''ਵਿਸਾਖੀ ਦਿਹਾੜਾ ਨਿਹੰਗ ਸਿੰਘ ਆਪਣੇ ਹੈੱਡਕੁਆਰਟਰਾਂ ''ਚ ਮਨਾਉਣ''
Sunday, Apr 05, 2020 - 08:52 PM (IST)
ਅੰਮ੍ਰਿਤਸਰ, (ਅਣਜਾਣ)- ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਬਾਬਾ ਬਿਧੀ ਚੰਦ ਤਰਨਾ ਦਲ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਦੀਪ ਸਿੰਘ ਜੀ ਮਿਸਲ ਬਾਬਾ ਬਕਾਲਾ ਦੇ ਮੁਖੀ ਬਾਬਾ ਗੱਜਣ ਸਿੰਘ ਅਤੇ ਜ਼ਿੰਦਾ ਸ਼ਹੀਦ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਹਰੀਆਂ ਵੇਲਾਂ ਵਾਲਿਆਂ ਨੇ ਟੈਲੀਫੋਨ ਰਾਹੀਂ ਇਕ ਸਾਂਝਾ ਗੁਰਮਤਾ ਕਰ ਕੇ ਕੋਰੋਨਾ ਮਹਾਮਾਰੀ ਜਿਸ ਦੀ ਮਾਰ ਹੇਠ ਸ਼ਕਤੀਸ਼ਾਲੀ ਦੇਸ਼ ਵੀ ਆ ਚੁੱਕੇ ਹਨ ਅਤੇ ਹਜ਼ਾਰਾਂ ਲੋਕਾਂ ਦੀਆਂ ਮੌਤਾਂ ਹੋ ਰਹੀਆਂ ਹਨ, ਤੋਂ ਬਚਣ ਲਈ ਅਤੇ ਸਰਬੱਤ ਦੇ ਭਲੇ ਤੇ ਕੌਮ ਦੀ ਚੜ੍ਹਦੀ ਕਲਾ ਦੀ ਕਾਮਨਾ ਕਰਦਿਆਂ ਵਿਸਾਖੀ ਦਾ ਪਾਵਨ ਦਿਹਾੜਾ ਨਿਹੰਗ ਸਿੰਘਾਂ ਨੂੰ ਆਪਣੇ ਹੈੱਡਕੁਆਰਟਰਾਂ 'ਚ ਰਹਿ ਕੇ ਨਾਮ ਬਾਣੀ ਦਾ ਸਿਮਰਨ ਕਰ ਕੇ ਮਨਾਉਣ ਦਾ ਆਦੇਸ਼ ਕੀਤਾ ਹੈ। ਇਹ ਖੁਲਾਸਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਪ੍ਰੈੱਸ ਨੋਟ ਰਾਹੀਂ ਕਰਦਿਆਂ ਕਿਹਾ ਕਿ ਸਾਰੇ ਨਿਹੰਗ ਸਿੰਘ ਦਲ ਪੰਥਾਂ ਦੇ ਮੁਖੀ ਜਥੇਦਾਰ ਸਾਹਿਬਾਨ ਨੇ ਇਹ ਗੁਰਮਤਾ ਸਾਂਝੇ ਰੂਪ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਤੇ ਬਾਕੀ ਤਖ਼ਤਾਂ ਦੇ ਸਿੰਘ ਸਾਹਿਬਾਨ ਵੱਲੋਂ ਲਏ ਗਏ ਫੈਸਲੇ ਦੀ ਰੌਸ਼ਨੀ 'ਚ ਲਿਆ ਹੈ।