ਟਿਕਟਾਂ ਵੇਚਣ ਦੇ ਇਲਜ਼ਾਮ ''ਤੇ ਬੋਲੇ ਕੇਜਰੀਵਾਲ, ਮੇਰੇ ਘਰੇ ਆ ਕੇ ਬਲਬੀਰ ਰਾਜੇਵਾਲ ਨੇ ਸਾਂਝੇ ਕੀਤੇ ਸਨ ਇਹ ਸਬੂਤ

Wednesday, Jan 12, 2022 - 06:24 PM (IST)

ਟਿਕਟਾਂ ਵੇਚਣ ਦੇ ਇਲਜ਼ਾਮ ''ਤੇ ਬੋਲੇ ਕੇਜਰੀਵਾਲ, ਮੇਰੇ ਘਰੇ ਆ ਕੇ ਬਲਬੀਰ ਰਾਜੇਵਾਲ ਨੇ ਸਾਂਝੇ ਕੀਤੇ ਸਨ ਇਹ ਸਬੂਤ

ਜਲੰਧਰ: ਕਿਸਾਨ ਆਗੂ ਅਤੇ ਸੰਯੁਕਤ ਸਮਾਜ ਮੋਰਚਾ ਦੇ ਮੁੱਖ ਚਿਹਰਾ ਬਲਬੀਰ ਰਾਜੇਵਾਲ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜੇਵਾਲ ਸਾਬ੍ਹ ਵਧੀਆ ਇਨਸਾਨ ਹਨ। ਉਹ ਮੇਰੇ ਘਰ ਆਏ ਸਨ ਅਤੇ ਮੈਨੂੰ ਇਕ ਪੈੱਨ ਡਰਾਇਵ ਦਿੱਤੀ ਸੀ ਜਿਸ ਵਿੱਚ ਇਕ ਆਡੀਓ ਕਲਿੱਪ ਸੀ। ਕੇਜਰੀਵਾਲ ਨੇ ਖ਼ੁਲਾਸਾ ਕੀਤਾ ਕਿ ਉਸ ਆਡੀਓ ਕਲਿੱਪ ਵਿੱਚ ਦੋ ਸਖ਼ਸ਼ ਆਪਸੀ ਵਾਰਤਾਲਾਪ ਕਰ ਰਹੇ ਸਨ। ਇਕ ਵਿਅਕਤੀ ਕਹਿ ਰਿਹਾ ਸੀ ਕਿ ਕੇਜਰੀਵਾਲ ਪੈਸੇ ਖਾ ਰਿਹਾ ਹੈ, ਕੇਜਰੀਵਾਲ ਸਾਰੇ ਕੰਮ ਪੈਸੇ ਲੈ ਕੇ ਕਰਦਾ ਹੈ। ਇਸੇ ਤਰ੍ਹਾਂ ਦੂਜਾ ਵਿਅਕਤੀ ਮਨੀਸ਼ ਸਿਸੋਦੀਆ 'ਤੇ ਇਹੀ ਇਲਜ਼ਾਮ ਲਗਾ ਰਿਹਾ ਸੀ। ਰਾਘਵ ਚੱਢਾ ਬਾਰੇ ਵੀ ਕਿਹਾ ਜਾ ਰਿਹਾ ਸੀ ਕਿ ਉਹ ਫਾਈਵ ਸਟਾਰ ਹੋਟਲ ਵਿੱਚ ਠਹਿਰਾਅ ਕਰਦਾ ਹੈ।ਕੇਜਰੀਵਾਲ ਨੇ ਕਿਹਾ ਕਿ ਇਸ ਆਡੀਓ ਦੇ ਆਧਾਰ 'ਤੇ ਕਿਸੇ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਸਕਦੀ।

ਇਹ ਵੀ ਪੜ੍ਹੋ : ਚੋਣ ਮੈਦਾਨ 'ਚ ਨਿੱਤਰੇ ਬਲਬੀਰ ਰਾਜੇਵਾਲ, ਇਸ ਹਲਕੇ ਤੋਂ ਲੜਨਗੇ ਚੋਣ

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਬਲਬੀਰ ਰਾਜੇਵਾਲ ਨੇ ਬਿਆਨ ਦਿੱਤਾ ਸੀ ਕਿ ਆਮ ਆਦਮੀ ਪਾਰਟੀ ਨੇ ਟਿਕਟਾਂ ਦੇਣ ਵੇਲੇ ਹੇਰਾਫੇਰੀ ਕੀਤੀ ਹੈ। ਇਸ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਜਰੀਵਾਲ ਨੇ ਰਾਜੇਵਾਲ ਦੀਆਂ ਤਾਰੀਫ਼ਾਂ ਕਰਦੇ ਹੋਏ ਕਿਹਾ ਕਿ ਉਹ ਬਹੁਤ ਚੰਗੇ ਅਤੇ ਭੋਲੇ ਇਨਸਾਨ ਹਨ। ਉਨ੍ਹਾਂ ਨੂੰ ਕਿਸੇ ਨੇ ਗੁੰਮਰਾਹ ਕੀਤਾ ਹੈ।ਕੇਜਰੀਵਾਲ ਨੇ ਰਾਜੇਵਾਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਕੋਲ ਆਪ ਖ਼ਿਲਾਫ਼ ਟਿਕਟਾਂ ਵੇਚਣ ਦਾ ਕੋਈ ਵੀ ਸਬੂਤ ਹੈ ਤਾਂ ਮੈਨੂੰ ਦੱਸਣ ਦੀ ਬਜਾਏ ਸਾਰਿਆਂ ਨਾਲ ਸਾਂਝਾ ਕਰ ਦੇਣ। ਕੇਜਰੀਵਾਲ ਨੇ ਕਿਹਾ ਕਿ ਜੇਕਰ ਇਹ ਸਾਬਤ ਹੁੰਦਾ ਹੈ ਕਿ 'ਆਪ' ਵੱਲੋਂ ਕਿਸੇ ਨੇ ਟਿਕਟਾਂ ਵੇਚੀਆਂ ਹਨ ਤਾਂ ਮੈਂ ਟਿਕਟ ਵੇਚਣ ਅਤੇ ਖ਼ਰੀਦਣ ਵਾਲੇ ਨੂੰ 24 ਘੰਟਿਆਂ ਵਿੱਚ ਪਾਰਟੀ ਤੋਂ ਖ਼ਾਰਜ ਕਰ ਦਵਾਂਗਾ। ਉਨ੍ਹਾਂ ਕਿਹਾ ਕਿ ਮੈਂ ਅਜਿਹੇ ਬੰਦਿਆਂ ਨੂੰ ਜੇਲ੍ਹ ਭੇਜ ਕੇ ਰਹਾਂਗਾ। 

ਇਹ ਵੀ ਪੜ੍ਹੋ : ਪੰਜਾਬੀ ਮਾਂ ਬੋਲੀ 'ਤੇ ਇਕ ਹੋਰ ਹਮਲਾ, ਹੁਣ ਆਰਮੀ ਪਬਲਿਕ ਸਕੂਲਾਂ ’ਚ ਮਾਂ ਬੋਲੀ ਦੀ ‘ਬਲੀ’

ਨੋਟ: ਕੇਜਰੀਵਾਲ ਦੇ ਇਸ ਬਿਆਨ ਸਬੰਧੀ ਕੀ ਹੈ ਤੁਹਾਡੀ ਰਾਏ?


author

Harnek Seechewal

Content Editor

Related News