ਸੰਤ ਸੀਚੇਵਾਲ ਸਿੰਘ ਸਾਹਿਬ 'ਨਵਾਬ ਕਪੂਰ ਸਿੰਘ' ਐਵਾਰਡ ਨਾਲ ਸਨਮਾਨਤ

03/11/2020 3:05:10 PM

ਸੁਲਤਾਨਪੁਰ ਲੋਧੀ : ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਨਿਹੰਗ ਜੱਥੇਬੰਦੀਆਂ ਨੇ ਸਿੱਖ ਪੰਥ ਦੀ ਸਨਮਾਨਿਤ ਸਖਸ਼ੀਅਤ ਦੱਸਿਆ। ਹੋਲੇ ਮਹੱਲੇ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਸਿੱਖ ਪੰਥ ਪ੍ਰਤੀ ਕੀਤੀਆਂ ਵੱਡਮੁੱਲੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਸਿੰਘ ਸਾਹਿਬ ਨਵਾਬ ਕਪੂਰ ਸਿੰਘ ਤੀਸਰੇ ਜੱਥੇਦਾਰ ਬੁੱਢਾ ਦਲ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜੱਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਹੋਰ ਨਿਹੰਗ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਦਿੱਤਾ ਗਿਆ।ਇਸ ਦਲ ਦੇ 14ਵੇਂ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸਿੱਖ ਪੰਥ ਦੀ ਮਹਾਨ ਸ਼ਖਸ਼ੀਅਤ ਹੈ। ਇਹ ਐਵਾਰਡ ਹਰ ਸਾਲ ਹੋਲੇ ਮੁਹੱਲੇ 'ਤੇ ਦਿੱਤਾ ਜਾਂਦਾ ਹੈ। ਇਸ ਤੋਂ ਪਹਿਲਾਂ ਇਹ ਐਵਾਰਡ ਸੰਤ ਦਇਆ ਸਿੰਘ ਟਾਹਲੀ ਸਾਹਿਬ ਬਲੇਰਖਾਨਪੁਰ ਵਾਲਿਆਂ ਨੂੰ ਦਿੱਤਾ ਜਾ ਚੁੱਕਾ ਹੈ।

PunjabKesari

ਬੁਲਾਰਿਆਂ ਨੇ ਦੱਸਿਆ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬਾਬੇ ਨਾਨਕ ਦੀ ਚਰਨਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਂ ਨੂੰ ਜਿਸ ਤਰ੍ਹਾਂ ਨਿਰਮਲ ਕੀਤਾ ਹੈ ਉਹ ਬਹੁਤ ਹੀ ਵੱਡਾ ਤੇ ਮਹਾਨ ਕਾਰਜ ਹੈ। ਸਿੱਖੀ ਦੀ ਇਸ ਇਤਿਹਾਸਕ ਧ੍ਰੋਹਰ ਨੇ ਨਕਸ਼ੇ ਵਿਚੋਂ ਹੀ ਖਤਮ ਹੋ ਜਾਣਾ ਸੀ ਜੇ ਇਸ ਨੂੰ ਸੰਭਾਲਣ ਲਈ ਸਿੱਖ ਸੰਗਤਾਂ ਨੂੰ ਨਾਲ ਲੈ ਕੇ ਸੰਤ ਸੀਚੇਵਾਲ ਕਾਰ ਸੇਵਾ ਸ਼ੁਰੂ ਨਾ ਕਰਦੇ। ਬੁਲਾਰਿਆਂ ਨੇ ਦੱਸਿਆ ਕਿ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਸਦਕਾ ਹੀ ਇਸ ਵਿਚ ਸਾਫ਼ ਪਾਣੀ ਵੱਗਣ ਲੱਗਾ ਹੈ। ਇਸੇ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਪਵਿੱਤਰ ਵੇਈਂ ਵਿਚ ਇਸ਼ਨਾਨ ਕੀਤਾ ਸੀ। ਹੁਣ ਵੀ ਪੰਜਾਬ ਦੇ ਸਤਲੁਜ ਦਰਿਆ ਦੀ ਕਾਰ ਸੇਵਾ ਰਾਹੀ ਸੰਤ ਸੀਚੇਵਾਲ ਵੱਡਾ ਕਾਰਜ ਕਰ ਰਹੇ ਹਨ।

PunjabKesari

ਸੰਤ ਸੀਚੇਵਾਲ ਨੂੰ ਸਨਮਾਨਿਤ ਕਰਨ ਸਮੇਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸੰਤ ਨਿਹਾਲ ਸਿੰਘ ਹਰੀਆਂ ਵੇਲਾ ਵਾਲੇ, ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਪ੍ਰਸਿੱਧ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ : ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਸੀਚੇਵਾਲ ਨੇ ਸਤਲੁਜ ਦਰਿਆ ਦਾ ਬਦਲਿਆ ਵਹਿਣ      


Gurminder Singh

Content Editor

Related News