ਹੋ- ਪੰਜਾਬ 'ਚ ਵੱਡੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼, ਤਿੰਨ ਖ਼ਤਰਨਾਕ ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ

ਡਾਕਟਰ ਨਛੱਤਰ ਪਾਲ ਨੇ ਕਿਹਾ ਪਾਣੀ ਦੀ ਵੰਡ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਸਮੱਰਥਨ ਜ਼ਰੂਰ ਕੀਤਾ ਹੈ। ਉਨ੍ਹਾਂ ਕਿਹਾ ਸਾਨੂੰ ਇੱਕਠੇ ਹੋ ਕੇ ਪਾਣੀ ਦੇ ਮਾਮਲਿਆਂ 'ਤੇ ਲੜਾਈ ਲੜਣੀ ਚਾਹੀਦੀ ਹੈ ਤਾਂ ਜੋ ਪੰਜਾਬ ਦੇ ਹੱਕ ਨੂੰ ਸੁਰੱਖਿਅਤ ਰੱਖ ਸਕੀਏ। 

ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ ਦੋ ਪਾਕਿਸਤਾਨੀ ਜਾਸੂਸ, ਫੌਜ ਖੇਤਰਾਂ ਤੇ ਹਵਾਈ ਠਿਕਾਣਿਆਂ ਦੀ ਜਾਣਕਾਰੀ ਕਰਦੇ ਸਨ ਲੀਕ

ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਸਾਰੀਆਂ ਪਾਰਟੀਆਂ ਦੀ ਮੀਟਿੰਗ ਕੀਤੀ ਸੀ ਤਾਂ ਸਾਨੂੰ ਸਭ ਨੂੰ ਇਕੱਠਿਆਂ ਦੇਖਿਆ ਤਾਂ ਉਨ੍ਹਾਂ ਨੇ ਵੀ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਮੇਰੀ ਸਾਰਿਆਂ ਨੂੰ ਬੇਨਤੀ ਹੈ ਜੇਕਰ ਅਸੀਂ ਆਪ ਹੀ ਪਿਆਸੇ ਹੋਈਏ ਤਾਂ ਕਿਸੇ ਨੂੰ ਕਿਵੇਂ ਦੇ ਸਕਦੇ ਹਾਂ, ਇਸ ਲਈ ਇਸ ਮਾਮਲੇ 'ਤੇ ਸਭ ਨੂੰ ਇਕੱਠੇ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਬਹੁਜਨ ਸਮਾਜ ਪਾਰਟੀ ਇਸ ਮਾਮਲੇ ਦਾ ਸਮੱਰਥਨ ਕਰਦੀ ਹੈ ਅਤੇ ਜਿਹੜਾ ਵੀ ਫੈਸਲਾ ਸਰਕਾਰ ਲਵੇਗੀ ਅਸੀਂ ਉਸ ਦੇ ਨਾਲ ਹਾਂ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਤੋਂ ਵੱਡੀ ਖ਼ਬਰ, 7 ਕਿਲੋ ਗਾਂਜੇ ਸਣੇ ਵਿਅਕਤੀ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News