ਵਿਸਾਖੀ ਤੋਂ ਪਹਿਲਾਂ DGP ਯਾਦਵ ਪਹੁੰਚੇ ਸ੍ਰੀ ਅਨੰਦਪੁਰ ਸਾਹਿਬ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Thursday, Apr 13, 2023 - 06:28 PM (IST)

ਵਿਸਾਖੀ ਤੋਂ ਪਹਿਲਾਂ DGP ਯਾਦਵ ਪਹੁੰਚੇ ਸ੍ਰੀ ਅਨੰਦਪੁਰ ਸਾਹਿਬ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ੍ਰੀ ਅਨੰਦਪੁਰ ਸਾਹਿਬ (ਚੌਵੇਸ਼ ਲਟਾਵਾ) : ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀ.ਜੀ.ਪੀ. ਗੌਰਵ ਯਾਦਵ ਪਹੁੰਚੇ। ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੀਟਿੰਗ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ : ਸਾਈਨ ਬੋਰਡ ’ਚ ਕਰੰਟ ਆਉਣ ਕਾਰਨ ਵਾਪਰਿਆ ਵੱਡਾ ਹਾਦਸਾ, 2 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ

PunjabKesari

ਇਸ ਮੌਕੇ ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਮੌਕੇ ਸੰਗਤਾਂ ਦੀ ਸਹੂਲਤ ਲਈ ਸ਼ਹਿਰ ਵਿਚ ਵਧਾਈ ਗਈ ਹੈ। ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਵਾਲੀਆਂ ਸੰਗਤਾਂ ਨੂੰ ਪੁਲਸ ਅਧਿਕਾਰੀਆਂ ਨੇ ਨਿਮਰਤਾ ਨਾਲ ਜ਼ਾਬਤੇ ’ਚ ਰਹਿ ਕੇ ਗੁਰੂਘਰਾਂ ’ਚ ਨਤਮਸਤਕ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹੁੱਲੜਬਾਜ਼ਾਂ ਤੇ ਸ਼ੋਰ-ਸ਼ਰਾਬਾ ਕਰਨ ਵਾਲਿਆ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


author

Manoj

Content Editor

Related News