ਸਤੰਬਰ ਮਹੀਨੇ ਤੱਕ ਡਾਕਟਰਾਂ ਅਤੇ ਹੋਰ ਅਮਲੇ ਦੀਆਂ ਆਸਾਮੀਆਂ ਦੀ ਭਰਤੀ ਕੀਤੀ ਜਾਵੇਗੀ: ਬਲਵੀਰ ਸਿੱਧੂ

Friday, Jul 31, 2020 - 03:14 PM (IST)

ਤਪਾ ਮੰਡੀ (ਸ਼ਾਮ,ਗਰਗ): ਪੰਜਾਬ ਦੀ ਕੈਪਟਨ ਸਰਕਾਰ ਵਲੋਂ ਵਿੱਢੀ ਗਈ ਕੋਵਿਡ-19 ਜੰਗ ਮਿਸ਼ਨ ਫਤਿਹ ਹੇਠ ਸਤੰਬਰ 2020 ਤੱਕ 4 ਹਜ਼ਾਰ ਸਿਹਤ ਕਰਮਚਾਰੀਆਂ ਅਤੇ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਵਿਚਾਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰ.ਬਲਵੀਰ ਸਿੰਘ ਸਿੱਧੂ ਨੇ 5 ਕਰੋੜ 11 ਲੱਖ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਮਾਈ ਦੋਲਤਾਂ ਜੀ ਦੇ ਸਨਮਾਨ ਵਜੋਂ ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਵੱਖਰਾ 20 ਬਿਸਤਰਿਆਂ ਵਾਲਾ ਜੱਚਾ-ਬੱਚਾ ਹਸਪਤਾਲ,ਮੋਰਚਰੀ,ਕੰਨਟੀਨ ਤੇ ਜਨ ਔਸ਼ਧੀ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਸਮੇਂ ਕਹੇ।

ਉਨ੍ਹਾਂ ਕਿਹਾ ਕਿ ਪੰਜਾਬ 'ਚ ਕੋਰੋਨਾ ਵਾਇਰਸ ਅਤੇ ਹੋਰ ਬਿਮਾਰੀਆਂ ਨਾਲ ਲੜਨ ਲਈ ਸਾਡੇ ਡਾਕਟਰਾਂ ਨੇ ਕੋਰੋਨਾ ਯੋਧੇ ਬਣ ਕੇ ਬਹੁਤ ਵਧੀਆ ਸੇਵਾਵਾਂ ਨਿਭਾਈਆਂ ਹਨ ਅਤੇ ਹੁਣ ਉਕਤ ਭਰਤੀ ਸਤੰਬਰ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਆਯੂਸ਼ਮਾਨ ਯੋਜਨਾ ਅਧੀਨ ਆੜਤੀਆਂ,ਕਿਸਾਨਾਂ ਅਤੇ ਗਰੀਬ ਤਬਕੇ ਦੀ ਸਿਹਤ ਬੀਮਾ ਯੋਜਨਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਲਾਭਪਾਤਰੀਆਂ ਨੂੰ ਲਾਭ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਹੈ ਕਿ ਪਲਾਜ਼ਮਾ ਬੈਂਕ ਤੋਂ ਕੋਰੋਨਾ ਪੀੜਤ ਵਿਅਕਤੀਆਂ ਲਈ ਮੁਫਤ ਪਲਾਜ਼ਮਾ ਦਿੱਤਾ ਜਾਵੇਗਾ ਤਾਂ ਕਿ ਸੂਬੇ 'ਚ ਕੋਰੋਨਾ ਮਹਾਮਾਰੀ ਦੇ ਪੀੜਤ ਸਿਹਤਯਾਬ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਬਚਾਅ ਤੋਂ ਮਾਸਕ ਅਤੇ ਸੈਨੀਟਾਈਜਰ ਦੀ ਵਰਤੋਂ ਕੀਤੀ ਜਾਵੇ ਅਤੇ ਵਾਰ-ਵਾਰ ਸਾਬਣ ਨਾਲ ਹੱਥ ਸਾਫ ਕੀਤੇ ਜਾਣ।

PunjabKesari

ਇਸ ਤੋਂ ਪਹਿਲਾਂ ਤੇਜ ਪ੍ਰਤਾਪ ਸਿੰਘ ਫੂਲਕਾ ਡਿਪਟੀ ਕਮਿਸ਼ਨਰ ਬਰਨਾਲਾ,ਐੱਸ.ਐੱਸ.ਪੀ. ਬਰਨਾਲਾ ਸੰਦੀਪ ਗੋਇਲ,ਡਾ.ਗੁਰਿੰਦਰਵੀਰ ਸਿੰਘ ਸਿਵਲ ਸਰਜਨ ਬਰਨਾਲਾ,ਐੱਸ.ਐੱਮ.ਓ. ਤਪਾ ਡਾ.ਜਸਬੀਰ ਸਿੰਘ ਔਲਖ ਨੇ ਗੁਲਦਸਤਾ ਦੇ ਕੇ ਸਵਾਗਤ ਕੀਤਾ ਅਤੇ ਕਿਹਾ ਕਿ ਨੇ ਤੁਰੰਤ ਬਲੱਡ ਬੈਂਕ ਅਤੇ ਡਾਈਲਾਇਸਿਸ ਮਸ਼ੀਨ ਚਾਲੂ ਕਰ ਦਿੱਤਾ ਗਿਆ ਹੈ। ਜੱਚਾ-ਬੱਚਾ ਹਸਪਤਾਲਾਂ ਦਾ ਨਾਮ ਮਾਈ ਦੌਲਤਾਂ ਦੇ ਨਾਮ 'ਤੇ ਰੱ੍ਰਖਣਾ ਸੂਬਾ ਸਰਕਾਰ ਦਾ ਵਧੀਆ ਫੈਸਲਾ ਹੈ ਅਤੇ ਪੇਂਡੂ ਖੇਤਰ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ। ਇਸ ਮੋਕੇ ਸਾਬਕਾ ਪ੍ਰਧਾਨ ਨਗਰ ਕੌਸ਼ਲ ਅਸ਼ਵਨੀ ਭੂਤ,ਬੂਟਾ ਸਿੰਘ ਸਿਧੂ ਚੇਅਰਮੈਨ ਪੀਏਡੀਬੀ ਬੈਂਕ ਤਪਾ,ਭੁਪਿੰਦਰ ਸਿੰਘ ਸਿੱਧੂ,ਸੱਤ ਪਾਲ ਕਛਿਆੜਾ,ਕੁਲਵੰਤ ਸਿੰਘ ਧਾਲੀਵਾਲ,ਨਰੰਜਨ ਸਿੰਘ ਢਿੱਲੋਂ ਆਦਿ ਹਸਪਤਾਲ ਦਾ ਸਮੁੱਚਾ ਸਟਾਫ ਹਾਜ਼ਰ ਸਨ। 


Shyna

Content Editor

Related News