ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ, ‘ਆਪ’ ਨਾਲ ਕੋਈ ਸਮਝੌਤਾ ਨਹੀਂ

Sunday, Jan 09, 2022 - 04:04 PM (IST)

ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ, ‘ਆਪ’ ਨਾਲ ਕੋਈ ਸਮਝੌਤਾ ਨਹੀਂ

ਚੰਡੀਗੜ੍ਹ (ਵੈੱਬ ਡੈਸਕ) — ਚੰਡੀਗੜ੍ਹ ਵਿਖੇ ਅੱਜ ਸੰਯੁਕਤ ਸਮਾਜ ਮੋਰਚੇ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਸੰਯੁਕਤ ਸਮਾਜ ਮੋਰਚੇ ਵੱਲੋਂ ਕਮੇਟੀਆਂ ਦਾ ਗਠਨ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ‘ਆਪ’ ਦੇ ਨਾਲ ਕੋਈ ਵੀ ਸਮਝੌਤਾ ਨਹੀਂ ਹੋਇਆ ਹੈ ਅਤੇ ਗੁਰਨਾਮ ਸਿੰਘ ਚਢੂਨੀ ਨਾਲ ਮਿਲ ਕੇ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ। ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਬਣਾਏ ਗਏ ‘ਸੰਯੁਕਤ ਸਮਾਜ ਮੋਰਚੇ’ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਆਮ ਆਦਮੀ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਚੱਲ ਰਹੀ ਗੱਲਬਾਤ ਖ਼ਤਮ ਹੋ ਗਈ ਹੈ ਅਤੇ ਹੁਣ ਸੰਯੁਕਤ ਸਮਾਜ ਮੋਰਚਾ ਨੇ ਆਪਣੇ ਦਮ ’ਤੇ ਹੀ ਵਿਧਾਨ ਸਭਾ ਚੋਣਾਂ ਲੜਨ ਦਾ ਫ਼ੈਸਲਾ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਗੁਰਨਾਮ ਸਿੰਘ ਚਢੂਨੀ ਨਾਲ ਸਮਝੌਤੇ ਲਈ ਇਕ ਕਮੇਟੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਤਿੰਨ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਇਕ ਗੁਰਨਾਮ ਸਿੰਘ ਚਢੂਨੀ ਨਾਲ ਸਮਝੌਤੇ ਲਈ ਅਤੇ ਇਕ ਚੋਣ ਮੈਨਫ਼ੈਸਟੋ ਲਈ ਵੀ ਕਮੇਟੀ ਬਣਾਈ ਗਈ ਹੈ, ਜੋਕਿ ਰੱਲ ਕੇ ਕੰਮ ਕਰਨਗੀਆਂ।

ਇਹ ਵੀ ਪੜ੍ਹੋ: ਜਲੰਧਰ: ਕੁੜੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਰਾਲ

ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇਕ-ਦੋ ਦਿਨਾਂ ’ਚ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਜਾਵੇਗੀ ਅਤੇ ਲੁਧਿਆਣਾ ’ਚ ਐੱਸ. ਐੱਸ. ਐੱਮ. ਦਾ ਹੈੱਡਕੁਆਰਟਰ ਹੋਵੇਗਾ। ਹਫ਼ਤੇ ’ਚ ਸਾਰੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਰਾਜੇਵਾਲ ਨੇ ਕਿਹਾ ਕਿ ਜਿਵੇਂ ਇਲੈਕਸ਼ਨ ਕਮਿਸ਼ਨ ਕਹਿੰਦਾ ਹੈ, ਉਵੇ ਹੀ ਕੰਪੇਨ ਦੀ ਮੁਹਿੰਮ ਚਲਾਈ ਜਾਵੇਗੀ। ਪੰਜਾਬ ਨੂੰ ਪਾਲੀਟਿਕਲ ਕਰੱਪਸ਼ਨ ਨੇ ਸਭ ਤੋਂ ਵੱਧ ਖਾਧਾ ਹੈ ਅਤੇ ਪੰਜਾਬ ਡੁੱਬਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸੇ ਲਈ ਹੀ ਚੋਣ ਮੈਦਾਨ ’ਚ ਨਿਤਰੇ ਹਾਂ ਤਾਂਕਿ ਪੰਜਾਬ ਨੂੰ ਬਚਾਇਆ ਜਾਵੇ। ਅਸੀਂ ਪਾਰਟੀ ਨੂੰ ਰਜਿਸਟਰਡ ਕੀਤਾ ਹੈ। ਇਥੇ ਦੱਸ ਦੇਈਏ ਕਿ ਪਿਛਲੇ ਦਿਨੀਂ ਹੀ 22 ਕਿਸਾਨ ਜਥੇਬੰਦੀਆਂ ਵੱਲੋਂ ਨਵੀਂ ਪਾਰਟੀ ਬਣਾ ਕੇ ਸੰਯੁਕਤ ਸਮਾਜ ਮੋਰਚਾ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਸੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ 117 ਸੀਟਾਂ ’ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ’ਚ ਖੜ੍ਹਾ ਕਰੇਗੀ। 

ਕਿਸਾਨ ਭਵਨ ਵਿਚ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ 3 ਕਮੇਟੀਆਂ ਬਣਾਈਆਂ ਹਨ, ਇਨ੍ਹਾਂ ਵਿਚ ਉਮੀਦਵਾਰਾਂ ਦੀ ਸ਼ੁਰੂਆਤੀ ਚੋਣ ਲਈ ਸਕਰੂਟਨੀ ਕਮੇਟੀ, ਪਾਰਲੀਮੈਂਟਰੀ ਬੋਰਡ ਅਤੇ ਮੈਨੀਫੈਸਟੋ ਕਮੇਟੀ ਬਣਾਈ ਗਈ ਹੈ। ਸਾਰੀਆਂ ਕਮੇਟੀਆਂ ਵੱਲੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਛੇਤੀ ਹੀ ਉਮੀਦਵਾਰਾਂ ਦੀ ਪਹਿਲੀ ਸੂਚੀ ਅਤੇ ਮੋਰਚੇ ਦਾ ਮੈਨੀਫੈਸਟੋ ਲੋਕਾਂ ਸਾਹਮਣੇ ਰੱਖ ਦਿੱਤਾ ਜਾਵੇਗਾ। ਮੋਰਚੇ ਦਾ ਮੁੱਖ ਦਫ਼ਤਰ ਲੁਧਿਆਣਾ ਵਿਚ ਹੋਵੇਗਾ। ਗੁਰਨਾਮ ਸਿੰਘ ਚਢੂਨੀ ਨਾਲ ਮੁਲਾਕਾਤ ਅਤੇ ਚਢੂਨੀ ਦੁਆਰਾ ਅੱਜ ਉਮੀਦਵਾਰਾਂ ਦਾ ਐਲਾਨ ਕਰਨ ਲਈ ਬੁਲਾਈ ਪ੍ਰੈੱਸ ਕਾਨਫ਼ਰੰਸ ਨਾਲ ਗੱਲਬਾਤ ਨੂੰ ਰੱਦ ਕਰਨ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਰਾਜੇਵਾਲ ਨੇ ਕਿਹਾ ਕਿ ਚੋਣਾਂ ਲਈ ਗੁਰਨਾਮ ਸਿੰਘ ਚੜੂਨੀ ਦੀ ਪਾਰਟੀ ਨਾਲ ਗੱਲਬਾਤ ਕਰਨ ਲਈ ਇਕ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ, ਜਿਸ ਵਿਚ ਗਠਜੋੜ ਕਰਨ ਅਤੇ ਸੀਟਾਂ ਆਦਿ ’ਤੇ ਚਰਚਾ ਹੋਵੇਗੀ।

ਇਹ ਵੀ ਪੜ੍ਹੋ: ਜੰਡਿਆਲਾ ਦੇ ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨ ਦਾ ਕਤਲ, ਸੈਂਟਰ ਦੇ ਮਾਲਕ ਸਣੇ 3 ਵਿਅਕਤੀਆਂ 'ਤੇ ਕੇਸ ਦਰਜ

‘ਆਪ’ ਨਾਲ ਗਠਜੋੜ ਬਾਰੇ ਪੁੱਛੇ ਸਵਾਲ ’ਤੇ ਰਾਜੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਗੱਲਬਾਤ ਦਾ ਚੈਪਟਰ ਖ਼ਤਮ ਹੋ ਗਿਆ ਹੈ। ਹਾਲਾਂਕਿ ਰਾਜੇਵਾਲ ਇਸ ਗੱਲ ਦਾ ਜਵਾਬ ਦੇਣ ਨੂੰ ਟਾਲ ਗਏ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਗੱਲ ਕੀ ਇਸ ਲਈ ਟੁੱਟੀ ਕਿਉਂਕਿ ‘ਆਪ’ ਦਸ ਸੀਟਾਂ ਦੇਣਾ ਚਾਹੁੰਦੀ ਸੀ ਜਦੋਂਕਿ ਸੰਯੁਕਤ ਸਮਾਜ ਮੋਰਚਾ 60 ਸੀਟਾਂ ਦੀ ਮੰਗ ਕਰ ਰਿਹਾ ਸੀ। ਰਾਜੇਵਾਲ ਨੇ ਇਸ ਨੂੰ ਖਿਆਲੀ ਗੱਲਾਂ ਕਰਾਰ ਦਿੰਦੇ ਹੋਏ ਕਿਹਾ ਕਿ ਜਦੋਂ ਗੱਲਬਾਤ ਹੀ ਖਤਮ ਹੋ ਗਈ ਹੈ, ਤਾਂ ਹੁਣ ਇਸ ’ਤੇ ਕੀ ਕਹਿਣਾ।

ਉੱਧਰ, ਭਾਕਿਯੂ ਨੇਤਾ ਅਤੇ ਚੋਣਾਂ ਲਈ ਸੰਯੁਕਤ ਸੰਘਰਸ਼ ਪਾਰਟੀ ਗਠਿਤ ਕਰਨ ਵਾਲੇ ਗੁਰਨਾਮ ਸਿੰਘ ਚੜੂਨੀ ਨੇ ਕਿਸਾਨ ਭਵਨ ਵਿਚ ‘ਸੰਯੁਕਤ ਸਮਾਜ ਮੋਰਚੇ’ ਦੇ ਨੇਤਾਵਾਂ ਨਾਲ ਬੈਠਕ ਕਰਨ ਤੋਂ ਬਾਅਦ ਸਪੱਸ਼ਟ ਕੀਤਾ ਕਿ ਉਨ੍ਹਾਂ ਵਲੋਂ, ਜੋ ਅੱਜ ਉਮੀਦਵਾਰਾਂ ਦੇ ਨਾਂਵਾਂ ਦੀ ਸੂਚੀ ਜਾਰੀ ਕੀਤੀ ਜਾਣੀ ਸੀ, ਉਸ ਨੂੰ ਸੰਯੁਕਤ ਸਮਾਜ ਮੋਰਚਾ ਅਤੇ ਸੰਯੁਕਤ ਸੰਘਰਸ਼ ਪਾਰਟੀ ਵਿਚ ਗਠਜੋੜ ’ਤੇ ਚਰਚਾ ਹੋਣ ਤਕ ਰੋਕ ਲਿਆ ਗਿਆ ਹੈ। ਜਦੋਂ ਤਕ ਗਠਜੋੜ ’ਤੇ ਚਰਚਾ ਨਹੀਂ ਹੋਵੇਗੀ, ਤਦ ਤਕ ਸੰਯੁਕਤ ਸਮਾਜ ਮੋਰਚਾ ਵੀ ਆਪਣੇ ਉਮੀਦਵਾਰ ਨਹੀਂ ਐਲਾਨੇਗਾ।

ਇਥੇ ਦੱਸ ਦੇਈਏ ਕਿ ਬੇਸ਼ਕ ਮੋਰਚੇ ਦਾ ਮਾਂ ਸੰਯੁਕਤ ਹੈ ਪਰ ਕਈ ਕਿਸਾਨ ਜਥੇਬੰਦੀਆਂ ਅਜਿਹੀਆਂ ਹਨ, ਜੋ ਅਜੇ ਵੀ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਇਸ ਸੰਯੁਕਤ ਫਰੰਟ ਨਾਲ ਨਹੀਂ ਹਨ। ਇਸ ਮੋਰਚੇ ਨੂੰ ਸਹੀ ਅਰਥਾਂ ’ਚ ਇਕਜੁੱਟ ਕਰਨ ਲਈ ਉਨ੍ਹਾਂ ਗੁਰਨਾਮ ਸਿੰਘ ਚਢੂਨੀ ਅਤੇ ਹੋਰ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰ ਕੀਤੀ। ਚੰਡੀਗੜ੍ਹ ਦੇ ਕਿਸਾਨ ਭਵਨ ’ਚ ਹੋਈ ਮੀਟਿੰਗ ਦਾ ਇਕ-ਇਕ ਮੁੱਦਾ ਇਕਜੁੱਟਤਾ ਹੈ। ਜਿਸ ਤਰ੍ਹਾਂ ਕਿਸਾਨਾਂ ਨੇ ਇਕਜੁੱਟ ਹੋ ਕੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਨੂੰ ਰੱਦ ਕਰਨ ਲਈ ਮਜਬੂਰ ਕੀਤਾ, ਉਸੇ ਤਰਜ਼ ’ਤੇ ਉਹ ਪੰਜਾਬ ਦੀ ਸਿਆਸਤ ’ਚ ਰਾਹ ਅਖ਼ਤਿਆਰ ਕਰਕੇ ਸੱਤਾ ’ਤੇ ਕਾਬਜ਼ ਹੋਣਾ ਚਾਹੁੰਦੇ ਹਨ। 

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਪਤਨੀ ਨਾਲ ਡਿਨਰ ਲਈ ਆਏ ਰਬੜ ਕਾਰੋਬਾਰੀ ਦੀ ਗੰਨ ਪੁਆਇੰਟ ’ਤੇ ਲੁੱਟੀ BMW

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News