ਅੰਮ੍ਰਿਤਸਰ ਦੀ ਜਾਮਾ ਮਸਜਿਦ ''ਚ ਮਨਾਈ ਗਈ ਬਕਰੀਦ, ਲੋਕਾਂ ਨੇ ਇਕ-ਦੂਜੇ ਨੂੰ ਗਲੇ ਮਿਲ ਕੇ ਦਿੱਤੀਆਂ ਮੁਬਾਰਕਾਂ

Thursday, May 28, 2026 - 12:03 PM (IST)

ਅੰਮ੍ਰਿਤਸਰ ਦੀ ਜਾਮਾ ਮਸਜਿਦ ''ਚ ਮਨਾਈ ਗਈ ਬਕਰੀਦ, ਲੋਕਾਂ ਨੇ ਇਕ-ਦੂਜੇ ਨੂੰ ਗਲੇ ਮਿਲ ਕੇ ਦਿੱਤੀਆਂ ਮੁਬਾਰਕਾਂ

ਅੰਮ੍ਰਿਤਸਰ(ਜ.ਬ.)- ਅੰਮ੍ਰਿਤਸਰ ਦੇ ਹਾਲ ਬਾਜ਼ਾਰ ਸਥਿਤ ਜਾਮਾ ਮਸਜਿਦ 'ਚ ਬਕਰੀਦ (ਈਦ-ਉਲ-ਅਜ਼ਹਾ) ਦਾ ਤਿਉਹਾਰ ਮੁਸਲਿਮ ਭਾਈਚਾਰੇ ਵੱਲੋਂ ਬੜੀ ਅਕੀਦਤ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਤੋਂ ਹੀ ਮਸਜਿਦ ਵਿੱਚ ਨਮਾਜ਼ ਅਦਾ ਕਰਨ ਲਈ ਵੱਡੀ ਗਿਣਤੀ ਵਿੱਚ ਨਮਾਜ਼ੀ ਪਹੁੰਚੇ। ਮੌਲਾਨਾ ਮੁਹੰਮਦ ਆਮਦ ਹੁਸੈਨ ਕਾਸਮੀ ਵੱਲੋਂ ਨਮਾਜ਼ ਅਦਾ ਕਰਵਾਈ ਗਈ, ਜਿਸ ਤੋਂ ਬਾਅਦ ਲੋਕਾਂ ਨੇ ਇਕ-ਦੂਜੇ ਨੂੰ ਗਲੇ ਮਿਲ ਕੇ ਈਦ ਦੀਆਂ ਮੁਬਾਰਕਾਂ ਦਿੱਤੀਆਂ।

ਇਹ ਵੀ ਪੜ੍ਹੋ- ਰੇਗਿਸਤਾਨ ਤੋਂ ਵੱਧ ਤਪ ਰਿਹਾ ਪੰਜਾਬ, ਚਿੰਤਾਨਜਨਕ ਬਣੀ ਸਥਿਤੀ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਮੇਟੀ ਦੇ ਮੈਂਬਰ ਮੁਹੰਮਦ ਯੂਸਫ ਮਲਕ ਨੇ ਕਿਹਾ ਕਿ ਈਦ-ਉਲ-ਅਜ਼ਹਾ ਦਾ ਤਿਉਹਾਰ ਸਿਰਫ਼ ਕੁਰਬਾਨੀ ਦਾ ਨਹੀਂ, ਸਗੋਂ ਇਨਸਾਨੀਅਤ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਵੀ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਇਹ ਤਿਉਹਾਰ ਹਜ਼ਰਤ ਇਬ੍ਰਾਹਿਮ ਅਲ੍ਹੈਹਿਸਸਲਾਮ ਅਤੇ ਉਨ੍ਹਾਂ ਦੇ ਬੇਟੇ ਦੀ ਕੁਰਬਾਨੀ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਅਤੇ ਸਦੀਆਂ ਤੋਂ ਇਹ ਪਰੰਪਰਾ ਨਿਭਾਈ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...

ਇਸ ਦੇ ਨਾਲ ਹੀ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਕੁਰਬਾਨੀ ਦਾ ਅਸਲ ਮਤਲਬ ਸਿਰਫ਼ ਜਾਨਵਰ ਦੀ ਕੁਰਬਾਨੀ ਨਹੀਂ, ਸਗੋਂ ਆਪਣੇ ਅੰਦਰ ਦੀ ਬੁਰਾਈ, ਅਹੰਕਾਰ ਅਤੇ ਖੁਦਗਰਜ਼ੀ ਨੂੰ ਤਿਆਗ ਕੇ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਧਰਮ ਕੋਈ ਵੀ ਹੋਵੇ—ਹਿੰਦੂ, ਸਿੱਖ ਜਾਂ ਮੁਸਲਿਮ—ਸਭ ਨੂੰ ਆਪਸੀ ਪਿਆਰ ਅਤੇ ਭਾਈਚਾਰੇ ਨਾਲ ਰਹਿਣਾ ਚਾਹੀਦਾ ਹੈ।

ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਦੱਸਿਆ ਕਿ ਅੱਜ ਦੇ ਦਿਨ ਦੇਸ਼ ਵਿੱਚ ਅਮਨ, ਤਰੱਕੀ ਅਤੇ ਭਾਈਚਾਰੇ ਲਈ ਖ਼ਾਸ ਦੁਆਵਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਭਾਰਤ ਦੀ ਖੂਬਸੂਰਤੀ ਇਸ ਦੀ ਏਕਤਾ ਅਤੇ ਵੱਖ-ਵੱਖ ਧਰਮਾਂ ਦੇ ਲੋਕਾਂ ਵਿਚਲੇ ਪਿਆਰ ਵਿੱਚ ਵੱਸਦੀ ਹੈ ਅਤੇ ਇਸਨੂੰ ਕਾਇਮ ਰੱਖਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਜਾਮਾ ਮਸਜਿਦ ਵਿੱਚ ਸੁਰੱਖਿਆ ਦੇ ਵੀ ਪੂਰੇ ਪ੍ਰਬੰਧ ਕੀਤੇ ਗਏ ਸਨ ਅਤੇ ਤਿਉਹਾਰ ਪੂਰੀ ਤਰ੍ਹਾਂ ਸ਼ਾਂਤੀਪੂਰਨ ਮਾਹੌਲ ਵਿੱਚ ਮਨਾਇਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News