ਲੁਧਿਆਣਾ ਪੁੱਜੇ ''ਬਲਬੀਰ ਸਿੰਘ ਰਾਜੇਵਾਲ'' ਨੇ ਚੋਣਾਂ ਨੂੰ ਲੈ ਕੇ ਦਿੱਤਾ ਇਹ ਬਿਆਨ

Saturday, Dec 18, 2021 - 12:50 PM (IST)

ਲੁਧਿਆਣਾ (ਨਰਿੰਦਰ) : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਅੱਜ ਲੁਧਿਆਣਾ ਦੀ ਜਾਮਾ ਮਸਜਿਦ ਪਹੁੰਚੇ। ਇਸ ਦੌਰਾਨ ਜਿੱਥੇ ਉਨ੍ਹਾਂ ਨੂੰ ਲੁਧਿਆਣਾ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਵੱਲੋਂ ਸਨਮਾਨਿਤ ਕੀਤਾ ਗਿਆ, ਉਥੇ ਹੀ ਰਾਜੇਵਾਲ ਨੇ ਬੀਤੇ ਦਿਨੀਂ ਸ਼ਾਹੀ ਇਮਾਮ ਦੇ ਪਿਤਾ ਦਾ ਦਿਹਾਂਤ ਹੋਣ 'ਤੇ ਅਫਸੋਸ ਵੀ ਪ੍ਰਗਟ ਕੀਤਾ। ਕਿਸਾਨ ਮੋਰਚੇ ਬਾਰੇ ਗੱਲ ਕਰਦਿਆਂ ਰਾਜੇਵਾਲ ਨੇ ਕਿਹਾ ਕਿ ਮੋਰਚਾ ਹਾਲੇ ਸਸਪੈਂਡ ਹੋਇਆ ਹੈ, ਖ਼ਤਮ ਨਹੀਂ ਹੋਇਆ।

ਇਹ ਵੀ ਪੜ੍ਹੋ : ਚੰਨੀ ਸਰਕਾਰ ਦਾ ਵੱਡਾ ਫ਼ੈਸਲਾ, 'ਸਿਧਾਰਥ ਚਟੋਪਾਧਿਆਏ' ਨੂੰ ਬਣਾਇਆ ਪੰਜਾਬ ਦਾ ਨਵਾਂ ਡੀ. ਜੀ. ਪੀ.

ਰਾਜੇਵਾਲ ਨੇ ਸਾਫ਼ ਕਿਹਾ ਕਿ ਜਿਹੜੇ ਵੀ ਟੋਲ ਪਲਾਜ਼ਾ ਪੁਰਾਣੇ ਰੇਟਾਂ 'ਤੇ ਖੋਲ੍ਹਣਾ ਚਾਹੁੰਦੇ ਹਨ, ਉਹ ਖੋਲ੍ਹ ਸਕਦੇ ਹਨ ਪਰ ਕੀਮਤਾਂ ਵਧਾ ਕੇ ਕਿਸੇ ਨੂੰ ਟੋਲ ਪਲਾਜ਼ਾ ਖੋਲ੍ਹਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਰਾਣੀਆਂ ਕੀਮਤਾਂ ਲਾਗੂ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਕਿਸਾਨਾਂ ਵੱਲੋਂ ਟੋਲ ਪਲਾਜ਼ਿਆਂ 'ਤੇ ਧਰਨੇ ਜਾਰੀ ਰਹਿਣਗੇ।  

ਇਹ ਵੀ ਪੜ੍ਹੋ : ਮੋਹਾਲੀ ਦੇ ਮਦਨਪੁਰ ਚੌਂਕ ਪੁੱਜੇ 'ਨਵਜੋਤ ਸਿੱਧੂ', ਮਜ਼ਦੂਰਾਂ ਨਾਲ ਕੀਤੀ ਗੱਲਬਾਤ (ਤਸਵੀਰਾਂ)
ਜਾਣੋ ਚੋਣਾਂ ਲੜਨ ਬਾਰੇ ਕੀ ਬੋਲੇ ਰਾਜੇਵਾਲ
ਬਲਬੀਰ ਸਿੰਘ ਰਾਜੇਵਾਲ ਨੂੰ ਜਦੋਂ ਪੱਤਰਕਾਰਾਂ ਵੱਲੋਂ ਸਵਾਲ ਕੀਤਾ ਗਿਆ ਕਿ ਉਹ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਹੋ ਸਕਦੇ ਤਾਂ ਉਨ੍ਹਾਂ ਨੇ ਕਿਹਾ ਕਿ ਫ਼ਿਲਹਾਲ ਉਨ੍ਹਾਂ ਨੇ ਅਜਿਹਾ ਕੋਈ ਵੀ ਫ਼ੈਸਲਾ ਨਹੀਂ ਲਿਆ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਇਸ ਬਾਰੇ ਕੋਈ ਗੱਲ ਨਹੀਂ ਹੋਈ। ਜਦੋਂ ਰਾਜੇਵਾਲ ਨੂੰ ਪੰਜਾਬ ਸਰਕਾਰ ਨਾਲ ਮੀਟਿੰਗ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਫ਼ਿਲਹਾਲ ਹਾਲੇ ਕੋਈ ਮੀਟਿੰਗ ਦਾ ਸਮਾਂ ਤੈਅ ਨਹੀਂ ਹੋਇਆ ਅਤੇ ਜਦੋਂ ਤੈਅ ਹੋਵੇਗਾ, ਉਦੋਂ ਵੇਖਿਆ ਜਾਵੇਗਾ।

ਇਹ ਵੀ ਪੜ੍ਹੋ : ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਵੱਲੋਂ ਨਵੀਂ ਪਾਰਟੀ ਦਾ ਐਲਾਨ
ਮੀਟਿੰਗ ਬਾਰੇ ਚੁੱਪੀ  
ਬਲਬੀਰ ਸਿੰਘ ਰਾਜੇਵਾਲ ਨੂੰ ਜਦੋਂ ਪੱਤਰਕਾਰਾਂ ਵੱਲੋਂ ਸਵਾਲ ਕੀਤਾ ਗਿਆ ਕਿ ਮੁੱਲਾਂਪੁਰ ਦੇ ਵਿੱਚ ਕੀ ਕਿਸਾਨ ਜੱਥੇਬੰਦੀਆਂ ਦੀ ਵੱਡੀ ਬੈਠਕ ਹੋ ਰਹੀ ਹੈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਤਾਂ ਰੋਜ਼ ਹੀ ਬੈਠਕਾਂ ਹੁੰਦੀਆਂ ਹਨ ਪਰ ਉਨ੍ਹਾਂ ਨੇ ਬੈਠਕ ਦੇ ਏਜੰਡੇ ਬਾਰੇ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News