ਇਤਿਹਾਸਕ ਵੇਈਂ ਘਾਟ ''ਤੇ ਵਿਸਾਖੀ ਸਮਾਗਮ, ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੀਤੀ ਸ਼ਿਰਕਤ

04/14/2023 11:09:07 AM

ਭੁਲੱਥ (ਰਜਿੰਦਰ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਵੇਈਂ ਦੇ ਭੁਲੱਥ ਵਿਖੇ ਘਾਟ 'ਤੇ ਵਿਸਾਖੀ ਦਾ ਦਿਹਾੜਾ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਮਨਾਇਆ ਗਿਆ। 

ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਗਤਾਂ ਨੂੰ ਵਿਸਾਖੀ ਦੇ ਦਿਹਾੜੇ ਦੀਆਂ ਵਧਾਈਆਂ ਦਿੱਤੀਆ ਅਤੇ ਕਿਹਾ ਕਿ ਪਵਿੱਤਰ ਵੇਈ ਦੇ ਘਾਟਾਂ 'ਤੇ ਗਾਲੋਵਾਲ (ਦਸੂਹਾ), ਭੁਲੱਥ, ਸੁਭਾਨਪੁਰ, ਨਾਨਕਪੁਰ (ਕਪੂਰਥਲਾ), ਸੁਲਤਾਨਪੁਰ ਲੋਧੀ ਵਿਖੇ ਵਿਸਾਖੀ ਦੇ ਦਿਹਾੜੇ ਮਨਾਏ ਜਾ ਰਹੇ ਹਨ। ਸੰਗਤਾਂ ਇਸ ਪਵਿੱਤਰ ਵੇਈਂ ਵਿਚ ਇਸ਼ਨਾਨ ਕਰਕੇ ਆਪਣੇ ਆਪ ਨੂੰ ਵਡਭਾਗਾਂ ਸਮਝ ਰਹੀਆਂ ਹਨ। ਇਸ ਮੌਕੇ ਗੱਲਬਾਤ ਦੌਰਾਨ ਸੰਤ ਸੀਚੇਵਾਲ ਨੇ ਕਿਹਾ ਕਿ ਪਵਿੱਤਰ ਵੇਈਂ ਨਾਲ ਸੰਬੰਧਤ ਰਹਿੰਦੇ ਕੰਮ ਜਿਹੜੇ ਹੁਣ ਤੱਕ ਨਹੀਂ ਹੋਏ, ਆਉਣ ਵਾਲੇ ਸਮੇਂ ਵਿਚ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਸੰਗਤਾਂ ਦੀ ਮੰਗ ਹੋਵੇਗੀ ਤਾਂ ਭੁਲੱਥ ਵਿਚ ਵੇਈ ਘਾਟ 'ਤੇ ਪਾਰਕ ਦੀ ਬਣਾਈ ਜਾਵੇਗੀ। 

ਇਹ ਵੀ ਪੜ੍ਹੋ : ਰਾਹੋਂ 'ਚ ਰੂਹ ਕੰਬਾਊ ਹਾਦਸਾ, 35 ਪ੍ਰਵਾਸੀ ਮਜ਼ਦੂਰਾਂ ਦੀਆਂ ਝੌਂਪੜੀਆਂ ਨੂੰ ਲੱਗੀ ਅੱਗ, 8 ਸਾਲਾ ਬੱਚੀ ਦੀ ਮੌਤ

ਇਸ ਮੌਕੇ ਸੰਤ ਸੁਖਜੀਤ ਸਿੰਘ ਸੀਚੇਵਾਲ ਅਤੇ ਹਲਕਾ ਭੁਲੱਥ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਬੀਬੀ ਹਰਬੰਸ ਕੌਰ, ਬਾਬਾ ਬਲਵਿੰਦਰ ਸਿੰਘ, ਕੈਪਟਨ ਅਮਰੀਕ ਸਿੰਘ,  ਸੱਤਪਾਲ ਸਿੰਘ, ਕੁਲਦੀਪ ਸਿੰਘ, ਨਿਰੰਜਨ ਸਿੰਘ ਤੇ ਨਰਿੰਦਰ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਸ੍ਰੀ ਖੁਰਾਲਗੜ੍ਹ ਸਾਹਿਬ ਮੱਥਾ ਟੇਕਣ ਜਾ ਰਹੀ ਸੰਗਤ ਨਾਲ ਵਾਪਰਿਆ ਦਰਦਨਾਕ ਹਾਦਸਾ, 3 ਲੋਕਾਂ ਦੀ ਮੌਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

shivani attri

This news is Content Editor shivani attri