ਹਾਈਕਮਾਂਡ ਨਾਲ ਮੀਟਿੰਗ ਵਿਚਾਲੇ ਛੱਡਣ ਦੀਆਂ ਚਰਚਾਵਾਂ ਦੌਰਾਨ ਪ੍ਰਤਾਪ ਸਿੰਘ ਬਾਜਵਾ ਦਾ ਸਪੱਸ਼ਟੀਕਰਨ
Saturday, May 30, 2026 - 05:25 PM (IST)
ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਹਾਈਕਮਾਂਡ ਨਾਲ ਹੋਈ ਮੀਟਿੰਗ ਨੂੰ ਲੈ ਕੇ ਸਾਹਮਣੇ ਆ ਰਹੀਆਂ ਅਟਕਲਾਂ ਅਤੇ ਖ਼ਬਰਾਂ ਦਾ ਸਖ਼ਤ ਖੰਡਨ ਕੀਤਾ ਹੈ। ਬਾਜਵਾ ਨੇ ਸਪੱਸ਼ਟ ਕੀਤਾ ਕਿ ਮੀਟਿੰਗ ਦੌਰਾਨ ਉਹ ਨਾ ਤਾਂ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਦਿਖਾ ਕੇ ਬਾਹਰ ਨਿਕਲੇ ਅਤੇ ਨਾ ਹੀ ਕੋਈ ਤਣਾਅ ਵਾਲੀ ਸਥਿਤੀ ਬਣੀ ਸੀ। ਪ੍ਰਤਾਪ ਬਾਜਵਾ ਨੇ ਆਪਣੇ ਬਿਆਨ 'ਚ ਕਿਹਾ ਕਿ ਉਨ੍ਹਾਂ ਨੂੰ ਆਪਣੇ ਵਿਚਾਰ ਰੱਖਣ ਲਈ ਸਭ ਤੋਂ ਪਹਿਲਾਂ ਬੁਲਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਹਾਈਕਮਾਂਡ ਨਾਲ ਉਨ੍ਹਾਂ ਦੀ ਲਗਭਗ 15 ਤੋਂ 20 ਮਿੰਟ ਤੱਕ ਵਿਸਥਾਰ ਨਾਲ ਗੱਲਬਾਤ ਹੋਈ, ਜਿਸ ਦੌਰਾਨ ਪੰਜਾਬ ਕਾਂਗਰਸ ਨਾਲ ਜੁੜੇ ਕਈ ਅਹਿਮ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਬਾਜਵਾ ਨੇ ਕਿਹਾ ਕਿ ਆਪਣੇ ਵਿਚਾਰ ਰੱਖਣ ਲਈ ਸਭ ਤੋਂ ਪਹਿਲਾਂ ਮੈਨੂੰ ਹੀ ਬੁਲਾਇਆ ਗਿਆ ਸੀ ਅਤੇ ਮੈਂ ਹਾਈਕਮਾਂਡ ਨਾਲ 15-20 ਮਿੰਟ ਗੱਲ ਕੀਤੀ। ਇਸ ਤੋਂ ਬਾਅਦ ਮੈਂ ਜਾਣ ਦੀ ਇਜਾਜ਼ਤ ਮੰਗੀ ਅਤੇ ਮੈਂ ਉਸੇ ਰਾਤ ਜਲੰਧਰ ਪਰਤ ਆਇਆ।
ਇਹ ਵੀ ਪੜ੍ਹੋ : ਪੰਜਾਬ : ਰਾਸ਼ਨ ਡਿਪੂਆਂ ਤੋਂ ਮੁਫ਼ਤ ਕਣਕ ਲੈਣ ਵਾਲਿਆਂ ਲਈ ਅਹਿਮ ਖ਼ਬਰ, ਡਿਪੂ ਹੋਲਡਰਾਂ ਨੇ ਦਿੱਤੀ ਵੱਡੀ ਚਿਤਾਵਨੀ
ਬਾਜਵਾ ਨੇ ਉਨ੍ਹਾਂ ਖ਼ਬਰਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ, ਜਿਨ੍ਹਾਂ 'ਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਉਹ ਮੀਟਿੰਗ ‘ਚੋਂ ਗੁੱਸੇ ਜਾਂ ਨਾਰਾਜ਼ ਹੋ ਕੇ ਬਾਹਰ ਆਏ ਸਨ। ਬਾਜਵਾ ਨੇ ਕਿਹਾ ਕਿ ਅਜਿਹੀਆਂ ਗੱਲਾਂ ਬਿਲਕੁਲ ਬੇ-ਬੁਨਿਆਦ ਹਨ ਅਤੇ ਇਨ੍ਹਾਂ 'ਚ ਕੋਈ ਸੱਚਾਈ ਨਹੀਂ ਹੈ। ਦੱਸਣਯੋਗ ਹੈ ਕਿ ਪੰਜਾਬ ਕਾਂਗਰਸ 'ਚ ਅੰਦਰੂਨੀ ਗਤੀਵਿਧੀਆਂ ਅਤੇ ਆਗਾਮੀ ਰਣਨੀਤੀ ਨੂੰ ਲੈ ਕੇ ਹਾਈਕਮਾਂਡ ਦੀ ਮੀਟਿੰਗ ਤੋਂ ਬਾਅਦ ਕਈ ਤਰ੍ਹਾਂ ਦੀਆਂ ਸਿਆਸੀ ਚਰਚਾਵਾਂ ਸਾਹਮਣੇ ਆ ਰਹੀਆਂ ਸਨ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕ ਹੋ ਜਾਣ ALERT, ਜਲਦੀ ਕਰ ਲੈਣ ਆਹ ਕੰਮ ਨਹੀਂ ਤਾਂ ਬੰਦ ਹੋ ਜਾਵੇਗੀ...
ਇਸ ਦਰਮਿਆਨ ਪ੍ਰਤਾਪ ਬਾਜਵਾ ਦੇ ਇਸ ਸਪੱਸ਼ਟੀਕਰਨ ਨੂੰ ਸਿਆਸੀ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਮੀਟਿੰਗ ਨੂੰ ਲੈ ਕੇ ਉਨ੍ਹਾਂ ਦੀ ਨਾਰਾਜ਼ਗੀ ਦੀਆਂ ਖ਼ਬਰਾਂ ਨੇ ਸਿਆਸੀ ਹਲਕਿਆਂ 'ਚ ਕਈ ਸਵਾਲ ਖੜ੍ਹੇ ਕਰ ਦਿੱਤੇ ਸਨ। ਹਾਲਾਂਕਿ, ਬਾਜਵਾ ਦੇ ਬਿਆਨ ਤੋਂ ਬਾਅਦ ਇਹ ਸਾਫ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਹਾਈਕਮਾਂਡ ਨਾਲ ਮੀਟਿੰਗ ਸਧਾਰਣ ਅਤੇ ਸਲਾਹ-ਮਸ਼ਵਰੇ ਦੇ ਮਾਹੌਲ ਵਿੱਚ ਹੋਈ ਸੀ ਅਤੇ ਉਨ੍ਹਾਂ ਦੇ ਮੀਟਿੰਗ ਛੱਡਣ ਪਿੱਛੇ ਕੋਈ ਵਿਵਾਦ ਜਾਂ ਨਾਰਾਜ਼ਗੀ ਨਹੀਂ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
