'ਰਾਜੇਵਾਲ' ਨੇ ਕਿਸਾਨਾਂ ਦੇ ਨਾਂ ਲਿਖੀ ਖੁੱਲ੍ਹੀ 'ਚਿੱਠੀ', 26 ਜਨਵਰੀ ਦੀ ਪਰੇਡ ਨੂੰ ਲੈ ਕੇ ਆਖੀ ਵੱਡੀ ਗੱਲ

01/14/2021 2:54:56 PM

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੱਲੋਂ ਕਿਸਾਨਾਂ ਦੇ ਨਾਂ ਇਕ ਖੁੱਲ੍ਹੀ ਚਿੱਠੀ ਲਿਖੀ ਗਈ ਹੈ, ਜਿਸ 'ਚ ਉਨ੍ਹਾਂ ਵੱਲੋਂ 26 ਜਨਵਰੀ ਦੀ ਪਰੇਡ ਨੂੰ ਲੈ ਕੇ ਅਲਰਟ ਕੀਤਾ ਗਿਆ ਹੈ। ਰਾਜੇਵਾਲ ਨੇ ਕਿਸਾਨਾਂ ਨੂੰ ਅਫ਼ਵਾਹਾਂ ਤੋਂ ਬਚਣ ਲਈ ਕਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਉਤਰਨ ਦੇ ਮੂਡ 'ਚ 'ਕਿਸਾਨ', ਲੜ ਸਕਦੇ ਨੇ ਵਿਧਾਨ ਸਭਾ ਚੋਣਾਂ!

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੁੱਝ ਲੋਕ ਕਹਿ ਰਹੇ ਹਨ ਕਿ ਉਸ ਦਿਨ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣਾ ਹੈ, ਕੋਈ ਕਹਿ ਰਿਹਾ ਹੈ ਕਿ ਸੰਸਦ 'ਤੇ ਕਬਜ਼ਾ ਕਰਨਾ ਹੈ ਅਤੇ ਇੰਝ ਹੀ ਕਈ ਤਰ੍ਹਾਂ ਦਾ ਬੇ-ਬੁਨਿਆਦ ਭੜਕਾਊ ਪ੍ਰਚਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਬਰਡ ਫਲੂ : ਪਟਿਆਲਾ ਦੇ ਪਿੰਡ 'ਚ ਮਰੀਆਂ ਮੁਰਗੀਆਂ ਦੀ ਰਿਪੋਰਟ ਆਈ ਸਾਹਮਣੇ, ਲੈਬ 'ਚ ਹੋਇਆ ਇਹ ਖ਼ੁਲਾਸਾ

ਰਾਜੇਵਾਲ ਨੇ ਕਿਹਾ ਕਿ ਇਸ ਕੂੜ ਪ੍ਰਚਾਰ ਨੇ ਸਿਰਫ ਮੈਨੂੰ ਹੀ ਨਹੀਂ, ਸਗੋਂ ਅੰਦੋਲਨ ਲੜ ਰਹੀਆਂ ਸਾਰੀਆਂ ਕਿਸਾਨ ਜੱਥੇਬੰਦੀਆਂ ਨੂੰ ਗੰਭੀਰ ਚਿੰਤਾ 'ਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੂੜ ਪ੍ਰਚਾਰ ਅੰਦੋਲਨ ਨੂੰ ਕਮਜ਼ੋਰ ਕਰ ਰਿਹਾ ਹੈ, ਇਸ ਲਈ ਕਿਸਾਨ ਸ਼ਾਂਤਮਈ ਰਹਿ ਕੇ ਹੀ ਅੰਦੋਲਨ ਕਰਨ।

ਇਹ ਵੀ ਪੜ੍ਹੋ : ਲੋਹੜੀ ਵਾਲੇ ਦਿਨ ਘਰ 'ਚ ਪਏ ਵੈਣ, ਪਤਨੀ ਦੀ ਲਾਵਾਂ ਵਾਲੀ ਚੁੰਨੀ ਨਾਲ ਨੌਜਵਾਨ ਨੇ ਲਿਆ ਫ਼ਾਹਾ

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸੇ ਤਰ੍ਹਾਂ ਦੀ ਵੀ ਹਿੰਸਾ ਅੰਦੋਲਨ ਨੂੰ ਖ਼ਤਮ ਕਰ ਦੇਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਅੰਦੋਲਨ ਦੌਰਾਨ ਭੜਕਾਊ ਨਾਅਰੇ ਨਾ ਲਗਾਏ ਜਾਣ। ਬਲਬੀਰ ਸਿੰਘ ਰਾਜੇਵਾਲ ਨੇ ਸਾਰਿਆਂ ਨੂੰ ਮਿਲ ਕੇ ਕਿਸਾਨ ਅੰਦੋਲਨ ਦੀ ਸਫ਼ਲਤਾ ਦੀ ਅਰਦਾਸ ਕਰਨ ਲਈ ਕਿਹਾ ਹੈ।

 


ਨੋਟ : ਕਿਸਾਨ ਆਗੂ ਰਾਜੇਵਾਲ ਵੱਲੋਂ ਕਿਸਾਨਾਂ ਦੇ ਨਾਂ ਲਿਖੀ ਖੁੱਲ੍ਹੀ ਚਿੱਠੀ ਬਾਰੇ ਦਿਓ ਆਪਣੀ ਰਾਏ
 

Babita

This news is Content Editor Babita