ਵਿਸਾਖੀ ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ ''ਤੇ ਕੀਤੀ ਗਈ ਚੈਕਿੰਗ
Thursday, Apr 12, 2018 - 06:20 PM (IST)

ਸ੍ਰੀ ਆਨੰਦਪੁਰ ਸਾਹਿਬ (ਦਲਜੀਤ)— ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ 14 ਅਪ੍ਰੈਲ ਨੂੰ ਮਨਾਏ ਜਾ ਰਹੇ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਦੇਸ਼-ਵਿਦੇਸ਼ ਤੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਿਤ ਇਤਿਹਾਸਕ ਗੁ. ਸਾਹਿਬਾਨ 'ਚ ਨਤਮਸਤਕ ਹੋਣ ਲਈ ਆਉਣ ਵਾਲੀਆਂ ਲੱਖਾਂ ਦੀ ਗਿਣਤੀ 'ਚ ਸੰਗਤਾਂ ਦੀ ਸੁਰੱਖਿਆ ਨੂੰ ਦੇਖਦਿਆਂ ਡੀ. ਐੱਸ. ਪੀ. ਰਮਿੰਦਰ ਸਿੰਘ ਕਾਹਲੋਂ ਦੇ ਨਿਰਦੇਸ਼ਾਂ ਹੇਠ ਤੇ ਥਾਣਾ ਮੁਖੀ ਪਵਨ ਕੁਮਾਰ ਦੀ ਯੋਗ ਅਗਵਾਈ ਹੇਠ ਡੌਗ ਸਕੁਐਡ ਐਂਟੀ ਸਾਬੋ ਚੈੱਕ ਟੀਮ ਰੂਪਨਗਰ ਵੱਲੋਂ ਅੱਜ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਜਿਵੇਂ ਕਿ ਰੇਲਵੇ ਸਟੇਸ਼ਨ, ਬੱਸ ਅੱਡਾ, ਕਲਗੀਧਰ ਮਾਰਕੀਟ, ਗੁ. ਭਗਤ ਰਵਿਦਾਸ ਚੌਕ, ਗੁ. ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਵਾਲੀ ਮੁੱਖ ਗਰਾਊਂਡ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਚੈਕਿੰਗ ਮੁਹਿੰਮ ਚਲਾਈ ਗਈ। ਚੈਕਿੰਗ ਟੀਮ ਦੇ ਇੰਚਾਰਜ ਹੈੱਡ ਕਾਂਸਟੇਬਲ ਸ਼ਸ਼ੀ ਭੂਸ਼ਨ ਨੇ ਦੱਸਿਆ ਕਿ ਇਹ ਚੈਕਿੰਗ ਮੁਹਿੰਮ ਅੱਗੋਂ ਵੀ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਮੌਕੇ ਹੈੱਡ ਕਾਂਸਟੇਬਲ ਬਲਬੀਰ ਚੰਦ, ਹੈੱਡ ਕਾਂਸਟੇਬਲ ਬਲਵੀਰ ਸਿੰਘ ਤੇ ਕਾਂਸਟੇਬਲ ਅਵਤਾਰ ਸਿੰਘ ਹਾਜ਼ਰ ਸਨ।