ਜਲੰਧਰ ''ਚ ਧੂਮਧਾਮ ਨਾਲ ਮਨਾਇਆ ਗਿਆ ਈਦ ਦਾ ਤਿਉਹਾਰ
Monday, Aug 12, 2019 - 11:58 AM (IST)

ਜਲੰਧਰ (ਸੋਨੂੰ)— ਜਲੰਧਰ 'ਚ ਗੁਲਾਬ ਦੇਵੀ ਰੋਡ 'ਤੇ ਸਥਿਤ ਈਦਗਾਹ 'ਚ ਬਕਰਾ ਈਦ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਹਜ਼ਾਰਾਂ ਦੀ ਗਿਣਤੀ 'ਚ ਈਦਗਾਹ 'ਚ ਮੁਸਲਿਮ ਭਾਈਚਾਰੇ ਨੇ ਗਲੇ ਮਿਲ ਕੇ ਇਕ ਦੂਜੇ ਨੂੰ ਵਧਾਈ ਦੇ ਕੇ ਈਦ ਦਾ ਤਿਉਹਾਰ ਮਨਾਇਆ।
ਇਸ ਮੌਕੇ 'ਤੇ ਜਲੰਧਰ ਦੇ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਸਾਬਕਾ ਮੰਤਰੀ ਅਵਤਾਰ ਸਿੰਘ ਹੈਨਰੀ, ਸੈਂਟਰ ਤੋਂ ਵਿਧਾਇਕ ਰਾਜਿੰਦਰ ਬੇਰੀ ਨੇ ਈਦਗਾਹ 'ਚ ਸ਼ਿਰਕਤ ਕੀਤੀ ਅਤੇ ਸਾਰੇ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।