ਚਾਕੂ ਨਾਲ ਗ੍ਰਿਫ਼ਤਾਰ ਮੁਲਜ਼ਮ ਨੂੰ ਮਿਲੀ ਜ਼ਮਾਨਤ

Monday, Apr 22, 2024 - 12:44 PM (IST)

ਚਾਕੂ ਨਾਲ ਗ੍ਰਿਫ਼ਤਾਰ ਮੁਲਜ਼ਮ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ (ਪ੍ਰੀਕਸ਼ਿਤ) : ਚਾਕੂ ਨਾਲ ਫੜ੍ਹੇ ਗਏ ਮੁਲਜ਼ਮ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਮੁਲਜ਼ਮ ਵਿਨੋਦ ਨੂੰ ਪੁਲਸ ਨੇ ਫਰਵਰੀ ਵਿਚ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮ ਦੇ ਵਕੀਲ ਅਵਨੀਤ ਸਿੰਘ ਚੀਮਾ ਨੇ ਜਮਾਨਤ ਪਟੀਸ਼ਨ ’ਤੇ ਪੱਖ ਰੱਖਦੇ ਹੋਏ ਕਿਹਾ ਕਿ ਉਸ ਨੂੰ ਮਾਮਲੇ ਵਿਚ ਝੂਠਾ ਫਸਾਇਆ ਗਿਆ ਹੈ। ਪੁਲਸ ਨੂੰ ਕੁਝ ਵੀ ਬਰਾਮਦ ਨਹੀਂ ਹੋਇਆ। ਸਰਕਾਰੀ ਵਕੀਲ ਨੇ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ।

ਦੋਵੇਂ ਧਿਰਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਪਟੀਸ਼ਨ ਮਨਜ਼ੂਰ ਕਰ ਲਈ। ਦੱਸ ਦੇਈਏ ਕਿ 24 ਫਰਵਰੀ ਨੂੰ ਏ.ਐੱਸ.ਆਈ. ਜਸਵਿੰਦਰ ਸਿੰਘ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਵਿਨੋਦ ਹੱਲੋਮਾਜਰਾ ਦੇ ਸਬਜ਼ੀ ਮੰਡੀ ਗ੍ਰਾਉਂਡ ਕੋਲ ਘੁੰਮ ਰਿਹਾ ਹੈ, ਜਿਸ ਕੋਲ ਚਾਕੂ ਹੈ। ਸੂਚਨਾ ਦੇ ਆਧਾਰ ਤੇ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।


author

Babita

Content Editor

Related News