ਮੁੜ ਚਰਚਾ ''ਚ ਰਵੀ ਗਿੱਲ ਖ਼ੁਦਕੁਸ਼ੀ ਮਾਮਲਾ, ਰਾਜੇਸ਼ ਕਪਿਲ ਅਤੇ ਕੀਰਤੀ ਗਿੱਲ ਦੀ ਜ਼ਮਾਨਤ ਰੱਦ

10/10/2023 2:12:17 PM

ਜਲੰਧਰ (ਜਤਿੰਦਰ, ਭਾਰਦਵਾਜ)-ਪੱਤਰਕਾਰ ਰਵੀ ਗਿੱਲ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜੇ ਗਏ ਸਾਜਨ ਨਰਵਾਲ ਅਤੇ ਸ਼ੁਭਮ ਗਿੱਲ ਵੱਲੋਂ ਆਪਣੇ ਵਕੀਲ ਦੇ ਰਾਹੀਂ ਲਗਾਈ ਗਈ ਜ਼ਮਾਨਤ ਦੀ ਅਰਜ਼ੀ ਨੂੰ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਵੱਲੋਂ ਬਹਿਸ ਸੁਨਣ ਉਪਰੰਤ ਮਨਜ਼ੂਰ ਕਰਨ ਦਾ ਹੁਕਮ ਸੁਣਾਇਆ। ਜਦਕਿ ਪਤੱਰਕਾਰ ਰਾਜੇਸ਼ ਕਪਿਲ ਅਤੇ ਕੀਰਤੀ ਗਿੱਲ ਦੀ ਜਮਾਨਤ ਦੀ ਅਰਜ਼ੀ ਨੂੰ ਰੱਦ ਕਰਨ ਦੇ ਹੁਕਮ ਸੁਣਾਇਆ।

ਇਹ ਵੀ ਪੜ੍ਹੋ:  ਫਿਰੋਜ਼ਪੁਰ ਤੋਂ ਵੱਡੀ ਖ਼ਬਰ, ਪੁਲਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਚੱਲੀਆਂ ਤਾਬੜਤੋੜ ਗੋਲ਼ੀਆਂ

ਇਨ੍ਹਾਂ ਸਾਰਿਆਂ ਖ਼ਿਲਾਫ਼ 18 ਅਗਸਤ 2023 ਨੂੰ ਨਵੀਂ ਬਾਰਾਦਰੀ ਥਾਣੇ ਵਿਚ ਧਾਰਾ 306 ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿਚ ਰਵੀ ਗਿੱਲ ਦੇ ਭਰਾ ਰਾਹੁਲ ਗਿੱਲ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਇਨ੍ਹਾਂ ਸਭ ਤੋਂ ਤੰਗ ਆ ਕੇ ਉਸ ਦੇ ਭਰਾ ਰਵੀ ਗਿੱਲ ਨੇ ਇਕ ਹੋਟਲ ਦੇ ਕਮਰੇ ਵਿਚ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਸੀ। ਉਸ ਕੋਲੋਂ ਬਰਾਮਦ ਹੋਏ ਸੁਸਾਈਡ ਨੋਟ ਵਿਚ ਇਨ੍ਹਾਂ ਸਾਰਿਆਂ ਦੇ ਨਾਂ ਲਿਖੇ ਹੋਏ ਸਨ। ਬਾਅਦ‌ ਵਿਚ ਪੁਲਸ ਨੇ ਇਨ੍ਹਾਂ ਸਾਰਿਆਂ ਨੂੰ ਇਸ ਮਾਮਲੇ ਵਿਚ ਗ੍ਰਿਫ਼ਤਾਰ ਕਰ ਸਾਰਿਆਂ ਨੂੰ ਜੇਲ੍ਹ ਭੇਜ ਦਿੱਤਾ ਸੀ। ਸੋਮਵਾਰ ਅਦਾਲਤ ਨੇ ਇਸੇ ਮਾਮਲੇ ਵਿਚ ਰਾਜੇਸ਼ ਕਪਿਲ ਅਤੇ ਕੀਰਤੀ ਗਿੱਲ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ ਅਤੇ ਬਾਕੀ ਦੋ ਸਾਜਨ ਨਰਵਾਲ ਤੇ ਸ਼ੁਭਮ ਗਿਲ ਨੂੰ ਜ਼ਮਾਨਤ ਦੇ ਦਿੱਤੀ ਹੈ।

ਇਹ ਵੀ ਪੜ੍ਹੋ:  ਜਲੰਧਰ: ਰੋਂਦੀ-ਕਰਲਾਉਂਦੀ ਬਜ਼ੁਰਗ ਮਾਂ ਬੋਲੀ, ਕਾਸ਼ ਮੈਂ ਵੀ ਘਰ ਦੇ ਅੰਦਰ ਹੁੰਦੀ, ਦਿਲ ਨੂੰ ਵਲੂੰਧਰ ਦੇਣਗੀਆਂ ਇਹ ਤਸਵੀਰਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News