ਕਰਜ਼ੇ 'ਚ ਦੱਬੇ 2 ਸਕੇ ਕਿਸਾਨ ਭਰਾਵਾਂ ਨੇ ਕੀਤੀ ਖ਼ੁਦਕੁਸ਼ੀ; ਬਾਜਵਾ ਨੇ ਘੇਰੀ 'ਆਪ' ਸਰਕਾਰ
Tuesday, Mar 24, 2026 - 12:11 PM (IST)
ਫ਼ਰੀਦਕੋਟ: ਕੋਟਕਪੂਰਾ ਨੇੜੇ ਕਰਜ਼ੇ ਦੀ ਮਾਰ ਹੇਠ ਆਏ ਦੋ ਸਕੇ ਕਿਸਾਨ ਭਰਾਵਾਂ ਵੱਲੋਂ ਰੇਲ ਗੱਡੀ ਅੱਗੇ ਖ਼ੁਦਕੁਸ਼ੀ ਕਰਨ ਦੀ ਦਰਦਨਾਕ ਘਟਨਾ ਨੇ ਸੂਬੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਘਟਨਾ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀ ਆਮ ਆਦਮੀ ਪਾਰਟੀ ਅਤੇ ਕੇਂਦਰ ਸਰਕਾਰ 'ਤੇ ਤਿੱਖੇ ਹਮਲੇ ਕੀਤੇ ਹਨ। ਬਾਜਵਾ ਨੇ ਆਪਣੇ ਟਵੀਟ ਵਿੱਚ ਜਸਕਰਨ ਸਿੰਘ (38) ਅਤੇ ਜਸਵਿੰਦਰ ਸਿੰਘ (34) ਦੀ ਦਰਦਨਾਕ ਮੌਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸਿਰਫ਼ ਖੁਦਕੁਸ਼ੀ ਨਹੀਂ, ਸਗੋਂ ਸਿਸਟਮ ਦੀ ਨਾਕਾਮੀ ਹੈ ਜਿਸ ਨੇ ਕਿਸਾਨਾਂ ਨੂੰ ਇਸ ਹੱਦ ਤੱਕ ਧੱਕ ਦਿੱਤਾ ਹੈ।
ਇਹ ਵੀ ਪੜ੍ਹੋ- Dm ਰੰਧਾਵਾ ਦੇ ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ, ਅੱਜ ਹੋਵੇਗਾ ਅੰਤਿਮ ਸਸਕਾਰ
ਪ੍ਰਤਾਪ ਬਾਜਵਾ ਨੇ ਲਿਖਿਆ ਕਿ ਦੋਵੇਂ ਭਰਾ ਲਗਭਗ 50 ਲੱਖ ਰੁਪਏ ਦੇ ਕਰਜ਼ੇ ਹੇਠਾਂ ਦਬੇ ਹੋਏ ਸਨ ਅਤੇ ਇਸ ਭਾਰ ਨੇ ਉਨ੍ਹਾਂ ਦੀ ਜ਼ਿੰਦਗੀ ਖਤਮ ਕਰ ਦਿੱਤੀ। ਉਨ੍ਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ 2022 ਤੱਕ ਕਿਸਾਨਾਂ ਦੀ ਆਮਦਨ ਦੋਗੁਣੀ ਕਰਨ ਦਾ ਵਾਅਦਾ ਕਿੱਥੇ ਗਿਆ। ਇਸਦੇ ਨਾਲ ਹੀ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਘੇਰਿਆ। ਬਾਜਵਾ ਨੇ ਕਿਹਾ ਕਿ ਇਨ੍ਹਾਂ ਵੱਲੋਂ ਵਾਅਦ ਕੀਤਾ ਗਿਆ ਸੀ, 2022 ਤੋਂ ਬਾਅਦ ਕੋਈ ਵੀ ਕਿਸਾਨ ਆਪਣੀ ਜਾਨ ਨਹੀਂ ਦੇਵੇਗਾ, ਪਰ ਅੱਜ ਵੀ ਕਿਸਾਨ ਕਰਜ਼ੇ ਅਤੇ ਨਿਰਾਸ਼ਾ ਹੇਠਾਂ ਟੁੱਟ ਰਹੇ ਹਨ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਇਸ ਦਿਨ ਤੋਂ ਹੋਵੇਗਾ ਵੱਡਾ ਬਦਲਾਅ! ਇਹ ਜ਼ਿਲ੍ਹੇ ਹੋ ਜਾਣ ਸਾਵਧਾਨ
ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਨਹੀਂ ਹਨ। ਬਾਜਵਾ ਨੇ ਕਿਹਾ ਕਿ ਹਾਲਾਤ ਇੰਨੇ ਗੰਭੀਰ ਹੋ ਚੁੱਕੇ ਹਨ ਕਿ ਹਰ ਰੋਜ਼ ਕਿਸਾਨ ਕਰਜ਼ੇ, ਤਣਾਅ ਅਤੇ ਬੇਰੁਖੀ ਕਾਰਨ ਆਪਣੀਆਂ ਜਾਨਾਂ ਗੁਆ ਰਹੇ ਹਨ।
ਇਹ ਵੀ ਪੜ੍ਹੋ- DM ਗਗਨ ਰੰਧਾਵਾ ਦੇ ਖੁਦਕੁਸ਼ੀ ਮਾਮਲੇ 'ਚ ਇਕ ਹੋਰ ਵੀਡੀਓ ਆਈ ਸਾਹਮਣੇ, ਘਰ ਦੇ ਵਿਹੜੇ 'ਚ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
