ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਦਾ ਮਾਮਲੇ ''ਚ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਖਾਰਜ
Saturday, Dec 20, 2025 - 06:28 PM (IST)
ਅੰਮ੍ਰਿਤਸਰ (ਜ਼ਸ਼ਨ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ਵਿੱਚ ਮੁਲਜ਼ਮ ਸਤਿੰਦਰ ਸਿੰਘ ਕੋਹਲੀ ਅਤੇ ਹੋਰਨਾਂ ਨੂੰ ਵੱਡਾ ਝਟਕਾ ਲੱਗਾ ਹੈ। ਮਾਣਯੋਗ ਅਦਾਲਤ ਨੇ 20 ਦਸੰਬਰ 2025 ਨੂੰ ਸਾਰੇ ਮੁਲਜ਼ਮਾਂ ਦੀਆਂ ਜ਼ਮਾਨਤ ਅਰਜ਼ੀਆਂ ਖਾਰਜ ਕਰ ਦਿੱਤੀਆਂ। ਇਹ ਫੈਸਲਾ ਗੁਰਬੀਰ ਸਿੰਘ, ਮਾਣਯੋਗ ਵਧੀਕ ਸੈਸ਼ਨ ਜੱਜ, ਅੰਮ੍ਰਿਤਸਰ ਦੀ ਅਦਾਲਤ ਵੱਲੋਂ ਸੁਣਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ 20, 21, 22 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਦੀ ਵੱਡੀ ਅਪਡੇਟ
ਇਹ ਮਾਮਲਾ ਭਾਈ ਬਲਦੇਵ ਸਿੰਘ ਵਡਾਲਾ, ਭਾਈ ਬਲਦੇਵ ਸਿੰਘ ਸਿਰਸਾ ਅਤੇ ਹੋਰਾਂ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਸੀ। ਪੁਲਸ ਥਾਣਾ ਸੀ ਡਿਵੀਜ਼ਨ ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਐਫ.ਆਈ.ਆਰ. ਵਿੱਚ ਮੁਲਜ਼ਮਾਂ 'ਤੇ ਜਾਅਲੀਵਾੜੀ, ਰਿਕਾਰਡ ਨਸ਼ਟ ਕਰਨ ਅਤੇ ਬੇਅਦਬੀ ਦੇ ਦੋਸ਼ ਲਗਾਏ ਗਏ ਸਨ। ਮੁਲਜ਼ਮਾਂ ਖਿਲਾਫ਼ ਧਾਰਾ 295A, 295, 465, 408, 409, 120 ਬੀ ਆਈ.ਪੀ.ਸੀ. ਤਹਿਤ ਕੇਸ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬੀਆਂ ਦੇ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ALERT ਜਾਰੀ
ਇਸ ਕੇਸ ਵਿੱਚ ਸੂਬੇ ਦੀ ਤਰਫੋਂ ਅੰਮ੍ਰਿਤਪਾਲ ਸਿੰਘ ਖਹਿਰਾ (ਜ਼ਿਲ੍ਹਾ ਅਟਾਰਨੀ ਪ੍ਰੌਸੀਕਿਊਸ਼ਨ, ਅੰਮ੍ਰਿਤਸਰ) ਅਤੇ ਅਮਰਪਾਲ ਸਿੰਘ (ਜ਼ਿਲ੍ਹਾ ਅਟਾਰਨੀ ਲੀਗਲ, ਅੰਮ੍ਰਿਤਸਰ) ਨੇ ਬਹਿਸ ਕੀਤੀ। ਸ਼ਿਕਾਇਤਕਰਤਾਵਾਂ ਦੀ ਤਰਫੋਂ ਵਕੀਲ ਪੁਨੀਤ ਜ਼ਖਮੀ ਪੇਸ਼ ਹੋਏ ਸਨ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਘਰ ਦੀ ਛੱਤ ਡਿੱਗਣ ਕਾਰਨ ਵਿਅਕਤੀ ਦੀ ਮੌਤ
