ਪੰਜਾਬ ਦੇ ਪਾਣੀਆਂ ਲਈ ਮੋਰਚੇ ਲਾਉਣਗੇ ਕਿਸਾਨ, ਬਲਬੀਰ ਸਿੰਘ ਰਾਜੇਵਾਲ ਨੇ ਕੀਤਾ ਐਲਾਨ
Friday, May 02, 2025 - 01:03 PM (IST)

ਚੰਡੀਗੜ੍ਹ (ਮਨਪ੍ਰੀਤ)- ਸੀਨੀਅਰ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਝੋਨੇ ਦੀ ਬਿਜਾਈ ਦਾ ਕੰਮ ਪੂਰਾ ਹੋਣ ਮਗਰੋਂ ਪੰਜਾਬ ਦੇ ਪਾਣੀਆਂ ਲਈ ਮੋਰਚੇ ਲਾਉਣ ਦਾ ਐਲਾਨ ਕੀਤਾ ਹੈ। ਕਿਸਾਨ ਭਵਨ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਹੁਣ ਤਕ ਪਾਣੀ ਬਾਬਤ ਕੀਤੇ ਗਏ ਸਾਰੇ ਸਮਝੌਤਿਆਂ ਨੂੰ ਰੱਦ ਕਰਨ ਦੀ ਮੰਗ ਕਰਾਂਗੇ ਕਿਉਂਕਿ 25 ਸਾਲਾਂ ਤੋਂ ਬਾਅਦ ਹਰ ਸਮਝੌਤੇ ’ਤੇ ਮੁੜ-ਵਿਚਾਰ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਸਾਰੇ ਸਮਝੌਤੇ ਰੱਦ ਕਰ ਕੇ ਇਸ ’ਤੇ ਮੁੜ-ਵਿਚਾਰ ਕਰਨ ਦੀ ਮੰਗ ਕਰੇ।
ਇਹ ਖ਼ਬਰ ਵੀ ਪੜ੍ਹੋ - ਸਾਰਾ ਹਫ਼ਤਾ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ! ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ-ਹਨੇਰੀ ਦਾ Alert
ਉਨ੍ਹਾਂ ਕਿਹਾ ਕਿ ਅਸੀਂ ਭਾਵੁਕ ਲੋਕ ਹਾਂ ਤੇ ਅਸੀਂ ਆਪਣੇ ਦੇਸ਼ ਦਾ ਅਨਾਜ ਸੰਕਟ ਖ਼ਤਮ ਕਰਨ ਲਈ ਆਪਣਾ ਸਾਰਾ ਪਾਣੀ ਮੁਫ਼ਤ ’ਚ ਦੇ ਦਿੱਤਾ, ਅੱਜ ਜਦੋਂ ਸੂਬੇ ’ਚ ਤੇਜ਼ੀ ਨਾਲ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ, ਇਸ ਲਈ ਸਾਡੇ ਲੋਕਾਂ ਦੇ ਜੀਵਨ ਦੀ ਇਕੋ- ਇਕ ਆਸ ਇਥੋਂ ਦੇ ਦਰਿਆਈ ਪਾਣੀ ਰਹਿ ਗਏ ਹਨ ਪਰ ਦੁਖ ਵਾਲੀ ਗੱਲ ਹੈ ਕਿ ਇਸ ਦੇਸ਼ ’ਚ ਜੋ ਵੀ ਸਰਕਾਰਾਂ ਰਹੀਆਂ ਹਨ, ਸਭ ਨੇ ਹਮੇਸ਼ਾ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਸਮਝੌਤੇ ਕੀਤੇ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਹਰ ਘਰ ਅਤੇ ਖੇਤ ਨੂੰ ਪੀਣ ਵਾਲਾ ਸਾਫ਼ ਨਹਿਰੀ ਪਾਣੀ ਦਿੱਤਾ ਜਾਵੇ ਤੇ ਅੱਜ ਤਕ ਜੋ ਮੁਫ਼ਤ ਪਾਣੀ ਪੰਜਾਬ ਤੋਂ ਲਿਆ ਗਿਆ ਹੈ, ਉਸ ਦੀ ਭਰਪਾਈ ਵੀ ਕੇਂਦਰ ਸਰਕਾਰ ਕਰੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8