ਕੋਰੋਨਾ ਨਿਯਮਾਂ ਨੂੰ ਛਿੱਕੇ ਟੰਗ ਕਪੂਰਥਲਾ ’ਚ ਪਾਬੰਦੀ ਦੇ ਬਾਵਜੂਦ ਖੋਲ੍ਹਿਆ ਗਿਆ ਜਿਮ
Friday, Apr 23, 2021 - 12:01 PM (IST)
ਕਪੂਰਥਲਾ (ਮਹਾਜਨ)-ਕੋਰੋਨਾ ਵਾਇਰਸ ਦੀ ਦੂਜੀ ਲਹਿਰ ਕਾਰਨ ਗੰਭੀਰ ਹੋ ਰਹੇ ਹਾਲਾਤਾਂ ਤੋਂ ਲੋਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਡਿਪਟੀ ਕਮਿਸ਼ਨਰ ਵੱਲੋਂ ਲਗਾਏ ਗਏ ਨਾਈਟ ਕਰਫ਼ਿਊ ਦੀ ਉਲੰਘਣਾ ਕਰਨ ਦੇ ਮਾਮਲੇ ’ਚ ਥਾਣਾ ਸੁਭਾਨਪੁਰ ਦੀ ਪੁਲਸ ਨੇ 12 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਗਾਂਧੀ ਵਨੀਤਾ ਆਸ਼ਰਮ ਦੀਆਂ 40 ਤੋਂ ਵੱਧ ਕੁੜੀਆਂ ਕੋਰੋਨਾ ਪਾਜ਼ੇਟਿਵ, ਸਿਹਤ ਮਹਿਕਮੇ ’ਚ ਪਈਆਂ ਭਾਜੜਾਂ
ਥਾਣਾ ਸੁਭਾਨਪੁਰ ਦੇ ਐੱਸ. ਐੱਚ. ਓ. ਅਮਨਦੀਪ ਨਾਹਰ ਨੇ ਦੱਸਿਆਂ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਹਮੀਰਾ ’ਚ ਕੁਝ ਲੋਕ ਪ੍ਰਸ਼ਾਸਨਿਕ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਬਾਜਵਾ ਫਿਟਨੈੱਸ ਜਿਮ ਖੋਲ੍ਹ ਕੇ ਬੈਠੇ ਹਨ ਅਤੇ ਉਸ ’ਚ ਕਾਫ਼ੀ ਲੋਕ ਵੀ ਮੌਜੂਦ ਹਨ। ਉਕਤ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਐੱਸ. ਐੱਚ. ਓ. ਨੇ ਪੁਲਸ ਪਾਰਟੀ ਦੇ ਨਾਲ ਮੌਕੇ ’ਤੇ ਜਾ ਕੇ ਵੇਖਿਆ ਤਾਂ ਉਕਤ ਜਿਮ ਦੇ ਬਾਹਰ ਬਾਈਕ ਅਤੇ ਸਕੂਟਰ ਖੜ੍ਹੇ ਸਨ। ਜਦੋਂ ਪੁਲਸ ਨੇ ਅੰਦਰ ਜਾ ਕੇ ਵੇਖਿਆ ਤਾਂ ਰਮਨ ਬਾਜਵਾ ਪੁੱਤਰ ਜਸਵੰਤ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਹਮੀਰਾ ਪੁਲਸ ਦੇ ਨਾਲ ਬਹਿਲ ਕਰਨ ਲੱਗੇ ਅਤੇ ਇਸ ਦੌਰਾਨ ਜਿਮ ’ਚ ਮੌਜੂਦ ਕਰੀਬ ਹੋਰ 10 ਵਿਅਕਤੀਆਂ ਨੂੰ ਵੀ ਉੱਥੋਂ ਭਜਾ ਦਿੱਤਾ। ਜਿਸ ਦੇ ਆਧਾਰ ’ਤੇ ਪੁਲਸ ਨੇ ਰਮਨ ਬਾਜਵਾ ਤੇ ਗੁਰਪ੍ਰੀਤ ਸਿੰਘ ਸਮੇਤ 12 ਲੋਕਾਂ ਦੇ ਖ਼ਿਲਾਫ਼ ਨਾਈਟ ਕਰਫ਼ਿਊ ਦੀ ਉਲੰਘਣਾ ਕਰਨ ਦੇ ਮਾਮਲੇ ’ਚ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਦੁੱਖਾਂ ਨਾਲ ਛਿੜੀ ‘ਜੰਗ’ ਜਿੱਤੀ, ਜਲੰਧਰ ਦੀ ਇਸ ਔਰਤ ਨੇ ਕਾਰ ਨੂੰ ਬਣਾਇਆ ਢਾਬਾ (ਵੀਡੀਓ)
ਇਸੇ ਤਰ੍ਹਾਂ ਇਕ ਹੋਰ ਮਾਮਲੇ ’ਚ ਥਾਣਾ ਭੁਲੱਥ ਪੁਲਸ ਨੇ ਖਾਸ ਮੁਖਬਰ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਨਾਈਟ ਕਰਫ਼ਿਊ ਦੀ ਉਲੰਘਣਾ ਕਰਨ ਦੇ ਮਾਮਲੇ ’ਚ ਏ. ਐੱਸ. ਆਈ. ਦਲਜੀਤ ਸਿੰਘ ਨੇ ਪੁਲਸ ਪਾਰਟੀ ਦੇ ਨਾਲ ਰਾਤ 8 ਵਜੇ ਤੋਂ ਬਾਅਦ ਮੀਟ ਦੀ ਦੁਕਾਨ ਖੋਲ੍ਹ ਕੇ ਬੈਠੇ ਰੂਬਲ ਪੁੱਤਰ ਸੰਚਰਨਜੀਤ ਸਿੰਘ ਵਾਸੀ ਰਾਮਗੜ੍ਹ ਥਾਣਾ ਭੁਲੱਥ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਟਾਂਡਾ 'ਚ ਵੱਡੀ ਵਾਰਦਾਤ, ਔਰਤ ਦਾ ਗੋਲੀ ਮਾਰ ਕੇ ਕੀਤਾ ਕਤਲ