ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ’ਤੇ ਬਾਜਵਾ ਦਾ ਤਿੱਖਾ ਪ੍ਰਤੀਕਰਮ, ਪਰਨੀਤ ਕੌਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Sunday, Aug 28, 2022 - 05:17 PM (IST)

ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ’ਤੇ ਬਾਜਵਾ ਦਾ ਤਿੱਖਾ ਪ੍ਰਤੀਕਰਮ, ਪਰਨੀਤ ਕੌਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਪਟਿਆਲਾ (ਕੰਵਲਜੀਤ, ਇੰਦਰਜੀਤ ਬਕਸ਼ੀ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਦੀ ਸਥਿਤੀ ਨੂੰ ਲੈ ਕੇ ਦਿੱਤੇ ਬਿਆਨ ’ਤੇ ਪ੍ਰਤਾਪ ਸਿੰਘ ਬਾਜਵਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪਟਿਆਲਾ ਦੇ ਸਰਕਟ ਹਾਊਸ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ’ਚ ਤਾਂ ਬੜਾ ਕੁਝ ਹੈ ਪਰ ਹੁਣ ਕੈਪਟਨ ਅਮਰਿੰਦਰ ਸਿੰਘ ’ਚ ਕੁਝ ਵੀ ਨਹੀਂ ਰਿਹਾ। ਕੈਪਟਨ ਅਮਰਿੰਦਰ ਸਿੰਘ ਸਿਰਫ਼ ਕਾਂਗਰਸ ’ਚ ਜਿਨਾਂ ਚਿਰ ਸੀ ਉਨ੍ਹਾਂ ਚਿਰ ਹੀ ਚੋਣਾਂ ਜਿੱਤ ਰਹੇ ਸੀ, ਹੁਣ ਪਹਿਲੀ ਵਾਰ ਹੋਇਆ ਹੈ ਕਿ ਕੈਪਟਨ ਆਪਣੇ ਸ਼ਹਿਰ ਪਟਿਆਲਾ ’ਚ ਹੀ ਹਾਰ ਗਏ ਹਨ। ਹੁਣ ਅਸੀਂ ਆਪਣੀ ਪਾਰਟੀ ਵਿਚ ਨਾ ਤਾਂ ਕੈਪਟਨ ਅਮਰਿੰਦਰ ਸਿੰਘ ਨੂੰ ਲਵਾਂਗੇ ਅਤੇ ਨਾ ਹੀ ਪਰਨੀਤ ਕੌਰ ਨੂੰ ਹੁਣ ਅਸੀਂ ਇਨ੍ਹਾਂ ਨੂੰ ਕਹਿਣਾ ਚਾਹੁੰਦੇ ਹਾਂ ਕਿ ਸਾਡੀ ਪਾਰਟੀ ਦਾ ਖਹਿੜਾ ਛੱਡ ਦੇਵ। ਬਾਜਵਾ ਨੇ ਕਿਹਾ ਕਿ ਮੈਂ ਸਾਫ ਕਹਿ ਰਿਹਾ ਹਾਂ ਕਿ ਪਰਨੀਤ ਕੌਰ ਸਾਡੀ ਪਾਰਟੀ ਦਾ ਹਿੱਸਾ ਨਹੀਂ ਹੈ, ਆਉਣ ਵਾਲੇ ਸਮੇਂ ’ਚ ਪਰਨੀਤ ਕੌਰ ਪਟਿਆਲਾ ਤੋਂ ਭਾਜਪਾ ਵਲੋਂ ਚੋਣ ਲੜੇਗੀ ਅਤੇ ਅਸੀਂ ਉਨ੍ਹਾਂ ਦੇ ਮੁਕਾਬਲੇ ਆਪਣਾ ਉਮੀਦਵਾਰ ਖੜ੍ਹਾ ਕਰਾਂਗੇ। 

ਇਹ ਵੀ ਪੜ੍ਹੋ : ਪੰਜਾਬ ਵਿਚ ਵੱਡੀ ਕਾਰਵਾਈ ਕਰਨ ਦੀ ਤਿਆਰੀ ’ਚ ਭਾਜਪਾ, ਸਤੰਬਰ ਦੇ ਪਹਿਲੇ ਹਫ਼ਤੇ ਹੋ ਸਕਦੈ ਐਲਾਨ

ਬਾਜਵਾ ਨੇ ਸੁਨੀਲ ਜਾਖੜ ’ਤੇ ਹਮਲਾ ਬੋਲਦੇ ਹੋਏ ਆਖਿਆ ਕਿ 50 ਸਾਲ ਤੁਹਾਡੇ ਪਿਤਾ ਨੂੰ ਅਤੇ ਤੁਹਾਨੂੰ ਕਾਂਗਰਸ ਪਾਰਟੀ ਨੇ ਇੰਨਾ ਮਾਣ ਦਿੱਤਾ ਹੈ। ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ’ਤੇ ਬੋਲਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਦੇ ਗੋਡਿਆਂ ਵਿਚ ਜਾਨ ਹੈ ਤਾਂ ਜੇ ਸਹੀ ਮਾਇਨਿਆਂ ਵਿਚ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਤਾਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਦਿਖਾਉਣ, ਜਿਸ ਉਪਰ 1200 ਕਰੋੜ ਰੁਪਏ ਦੇ ਘਪਲੇ ਦੇ ਇਲਜ਼ਾਮ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਦੀਆਂ ਕੁੜੀਆਂ ਦਾ ਵੱਡਾ ਕਾਰਾ, ਕਾਲ ਗਰਲ ਬਣ ਬਜ਼ੁਰਗ ਨੂੰ ਲੈ ਗਈਆਂ ਹੋਟਲ ’ਚ, ਪੂਰਾ ਸੱਚ ਜਾਣ ਉੱਡਣਗੇ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


author

Gurminder Singh

Content Editor

Related News