ਧਾਰਮਿਕ ਸਜ਼ਾ ਪੂਰੀ ਕਰਨ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਬੈਂਸ, ਕੀਤਾ ਇਹ ਐਲਾਨ
Wednesday, Aug 13, 2025 - 09:14 PM (IST)

ਵੈੱਬ ਡੈਸਕ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਮਿਲੀ ਧਾਰਮਿਕ ਸਜ਼ਾ ਪੂਰੀ ਕਰਨ ਉਪਰੰਤ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਕੜਾਹ ਪ੍ਰਸਾਦ ਦੀ ਦੇਗ ਕਰਵਾਈ ਤੇ ਇਲਾਹੀ ਬਾਣੀ ਦਾ ਸਰਵਣ ਕੀਤਾ।
ਇਸ ਦੌਰਾਨ ਹਰਜੋਤ ਬੈਂਸ ਨੇ ਕਿਹਾ ਕਿ ਪੰਜ ਸਿੰਘ ਸਹਿਬਾਨ ਦੇ ਆਦੇਸ਼ ਮੁਤਾਬਕ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ, ਗੁਰਦੁਆਰਾ ਕੋਥਾ ਸਾਹਿਬ ਪਾਤਸ਼ਾਹੀ ਨੌਵੀਂ ਬੱਲਾਂ ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਦੇ ਰਸਤਿਆਂ ਦੀ ਸਾਫ ਸਫਾਈ ਤੇ ਬਿਹਤਰੀ ਵਾਸਤੇ ਉਨ੍ਹਾਂ ਨੇ ਆਪਣੇ ਅਖਤਿਆਰੀ ਫੰਡਾਂ ਵਿਚੋਂ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਤੇ ਬਤੌਰ ਮੰਤਰੀ ਇਕ ਮਹੀਨੇ ਦੀ ਤਨਖਾਹ ਭੇਟ ਕਰਨ ਦਾ ਪ੍ਰਣ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e