ਟਾਂਡਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਖਾਲਸਾ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ
Saturday, Apr 13, 2024 - 12:03 PM (IST)
ਟਾਂਡਾ ਉੜਮੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਟਾਂਡਾ ਉੜਮੁੜ ਇਲਾਕੇ ਦੇ ਵੱਖ-ਵੱਖ ਗੁਰੂ ਘਰਾਂ ਵਿੱਚ ਖਾਲਸਾ ਦਾ ਸਾਜਨਾ ਦਿਵਸ ਵਿਸਾਖੀ ਤਿਉਹਾਰ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸਵੇਰੇ ਤੜਕੇ ਤੋਂ ਹੀ ਗੁਰੂ ਘਰਾਂ ਵਿੱਚ ਸੰਗਤ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਪਹੁੰਚ ਰਹੀ ਹੈ। ਇਤਿਹਾਸਕ ਗੁਰਦੁਆਰਾ ਪੁਲ ਪੁਖ਼ਤਾ ਸਾਹਿਬ ਅਤੇ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਮੂਨਕਾਂ, ਇਤਿਹਾਸਕ ਗੁਰਦੁਆਰਾ ਗਰਨਾ ਸਾਹਿਬ ਬੋਦਲਾਂ ਵਿਖੇ ਵਿਸਾਖੀ ਜੋੜ ਮੇਲੇ ਸ਼ੁਰੂ ਹੋਏ ਹਨ, ਜਿੱਥੇ ਅੱਜ ਸਵੇਰੇ ਤੜਕੇ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤ ਪਹੁੰਚਣੀ ਸ਼ੁਰੂ ਹੋ ਗਈ ਹੈ।
ਗੁਰਦੁਆਰਾ ਪੁਲ ਪੁਖ਼ਤਾ ਸਾਹਿਬ ਵਿਖੇ ਸੰਤ ਬਾਬਾ ਜਗਤਾਰ ਸਿੰਘ ਤਰਨਤਾਰਨ ਵਾਲਿਆਂ ਦੀ ਦੇਖਰੇਖ ਵਿੱਚ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਸਵੇਰੇ 10 ਵਜੇ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿੱਚ ਧਾਰਮਿਕ ਦੀਵਾਨ ਸਜਾਇਆ ਜਾਵੇਗਾ, ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਪਵਿੱਤਰ ਕਾਲੀ ਵੇਈ ਵਿੱਚ ਇਸ਼ਨਾਨ ਕਰ ਰਹੀਆਂ ਹਨ।
ਇਹ ਵੀ ਪੜ੍ਹੋ- 74 ਸਾਲਾ ਬਜ਼ੁਰਗ ਨੂੰ ਕੁੜੀ ਨੇ ਫੋਨ ਕਰਕੇ ਬਣਾਈ ਅਸ਼ਲੀਲ ਵੀਡੀਓ, ਫਿਰ ਜੋ ਹੋਇਆ ਵੇਖ ਸਾਰੇ ਟੱਬਰ ਦੇ ਉੱਡੇ ਹੋਸ਼
ਵਿਸਾਖੀ ਮੌਕੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿੱਲਜੀਆਂ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਵਿਧਾਇਕ ਜਸਵੀਰ ਸਿੰਘ ਰਾਜਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਤਾਰਾ ਸਿੰਘ ਸੱਲਾਂ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਲਖਵਿੰਦਰ ਸਿੰਘ ਲੱਖੀ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਮਨਜੀਤ ਸਿੰਘ ਦਸੂਹਾ, ਬੀਬੀ ਸੁਖਦੇਵ ਕੌਰ ਸਲਾਂ, ਬਸਪਾ ਆਗੂ ਜਸਵਿੰਦਰ ਦੁੱਗਲ, ਨਗਰ ਕੌਂਸਲ ਟਾਂਡਾ ਉੜਮੜ ਦੇ ਪ੍ਰਧਾਨ ਗੁਰਸੇਵਕ ਮਾਰਸ਼ਲ ਭਾਜਪਾ ਆਗੂ ਜਵਾਹਰ ਖੁਰਾਣਾ ਨੇ ਖਾਲਸਾ ਦੇ ਸਾਜਨਾ ਦਿਵਸ ਮੌਕੇ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ 'ਯੈਲੋ ਅਲਰਟ' ਜਾਰੀ, ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ ਮੀਂਹ ਤੇ ਆਵੇਗਾ ਝੱਖੜ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en