ਬਲਬੀਰ ਰਾਜੇਵਾਲ ਦਾ ਵੱਡਾ ਬਿਆਨ, ਚੋਣਾਂ ਦੇ ਐਲਾਨ ਤੋਂ ਪਹਿਲਾਂ ਪ੍ਰਚਾਰ ਕਰਨ ਵਾਲੀ ਪਾਰਟੀ ਹੋਵੇਗੀ ਕਿਸਾਨ ਵਿਰੋਧੀ

Friday, Sep 10, 2021 - 06:06 PM (IST)

ਚੰਡੀਗੜ੍ਹ— ਸੰਯੁਕਤ ਕਿਸਾਨ ਮੋਰਚਾ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਚੋਣਾਂ ਦੇ ਰਸਮੀ ਐਲਾਨ ਤੋਂ ਪਹਿਲਾਂ ਚੋਣ ਪ੍ਰਚਾਰ ਕਰਨ ਵਾਲੀ ਪਾਰਟੀ ਕਿਸਾਨ ਵਿਰੋਧੀ ਹੋਵੇਗੀ। ਦਰਅਸਲ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਸਮੇਤ ਸੰਯੁਕਤ ਕਿਸਾਨ ਮੋਰਚਾ ਦੇ ਵੱਡੇ ਕਿਸਾਨੀ ਆਗੂਆਂ ਵੱਲੋਂ ਚੰਡੀਗੜ੍ਹ ਵਿਖੇ ਅੱਜ ਸਿਆਸੀ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦਿਆਂ ਉਨ੍ਹਾਂ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਜਦੋਂ ਤੱਕ ਚੋਣਾਂ ਦਾ ਰਸਮੀ ਐਲਾਨ ਨਹੀਂ ਹੁੰਦਾ, ਉਦੋਂ ਤੱਕ ਕੋਈ ਵੀ ਚੋਣ ਪ੍ਰਚਾਰ ਜਾਂ ਰੈਲੀਆਂ ਨਾ ਕੀਤੀਆਂ ਜਾਣ। ਪੰਜਾਬ ’ਚ ਸ਼ਾਂਤੀ ਬਣਾ ਕੇ ਰੱਖਣ ਲਈ ਚੋਣ ਪ੍ਰਚਾਰ ਬੰਦ ਹੋਣਾ ਜ਼ਰੂਰੀ ਹੈ। 

ਇਹ ਵੀ ਪੜ੍ਹੋ: ਚਾਵਾਂ ਨਾਲ ਕੁਝ ਮਹੀਨੇ ਪਹਿਲਾਂ ਤੋਰੀ ਸੀ ਧੀ ਦੀ ਡੋਲੀ, ਹੁਣ ਲਾਸ਼ ਬਣੀ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

PunjabKesari

ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਚੋਣ ਪ੍ਰਚਾਰ ਨੂੰ ਕਿਸਾਨਾਂ ਦੀ ਕੋਈ ਵੀ ਹਰੀ ਝੰਡੀ ਨਹੀਂ ਦਿੱਤੀ ਗਈ ਹੈ ਅਤੇ ਜੇਕਰ ਕੋਈ ਇਸ ਸਮੇਂ ਚੋਣ ਪ੍ਰਚਾਰ ਕਰਦਾ ਹੈ ਤਾਂ ਉਹ ਕਿਸਾਨ ਵਿਰੋਧੀ ਪਾਰਟੀ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨ ਮੋਰਚੇ ਨੂੰ ਬਲਾਉਣਾ ਹੈ। ਜੇਕਰ ਕੋਈ ਸਮਾਜਿਕ ਕੰਮ ਲਈ ਕਿਸੇ ਦੇ ਘਰ ਕੋਈ ਜਾ ਰਿਹਾ ਹੈ ਤਾਂ ਉਸ ਨੂੰ ਨਹੀਂ ਰੋਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਵੱਲੋਂ ਇਸ ’ਤੇ ਸਹਿਮਤੀ ਮੰਗੀ ਗਈ ਸੀ ਪਰ ਅਕਾਲੀ ਦਲ ਅਤੇ ਕਾਂਗਰਸ ਦੀ ਪਾਰਟੀ ਵੱਲੋਂ ਸਹੀ ਰਾਏ ਨਹੀਂ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: ਆਸਮਾਨ ਤੋਂ ਆਈ ਦਹਿਸ਼ਤ, ਘਰ ਦੇ ਵਿਹੜੇ ’ਚ ਬੈਠੀ ਐੱਮ. ਕਾਮ. ਦੀ ਵਿਦਿਆਰਥਣ ਦੇ ਪੱਟ 'ਚ ਲੱਗੀ ਗੋਲ਼ੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News