ਸਿਹਤ ਮੰਤਰੀ ਬਲਬੀਰ ਸਿੱਧੂ ਨੇ 308 ਸਟਾਫ ਨਰਸਾਂ ਨੂੰ ਸੌਂਪੇ ਨਿਯੁਕਤੀ ਪੱਤਰ

Saturday, Nov 16, 2019 - 08:49 AM (IST)

ਸਿਹਤ ਮੰਤਰੀ ਬਲਬੀਰ ਸਿੱਧੂ ਨੇ 308 ਸਟਾਫ ਨਰਸਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਧੀਨ 308 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਸੰਬੰਧੀ ਵਿਸ਼ੇਸ਼ ਸਮਾਰੋਹ ਰਾਜ ਸਿਹਤ ਤੇ ਪਰਿਵਾਰ ਭਲਾਈ ਤੇ ਸਿਖਲਾਈ ਸੰਸਥਾ, ਫੇਜ਼-6 'ਚ ਕਰਵਾਇਆ ਗਿਆ। ਇਸ ਮੌਕੇ 'ਤੇ ਸਕੱਤਰ ਸਿਹਤ ਕਮ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਕੁਮਾਰ ਰਾਹੁਲ ਅਤੇ ਡਾਇਰੈਕਟਰ ਕੋਆਪਰੇਟਿਵ ਬੈਂਕ, ਮੋਹਾਲੀ ਹਰਕੇਸ਼ ਸ਼ਰਮਾ ਵਿਸ਼ੇਸ਼ 'ਤੇ ਮੌਜੂਦ ਰਹੇ।

ਇਸ ਦੌਰਾਨ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਸਟਾਫ ਨਰਸਾਂ ਦੀ ਤਾਇਨਾਤੀ ਰਾਜ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਜ਼ਿਲ੍ਹਾ ਹਸਪਤਾਲਾਂ, ਸਬ ਡਿਵੀਜ਼ਨਲ ਹਸਪਤਾਲਾਂ, ਸੀ. ਐਚ. ਸੀ. ਅਤੇ ਪੀ. ਐਚ. ਸੀ. ਵਿੱਚ ਕੀਤੀ ਜਾਵੇਗੀ। ਇਹ ਸਟਾਫ ਪੰਜਾਬ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ ਜਾ ਕੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨਗੇ ਤਾਂ ਜੋ ਪੰਜਾਬ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ ਵਿੱਚ ਮਦਦ ਮਿਲ ਸਕੇ।


author

Babita

Content Editor

Related News