ਬੈਕਰੀ ਮਾਲਕ ਦੀ ਕਾਰ ਦਾ ਸ਼ੀਸ਼ਾ ਤੋੜ ਕੇ ਛੇ ਲੱਖ ਵੀਹ ਹਜ਼ਾਰ ਰੁਪਏ ਕੀਤੇ ਚੋਰੀ

Tuesday, Sep 20, 2022 - 02:34 PM (IST)

ਬੈਕਰੀ ਮਾਲਕ ਦੀ ਕਾਰ ਦਾ ਸ਼ੀਸ਼ਾ ਤੋੜ ਕੇ ਛੇ ਲੱਖ ਵੀਹ ਹਜ਼ਾਰ ਰੁਪਏ ਕੀਤੇ ਚੋਰੀ

ਪਟਿਆਲਾ (ਬਲਜਿੰਦਰ) : ਪਟਿਆਲਾ ਦੇ ਲਾਹੌਰੀ ਗੇਟ ਚੌਕ ਦੇ ਕੋਲ ਸਾਹਨੀ ਬੈਕਰੀ ਦੇ ਮਾਲਕ ਇੰਦਰਜੀਤ ਸਿੰਘ ਸਾਹਨੀ ਦੀ ਕਾਰ ਦਾ ਸ਼ੀਸ਼ਾ ਤੋੜ ਕੇ ਅਣਪਛਾਤੇ ਵਿਅਕਤੀਆਂ ਨੇ ਛੇ ਲੱਖ ਵੀਹ ਹਜ਼ਾਰ ਰੁਪਏ ਚੋਰੀ ਕਰ ਲਏ ਹਨ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਕੋਤਵਾਲੀ ਦੀ ਪੁਲਸ ਮੌਕੇ ’ਤੇ ਪਹੁੰਚ ਗਈ। ਉਧਰ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸਪੈਕਟਰ ਰਾਜੇਸ਼ ਮਲਹੋਤਰਾ ਨੇ ਟੀਮ ਸਮੇਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਮਿਲੀ ਜਾਣਕਾਰੀ ਮੁਤਾਬਕ ਇੰਦਰਜੀਤ ਸਿੰਘ ਸਾਹਨੀ ਘਰੋਂ ਆਪਣੀ ਬੈਕਰੀ ਜੋ ਕਿ ਲਾਹੌਰੀ ਗੇਟ ਵਿਖੇ ਸਥਿਤ ਹੈ ਜਾਣ ਲਈ ਕਰੇਟਾ ਕਾਰ ਵਿਚ ਸਵਾਰ ਹੋ ਕੇ ਆਏ ਸਨ। ਜਿਨ੍ਹਾਂ ਨੇ ਆਪਣੀ ਬੈਕਰੀ ਤੋਂ ਕੁਝ ਦੂਰੀ ’ਤੇ ਕਾਰ ਖੜ੍ਹੀ ਕੀਤੀ ਤਾਂ ਅਣਪਛਾਤੇ ਵਿਅਕਤੀਆਂ ਨੇ ਇੱਟ ਨਾਲ ਸ਼ੀਸ਼ਾ ਤੋੜ ਕੇ ਕਾਰ ਵਿਚ ਪਿਆ ਕੈਸ਼ ਚੋਰੀ ਕਰ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਉਧਰ ਪੁਲਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਪੁਲਸ ਦਾ ਕਹਿਣਾ ਹੈ ਕਿ ਜਲਦੀ ਹੀ ਚੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 


author

Gurminder Singh

Content Editor

Related News