ਕਬਰਿਸਤਾਨ ਵਿਵਾਦ ਮਾਮਲੇ ’ਚ ਤਿੰਨ ਮੁਲਜ਼ਮਾਂ ਨੂੰ ਅੰਤਰਿਮ ਜ਼ਮਾਨਤ
Thursday, Oct 29, 2026 - 01:43 PM (IST)
ਮੋਹਾਲੀ (ਰਣਬੀਰ) : ਕਬਰਿਸਤਾਨ ਦੇ ਵਿਵਾਦ ਨੂੰ ਲੈ ਕੇ ਥਾਣਾ ਮਟੌਰ ਵਿਖੇ ਦਰਜ ਐੱਫ. ਆਈ. ਆਰ. ਨੰਬਰ 165 ਦੇ ਮਾਮਲੇ ’ਚ ਵਧੀਕ ਸੈਸ਼ਨ ਜੱਜ-2 ਨੀਤਿਕਾ ਵਰਮਾ ਦੀ ਅਦਾਲਤ ਨੇ ਤਿੰਨ ਮੁਲਜ਼ਮਾਂ ਦਿਲਬਰ ਖ਼ਾਨ, ਤਰਸੇਮ ਲਾਲ ਖ਼ਾਨ ਅਤੇ ਦਿਲਸ਼ਾਦ ਖ਼ਾਨ ਨੂੰ ਸ਼ਰਤਾਂ ਸਹਿਤ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।
ਇਹ ਮਾਮਲਾ ਸਲੀਮ ਖ਼ਾਨ ਦੀ ਸ਼ਿਕਾਇਤ ’ਤੇ ਕੁੱਟਮਾਰ ਤੇ ਘਰ ’ਚ ਦਾਖ਼ਲ ਹੋਣ ਦੇ ਦੋਸ਼ਾਂ ਤਹਿਤ ਦਰਜ ਹੋਇਆ ਸੀ। ਅਦਾਲਤ ਨੇ ਮੁਲਜ਼ਮਾਂ ਨੂੰ ਜਾਂਚ ’ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 30 ਅਕਤੂਬਰ ਨੂੰ ਹੋਵੇਗੀ।
