''ਆਪ'' ਨਾਲ ਹੱਥ ਮਿਲਾਉਣ ਲਈ ਤਿਆਰ ਬੈਂਸ ਬ੍ਰਦਰਜ਼!

Friday, Jan 29, 2016 - 03:22 PM (IST)

''ਆਪ'' ਨਾਲ ਹੱਥ ਮਿਲਾਉਣ ਲਈ ਤਿਆਰ ਬੈਂਸ ਬ੍ਰਦਰਜ਼!
ਲੁਧਿਆਣਾ : ਪੰਜਾਬ ''ਚ ਹੋਣ ਵਾਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਬੈਂਸ ਬ੍ਰਦਰਜ਼ ਵਲੋਂ ਆਮ ਆਦਮੀ ਪਾਰਟੀ ਨਾਲ ਹੱਥ ਮਿਲਾਏ ਜਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਦੋਹਾਂ ਧਿਰਾਂ ਵਿਚਕਾਰ ਇਸ ਸੰਬੰਧੀ ਮੀਟਿੰਗਾਂ ਚੱਲ ਰਹੀਆਂ ਹਨ।
ੂਸੂਤਰਾਂ ਮੁਤਾਬਕ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਪਿਛਲੇ ਅਗਸਤ ਮਹੀਨੇ ਤੋਂ ਹੀ ਆਪ ਲੀਡਰਸ਼ਿਪ ਦੇ ਸੰਪਰਕ ''ਚ ਹਨ। ਬੈਂਸ ਭਰਾਵਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦਾ ਏਜੰਡਾ ਇੱਕੋ ਜਿਹਾ ਹੀ ਹੈ ਅਤੇ ਦੋਵੇਂ ਧਿਰਾਂ ਪੰਜਾਬ ''ਚੋਂ ਭ੍ਰਿਸ਼ਟਾਚਾਰ ਅਤੇ ਡਰੱਗ ਮਾਫੀਆ ਨੂੰ ਖਤਮ ਕਰਨਾ ਚਾਹੁੰਦੀਆਂ ਹਨ। 
ਸਿਮਰਜੀਤ ਬੈਂਸ ਨੇ ਮੰਨਿਆ ਹੈ ਕਿ ਉਨ੍ਹਾਂ ਦੀ ਆਪ ਨਾਲ ਮਿਲ ਕੇ ਚੋਣਾਂ ਲੜਨ ਦੀ ਗੱਲ ਚੱਲ ਰਹੀ ਹੈ ਅਤੇ ਜਿਸ ਇਲਾਕੇ ''ਚ ਉਨ੍ਹਾਂ ਦੇ ਉਮੀਦਵਾਰ ਦੀ ਸਥਿਤੀ ਮਜ਼ਬੂਤ ਹੋਵੇਗੀ, ਉੱਥੇ ਆਪ ਪਾਰਟੀ ਆਪਣੇ ਉਮੀਦਵਾਰ ਨਹੀਂ ਉਤਾਰੇਗੀ। 

 


author

Babita Marhas

News Editor

Related News