ਹਰਿਆਣਾ ਦੇ ਕਿਸਾਨ ਭਰਾਵਾਂ ਲਈ 'ਰਾਜੇਵਾਲ' ਨੇ ਕਹੀਆਂ ਇਹ ਗੱਲਾਂ, ਕੀਤਾ ਨਵੇਂ ਪ੍ਰੋਗਰਾਮਾਂ ਦਾ ਐਲਾਨ (ਵੀਡੀਓ)

Thursday, Jan 28, 2021 - 01:40 PM (IST)

ਨਵੀਂ ਦਿੱਲੀ/ਚੰਡੀਗੜ੍ਹ : ਗਣਤੰਤਰ ਦਿਹਾੜੇ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਹੋਈ ਘਟਨਾ ਮਗਰੋਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਮਜ਼ਦੂਰ ਏਕਤਾ ਕਮੇਟੀ 'ਤੇ ਵੱਡਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਗਣਤੰਤਰ ਦਿਹਾੜੇ ਤੋਂ ਇਕ ਦਿਨ ਪਹਿਲਾਂ ਉਨ੍ਹਾਂ ਨੇ ਕਿਸਾਨ ਮਜ਼ਦੂਰ ਏਕਤਾ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨਾਲ ਮੁਲਾਕਾਤ ਕਰਕੇ ਵਾਰ-ਵਾਰ ਉਨ੍ਹਾਂ ਨੂੰ ਕਿਸਾਨੀ ਅੰਦੋਲਨ ਬਚਾਉਣ ਦੀ ਗੱਲ ਕਹੀ ਸੀ ਪਰ ਉਹ ਨਹੀਂ ਮੰਨੇ। ਰਾਜੇਵਾਲ ਨੇ ਕਿਹਾ ਕਿ ਲਾਲ ਕਿਲ੍ਹੇ 'ਤੇ ਹੋਈ ਘਟਨਾ ਦਾ ਉਨ੍ਹਾਂ ਨੂੰ ਬੇਹੱਦ ਅਫ਼ਸੋਸ ਹੈ, ਹਾਲਾਂਕਿ ਇਸ 'ਚ ਉਨ੍ਹਾਂ ਦੀ ਕੋਈ ਗਲਤੀ ਨਹੀਂ ਹੈ।

ਇਹ ਵੀ ਪੜ੍ਹੋ : ਦੁਖ਼ਦ ਖ਼ਬਰ : ਕਿਸਾਨੀ ਅੰਦੋਲਨ 'ਚ ਸ਼ਾਮਲ ਹੋਣ ਜਾ ਰਹੇ 3 ਧੀਆਂ ਦੇ ਪਿਓ ਨੇ ਤੋੜਿਆ ਦਮ

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅੰਦੋਲਨ ਦੌਰਾਨ ਹਰਿਆਣਾ ਦੇ ਕਿਸਾਨਾਂ ਨੂੰ ਅਫ਼ਵਾਹਾ ਫੈਲਾ ਕੇ ਭੜਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਦੇ ਨਹੀਂ ਹੋ ਸਕਦਾ ਹੈ ਕਿ ਉਹ ਆਪਣੇ ਹਰਿਆਣਾ ਦੇ ਭਰਾਵਾਂ ਖ਼ਿਲਾਫ਼ ਕੋਈ ਗੱਲ ਕਹਿਣ। ਕਿਸਾਨ ਆਗੂ ਨੇ ਅਪੀਲ ਕਰਦਿਆਂ ਕਿਹਾ ਕਿ ਜੋ ਕੁੱਝ ਵੀ ਹੋਇਆ, ਉਸ ਨੂੰ ਭੁਲਾ ਕੇ ਕਿਸਾਨ ਅਤੇ ਲੋਕ ਪਹਿਲਾਂ ਵਾਲੇ ਜੋਸ਼ ਨਾਲ ਹੀ ਇਸ ਅੰਦੋਲਨ 'ਚ ਸ਼ਮੂਲੀਅਤ ਕਰਨ। ਰਾਜੇਵਾਲ ਨੇ ਕਿਹਾ ਕਿ ਅੰਦੋਲਨ ਕਰਨ ਵਾਲਿਆਂ 'ਚ ਵੱਡੀ ਗਿਣਤੀ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀ ਸੀ ਪਰ ਸਰਕਾਰ ਇਸ ਏਕੇ ਨੂੰ ਤੋੜਨ 'ਚ ਸਫ਼ਲ ਰਹੀ ਹੈ। ਉਨ੍ਹਾਂ ਨੇ ਹਰਿਆਣਾ ਦੇ ਕਿਸਾਨਾਂ ਨੂੰ ਫਿਰ ਅਪੀਲ ਕੀਤੀ ਕਿ ਪਹਿਲਾਂ ਵਾਂਗ ਹੀ ਇਸ ਅੰਦੋਲਨ 'ਚ ਕਿਸਾਨ ਭਰਾ ਡਟਣ ਕਿਉਂਕਿ ਇਸ ਨਾਲ ਕਿਸਾਨਾਂ ਦਾ ਭਵਿੱਖ ਜੁੜਿਆ ਹੋਇਆ ਹੈ।

ਇਹ ਵੀ ਪੜ੍ਹੋ : ਲੁਧਿਆਣਾ ਦੇ ਪੁਲਸ ਕਮਿਸ਼ਨਰ ਨੂੰ SC ਕਮਿਸ਼ਨ ਦਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
ਕੀਤਾ ਨਵੇਂ ਪ੍ਰੋਗਰਾਮਾਂ ਦਾ ਐਲਾਨ
ਕਿਸਾਨ ਆਗੂ ਰਾਜੇਵਾਲ ਨੇ ਕਿਹਾ ਕਿ ਤਿਰੰਗੇ ਦੇ ਸਤਿਕਾਰ ਲਈ ਅੱਜ ਸਿੰਘੂ ਬਾਰਡਰ 'ਤੇ ਸਦਭਾਵਨਾ ਯਾਤਰਾ ਕੱਢੀ ਜਾਵੇਗੀ। ਇਸ ਦੇ ਨਾਲ ਹੀ 30 ਜਨਵਰੀ ਨੂੰ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ 'ਤੇ ਕਿਸਾਨ ਆਗੂਆਂ ਵੱਲੋਂ ਵਰਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਵੱਲੋਂ 1 ਫਰਵਰੀ ਨੂੰ ਸੰਸਦ ਵੱਲ ਮਾਰਚ ਕਰਨ ਦਾ ਪ੍ਰੋਗਰਾਮ ਮੁਲਤਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਚੀਨ ਦੇ ਵਿਸਤਾਰਵਾਦੀ ਏਜੰਡੇ ਦੇ ਮੁਕਾਬਲੇ ਲਈ ਭਾਰਤ ਨੂੰ ਫ਼ੌਜੀ ਤਾਕਤ 'ਚ ਵਾਧੇ ਦੀ ਲੋੜ : ਕੈਪਟਨ
ਕਿਸਾਨਾਂ ਤੇ ਲੋਕਾਂ ਨੂੰ ਕੀਤੀ ਅਪੀਲ 
ਉਨ੍ਹਾਂ ਨੇ ਇਕ ਵਾਰ ਫਿਰ ਕਿਸਾਨਾਂ ਅਤੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਕਰਕੇ ਕਿਸੇ ਦੇ ਵੀ ਮਨ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਲਈ ਮੁਆਫ਼ੀ ਮੰਗਦੇ ਹਨ ਪਰ ਕਿਸਾਨੀ ਅੰਦੋਲਨ ਨੂੰ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਵਾਰ-ਵਾਰ ਦੁਹਰਾਇਆ ਕਿ ਇਹ ਅੰਦੋਲਨ ਦੇਸ਼ ਦੇ ਬੱਚਿਆਂ, ਬਜ਼ੁਰਗਾਂ, ਬੀਬੀਆਂ ਅਤੇ ਨੌਜਵਾਨਾਂ ਦੇ ਭਵਿੱਖ ਲਈ ਕੀਤਾ ਜਾ ਰਿਹਾ ਹੈ, ਇਸ ਲਈ ਸਭ ਇਸ ਅੰਦੋਲਨ 'ਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਅੰਦੋਲਨ ਨੂੰ ਸਿਖ਼ਰਾਂ ਤੱਕ ਪਹੁੰਚਾਉਣ ਤਾਂ ਜੋ ਕੇਂਦਰ ਸਰਕਾਰ ਆਪਣੇ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋ ਸਕੇ।
ਨੋਟ : ਹਰਿਆਣਾ ਦੇ ਕਿਸਾਨਾਂ ਨੂੰ ਅੰਦੋਲਨ ਨਾਲ ਜੋੜੇ ਰੱਖਣ ਲਈ ਕਿਸਾਨ ਆਗੂ ਰਾਜੇਵਾਲ ਵੱਲੋਂ ਦਿੱਤੇ ਬਿਆਨ 'ਤੇ ਦਿਓ ਆਪਣੀ ਰਾਏ


author

Babita

Content Editor

Related News