ਬਾਜਵਾ ਨੇ ਫਿਰ ਕੈਪਟਨ ਨੂੰ ਪਾਇਆ ਘੇਰਾ, ਹੁਣ ਰੱਖੀ ਵੱਡੀ ਮੰਗ

Tuesday, Jun 15, 2021 - 02:17 PM (IST)

ਬਾਜਵਾ ਨੇ ਫਿਰ ਕੈਪਟਨ ਨੂੰ ਪਾਇਆ ਘੇਰਾ, ਹੁਣ ਰੱਖੀ ਵੱਡੀ ਮੰਗ

ਬਟਾਲਾ (ਕਲਸੀ) : ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗੁਰਦਾਸਪੁਰ ’ਚ ਮੈਡੀਕਲ ਕਾਲਜ ਖੋਲ੍ਹਣ ਦਾ ਵਾਅਦਾ ਯਾਦ ਕਰਵਾਇਆ ਹੈ। ਬਾਜਵਾ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਪੱਤਰ ਲਿੱਖ ਕੇ ਮੁੱਖ ਮੰਤਰੀ ਨੂੰ ਯਾਦ ਕਰਵਾਉਣ ਦਾ ਯਤਨ ਕੀਤਾ ਹੈ ਕਿ ਮੁੱਖ ਮੰਤਰੀ ਵਲੋਂ 2018 ’ਚ ਗੁਰਦਾਸਪੁਰ ਵਿਖੇ ਮੈਡੀਕਲ ਕਾਲਜ ਖੋਲ੍ਹਣ ਲਈ ਵਚਨਬੱਧਤਾ ਦੁਹਰਾਈ ਸੀ ਪਰ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਬਾਜਵਾ ਨੇ ਕਿਹਾ ਕਿ ਗੁਰਦਾਸਪੁਰ ਵਾਸੀਆਂ ਦੀ ਇਹ ਲੰਬੇ ਸਮੇ ਤੋਂ ਮੰਗ ਹੈ ਕਿਉਂਕਿ ਨਾਜ਼ੁਕ ਹਾਲਾਤ ’ਚ ਮਰੀਜ਼ਾਂ ਨੂੰ ਅੰਮ੍ਰਿਤਸਰ ਹੀ ਜਾਣਾ ਪੈਂਦਾ ਹੈ।

ਇਹ ਵੀ ਪੜ੍ਹੋ : ਅਕਾਲੀ-ਬਸਪਾ ਗਠਜੋੜ ਮੌਕਾਪ੍ਰਸਤ ਤੇ ਬੇਮੇਲ : ਸੁਖਜਿੰਦਰ ਰੰਧਾਵਾ

PunjabKesari

ਬਾਜਵਾ ਨੇ ਕਿਹਾ ਕਿ ਹੁਣ ਵੀ ਡੁੱਲਿਆ ਬੇਰਾਂ ਦਾ ਕੁਝ ਨਹੀਂ ਵਿਗੜਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਵੀ ਜਲਦੀ ਹੀ ਆਪਣਾ ਕੀਤਾ ਵਾਅਦਾ ਪੂਰਾ ਕਰਨ। ਬਾਜਵਾ ਨੇ ਕਿਹਾ ਕਿ ਮੇਰੀ ਤਾਂ ਮੰਗ ਹੈ ਕਿ ਇਹ ਮੈਡੀਕਲ ਕਾਲਜ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਸ਼ਹਿਰ ’ਚ ਖੋਲ੍ਹਿਆ ਜਾਵੇ ਅਤੇ ਇਸ ਮੈਡੀਕਲ ਕਾਲਜ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਨੂੰ ਸਮਰਪਿਤ ਕਰਦਿਆਂ ਹੋਇਆ ਇਸ ਕਾਲਜ ਦਾ ਨਾਮ ਵੀ ਮਾਤਾ ਸੁਲੱਖਣੀ ਜੀ ਦੇ ਨਾਮ ’ਤੇ ਰੱਖਿਆ ਜਾਵੇ।

ਇਹ ਵੀ ਪੜ੍ਹੋ : ਅਕਾਲੀ ਦਲ ਨਾਲ ਸਮਝੌਤੇ ਤੋਂ ਬਾਅਦ ਬਸਪਾ ਨੇਤਾਵਾਂ ’ਚ ਉੱਠਣ ਲੱਗੇ ਬਗਾਵਤੀ ਸੁਰ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 


author

Anuradha

Content Editor

Related News